ਨਹੀਂ ਰੁਕ ਰਿਹਾ ਜੇਲ੍ਹ ਦੇ ਕੈਦੀਆਂ ਤੋਂ ਨਸ਼ੀਲੇ ਪਦਾਰਥ ਮਿਲਣ ਦਾ ਮਾਮਲਾ, ਹੁਣ ਹਵਾਲਾਤੀ ਤੋਂ ਹੈਰੋਇਨ ਹੋਈ ਬਰਾਮਦ
Wednesday, Sep 18, 2024 - 05:05 AM (IST)
ਲੁਧਿਆਣਾ (ਸਿਆਲ)- ਤਾਜਪੁਰ ਰੋਡ ਦੀ ਕੇਂਦਰੀ ਜੇਲ੍ਹ ’ਚ ਸਮੇਂ-ਸਮੇਂ ’ਤੇ ਚੈਕਿੰਗ ਦੌਰਾਨ ਕੈਦੀਆਂ ਤੋਂ ਨਸ਼ੀਲੇ ਪਦਾਰਥ ਬਰਾਮਦ ਹੋਣ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਇਸੇ ਕੜੀ ਤਹਿਤ ਇਕ ਹਵਾਲਾਤੀ ਤੋਂ 13 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਣ ’ਤੇ ਥਾਣਾ ਡਵੀਜ਼ਨ ਨੰ. 7 ਦੀ ਪੁਲਸ ਨੇ ਮੁਲਜ਼ਮ ਕਮਲਜੀਤ ਸਿੰਘ ਉਰਫ ਕਮਲ ਗੁੱਲੀ ’ਤੇ ਐੱਨ.ਡੀ.ਪੀ.ਐੱਸ. ਐਕਟ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਆਸਟ੍ਰੇਲੀਆ 'ਚ 150 ਪ੍ਰਾਈਵੇਟ ਕਾਲਜਾਂ ਨੂੰ ਲੱਗੇ 'ਤਾਲੇ', ਪੰਜਾਬੀਆਂ ਸਣੇ ਸੈਂਕੜੇ ਭਾਰਤੀ ਵਿਦਿਆਰਥੀਆਂ 'ਤੇ ਡਿੱਗੀ ਗਾਜ
ਸਹਾਇਕ ਸੁਪਰਡੈਂਟ ਦੌਲਤ ਰਾਮ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ ਜੇਲ੍ਹ ਅੰਦਰ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਉਕਤ ਹਵਾਲਾਤੀ ਤੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ। ਸ਼ਿਕਾਇਤ ਪੱਤਰ ਦੇ ਆਧਾਰ ’ਤੇ ਪੁਲਸ ਜਾਂਚ ਅਧਿਕਾਰੀ ਜਨਕ ਰਾਜ ਨੇ ਕਾਰਵਾਈ ਕਰਦੇ ਹੋਏ ਕੇਸ ਦਰਜ ਕਰ ਲਿਆ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e