ਫਿਰੋਜ਼ਪੁਰ ਸਰਹੱਦ ਕੋਲ 2.55 ਕਰੋੜ ਰੁਪਏ ਦੀ ਹੈਰੋਇਨ ਬਰਾਮਦ
Monday, Dec 29, 2025 - 05:31 PM (IST)
ਫਿਰੋਜ਼ਪੁਰ (ਮਲਹੋਤਰਾ)- ਬੀ.ਐਸ.ਐਫ. ਨੇ ਰੂਟੀਨ ਸਰਚ ਦੇ ਦੌਰਾਨ ਸਰਹੱਦ ਦੇ ਕੋਲ 2.55 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਦਰ ਪੁਲਸ ਨੂੰ ਦਿੱਤੀ ਸੂਚਨਾ ਵਿਚ ਬੀ.ਓ.ਪੀ. ਜਗਦੀਸ਼ ਦੇ ਸਹਾਇਕ ਕਮਾਂਡੈਂਟ ਪ੍ਰਮੋਦ ਕੁਮਾਰ ਨੇ ਦੱਸਿਆ ਕਿ ਐਤਵਾਰ ਜਵਾਨਾਂ ਵੱਲੋਂ ਰੂਟੀਨ ਸਰਚ ਕੀਤੀ ਜਾ ਰਹੀ ਸੀ ਤਾਂ ਪਿੰਡ ਹਬੀਬਵਾਲਾ ਦੇ ਕੋਲ ਕੰਡਿਆਲੀ ਤਾਰ ਪਾਰ ਇੱਕ ਪੈਕਟ ਸ਼ੱਕੀ ਹਾਲਤ ਵਿਚ ਪਿਆ ਨਜ਼ਰ ਆਇਆ।
ਇਹ ਵੀ ਪੜ੍ਹੋ- ਪੰਜਾਬ ’ਚ ਕੈਂਸਰ ਨੂੰ ਲੈ ਕੇ ਡਰਾਉਣੀ ਰਿਪੋਰਟ, ਇਹ ਜ਼ਿਲ੍ਹੇ ਸਭ ਤੋਂ ਵੱਧ ਪ੍ਰਭਾਵਿਤ
ਜਵਾਨਾਂ ਵੱਲੋਂ ਇਸ ਪੈਕਟ ਨੂੰ ਕਬਜ਼ੇ ਵਿਚ ਲੈ ਕੇ ਖੋਲਿਆ ਗਿਆ ਤਾਂ ਇਸ ਵਿਚੋਂ 510 ਗ੍ਰਾਮ ਹੈਰੋਇਨ ਮਿਲੀ । ਬਲ ਦੇ ਅਧਿਕਾਰੀਆਂ ਨੇ ਸੰਭਾਵਨਾ ਜਤਾਈ ਹੈ ਕਿ ਕੋਹਰੇ ਅਤੇ ਧੁੰਦ ਕਾਰਨ ਕਿਸੇ ਪਾਕਿਸਤਾਨੀ ਸਮੱਗਲਰ ਵੱਲੋਂ ਇਹ ਪੈਕਟ ਭਾਰਤੀ ਇਲਾਕੇ ਵਿਚ ਰਖਵਾਇਆ ਹੋ ਸਕਦਾ ਹੈ। ਪੁਲਸ ਨੇ ਅਣਪਛਾਤੇ ਦੋਸ਼ੀਆਂ ਦੇ ਖਿਲਾਫ ਐਨ.ਡੀ.ਪੀ.ਐਸ. ਐਕਟ ਦਾ ਪਰਚਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਨੂੰ 'ਪਵਿੱਤਰ ਸ਼ਹਿਰ' ਘੋਸ਼ਿਤ ਕਰਨ ਮਗਰੋਂ Non veg ਦੇ ਕਾਰੋਬਾਰੀਆਂ ਨੇ ਉਠਾਈ ਇਹ ਮੰਗ, ਕਿਹਾ- ਘੱਟੋ-ਘੱਟ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
