ਫਿਰੋਜ਼ਪੁਰ 'ਚ ਭਾਰਤ-ਪਾਕਿ ਸਰਹੱਦ ਤੋਂ ਮੁੜ ਬਰਾਮਦ ਹੋਏ ਹੈਰੋਇਨ ਦੇ 3 ਪੈਕੇਟ

Tuesday, Jan 31, 2023 - 03:32 PM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ 'ਚ ਮੁੜ ਤੋਂ ਸਰਹੱਦ ਨੇੜਿਓ ਹੈਰੋਇਨ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਬੀ. ਐੱਸ. ਐੱਫ.  ਦੀ 136 ਬਟਾਲੀਅਨ ਨੇ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਪਾਕਿਸਤਾਨੀ ਸਮੱਗਲਰਾਂ ਵੱਲੋਂ ਭੇਜੀ ਗਈ ਹੈਰੋਇਨ ਦੇ 3 ਪੈਕੇਟ ਫੜਨ 'ਚ ਸਫ਼ਲਤਾ ਹਾਸਲ ਕੀਤੀ ਹੈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਠਿੰਡਾ 'ਚ ਕੁੜੀ ਨੇ ਅੱਧੀ ਰਾਤ ਨੂੰ ਸੜਕ 'ਤੇ ਪਾਇਆ ਭੜਥੂ, ਪੁਲਸ ਅਧਿਕਾਰੀ ਨੂੰ ਵੀ ਨਾ ਬਖ਼ਸ਼ਿਆ

ਸੂਤਰਾਂ ਤੋਂ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਬੀ. ਓ. ਪੀ. ਮਾਬੋਂਕੇ ਏਰੀਏ 'ਚ ਤਾਇਨਾਤ ਬੀ. ਐੱਸ. ਐੱਫ. ਦੇ ਜਵਾਨਾਂ ਨੇ ਜਦੋਂ ਕੰਡਿਆਲੀ ਤਾਰ ਨਾਲ ਲੱਗਦੇ ਖੇਤਾਂ 'ਚ ਵਿਸ਼ੇਸ਼ ਤਲਾਸ਼ੀ ਮੁਹਿੰਮ ਚਲਾਈ ਤਾਂ ਉਨ੍ਹਾਂ ਨੂੰ ਇਕ ਚਿੱਟੇ ਰੰਗ ਦਾ ਪਾਲੀਥੀਨ ਬੈਗ ਮਿਲਿਆ, ਜਿਸ 'ਚੋਂ ਪੀਲੇ ਰੰਗ ਦੀ ਟੇਪ ਨਾਲ ਲਪੇਟੇ ਹੁਏ 3 ਪੈਕੇਟ ਹੈਰੋਇਨ ਬਰਾਮਦ ਹੋਈ। ਬੀ. ਐੱਸ. ਐੱਫ. ਨੇ ਹੈਰੋਇਨ ਨੂੰ ਆਪਣੇ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਬੀ. ਐੱਸ. ਐੱਫ. ਵੱਲੋਂ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਨ੍ਹਾਂ ਭਾਰਤੀ ਤਸਕਰਾਂ ਵੱਲੋਂ ਮੰਗਵਾਈ ਗਈ ਹੈ।  

ਇਹ ਵੀ ਪੜ੍ਹੋ- ਮਹਿਲਾ ਕਾਂਸਟੇਬਲ ਕਤਲ ਮਾਮਲੇ 'ਚ ਨਵਾਂ ਖ਼ੁਲਾਸਾ, ਪ੍ਰੇਮ ਸਬੰਧਾਂ ਦੇ ਚੱਲਦਿਆਂ ਗੁਰਸੇਵਕ ਨੇ ਦਿੱਤਾ ਵਾਰਦਾਤ ਨੂੰ ਅੰਜ਼ਾਮ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News