ਪਾਕਿਸਤਾਨ ਤੋਂ ਡਰੋਨ ਰਾਹੀਂ ਆਈ 11 ਕਰੋੜ ਦੀ ਹੈਰੋਇਨ, BSF ਤੇ ਪੁਲਸ ਨੇ ਡਰੋਨ ਸਣੇ ਕੀਤੀ ਬਰਾਮਦ

11/29/2023 9:12:20 PM

ਫਿਰੋਜ਼ਪੁਰ/ਗੁਰੂਹਰਸਹਾਏ (ਕੁਮਾਰ,ਸੁਨੀਲ ਵਿੱਕੀ)– ਬੀਤੀ ਦੇਰ ਰਾਤ ਭਾਰਤ-ਪਾਕਿਸਤਾਨ ਸਰਹੱਦੀ ਖੇਤਰ ਵਿਚ ਪਾਕਿਸਤਾਨ ਵਲੋਂ ਇਕ ਡਰੋਨ ਦੀ ਆਵਾਜ਼ ਸੁਣਾਈ ਦਿੱਤੀ ਅਤੇ ਇਸ ਡਰੋਨ ਨੂੰ ਲੈ ਕੇ ਬੀ. ਐੱਸ.ਐੱਫ. ਵਲੋਂ ਤੁਰੰਤ ਕਾਰਵਾਈ ਕੀਤੀ ਗਈ। ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਵਲੋਂ ਇਸ ਜਾਣਕਾਰੀ ਨੂੰ ਲੈ ਕੇ ਪਿੰਡ ਰਾਣਾ ਪੰਜ ਗਰਾਈਂ ਦੇ ਇਲਾਕੇ ਵਿਚ ਇਕ ਸਾਂਝਾ ਸਰਚ ਅਭਿਆਨ ਚਲਾਇਆ ਗਿਆ।

ਇਹ ਵੀ ਪੜ੍ਹੋ- ਨਸ਼ਾ ਤਸਕਰ ਖ਼ਿਲਾਫ਼ ਪੁਲਸ ਦੀ ਵੱਡੀ ਕਾਰਵਾਈ, 70 ਲੱਖ ਤੋਂ ਵੱਧ ਦੀ ਜਾਇਦਾਦ ਕੀਤੀ ਫ੍ਰੀਜ਼

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਪੀ. ਇਨਵੈਸਟੀਗੇਸ਼ਨ ਫਿਰੋਜ਼ਪੁਰ ਰਣਧੀਰ ਕੁਮਾਰ ਨੇ ਦੱਸਿਆ ਕਿ ਬੀ.ਐੱਸ.ਐੱਫ. ਅਤੇ ਪੰਜਾਬ ਪੁਲਸ ਨੂੰ ਸਾਂਝੇ ਆਪ੍ਰੇਸ਼ਨ ਦੌਰਾਨ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ, ਜਦੋਂ ਉਨ੍ਹਾਂ ਨੇ ਇਕ ਡਰੋਨ (ਕਵਾਡ ਕੈਪਟਰ) ਅਤੇ 2 ਕਿਲੋ 188 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਕੇਸ ਦੀ ਜਾਂਚ ਅਤੇ ਕਾਰਵਾਈ ਏ.ਐੱਸ.ਆਈ. ਰੇਸ਼ਮ ਸਿੰਘ ਵਲੋਂ ਕੀਤੀ ਜਾ ਰਹੀ ਹੈ। ਇਸ ਮਾਮਲੇ 'ਚ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ’ਚ ਕੀਮਤ 10 ਕਰੋੜ 94 ਲੱਖ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ- 10 ਦਿਨ ਪਹਿਲਾਂ ਸਾਈਪ੍ਰਸ ਗਏ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਘਰ 'ਚ ਵਿਛੇ ਸੱਥਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harpreet SIngh

Content Editor

Related News