ਹਾਈਕੋਰਟ ਨੇ ਲਾਈ ਬਰਨਾਲਾ ਨਗਰ ਕੌਂਸਲ ਦੀਆਂ ਚੋਣਾਂ ''ਤੇ ਰੋਕ, ਅਗਲੀ ਸੁਣਵਾਈ ''ਚ ਹੋਵੇਗਾ ਪ੍ਰਧਾਨਗੀ ਦਾ ਫੈਸਲਾ

10/18/2023 1:54:05 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਨਗਰ ਕੌਂਸਲ ਬਰਨਾਲਾ ਦੀ ਬੀਤੇ ਦਿਨ ਹੋਈ ਚੋਣ ’ਤੇ ਮਾਣਯੋਗ ਹਾਈਕੋਰਟ ਨੇ ਰੋਕ ਲਾ ਦਿੱਤੀ ਹੈ ਅਤੇ ਇਸ ਦੀ ਅਗਲੀ ਸੁਣਵਾਈ ਦੀ ਤਾਰੀਖ਼ 31 ਅਕਤੂਬਰ 2023 ਰੱਖੀ ਗਈ ਹੈ। ਨਗਰ ਕੌਂਸਲ ਦੀ ਪ੍ਰਧਾਨਗੀ ਦਾ ਮਾਮਲਾ ਉਸ ਸਮੇਂ ਸ਼ੁਰੂ ਹੋਇਆ ਜਦੋਂ ਸਥਾਨਕ ਸਰਕਾਰਾਂ ਵੱਲੋਂ ਨਗਰ ਕੌਂਸਲ ਬਰਨਾਲਾ ਦੇ ਤਤਕਾਲੀਨ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆਂ ’ਤੇ 10 ਲੱਖ ਰੁਪਏ ਦੀ ਰਾਸ਼ੀ ਦਾ ਗਲਤ ਇਸਤੇਮਾਲ ਕਰਨ ਦੇ ਦੋਸ਼ 'ਚ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦਾ ਛੱਡਣ ਲਈ ਮਾਣਯੋਗ ਰਾਜਪਾਲ ਨੂੰ ਸਿਫ਼ਾਰਸ਼ ਕੀਤੀ ਗਈ ਸੀ। ਰਾਜਪਾਲ ਨੇ ਉਨ੍ਹਾਂ ਨੂੰ ਪ੍ਰਧਾਨਗੀ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਸੀ। 

ਇਹ ਵੀ ਪੜ੍ਹੋ : ਝਾਰਖੰਡ ਤੋਂ ਅਫੀਮ ਸਪਲਾਈ ਕਰਨ ਆਏ 11ਵੀਂ ਦੀ ਵਿਦਿਆਰਥਣ ਸਣੇ 2 ਕਾਬੂ

ਇਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਬਰਨਾਲਾ ਦੇ ਨਵੇਂ ਪ੍ਰਧਾਨ ਦੀ ਚੋਣ ਕਰਵਾਉਣ ਲਈ ਹੁਕਮ ਜਾਰੀ ਕੀਤੇ ਗਏ ਸਨ। ਐੱਸ.ਡੀ.ਐੱਮ. ਬਰਨਾਲਾ ਵੱਲੋਂ 17 ਅਕਤੂਬਰ ਸਵੇਰੇ 11 ਵਜੇ ਨਗਰ ਕੌਂਸਲ ਬਰਨਾਲਾ ’ਚ ਪ੍ਰਧਾਨਗੀ ਦੀ ਚੋਣ ਰੱਖੀ ਗਈ ਸੀ। ਸਵੇਰੇ 18 ਕੌਂਸਲਰਾਂ ਨੇ ਮੀਟਿੰਗ ’ਚ ਸ਼ਾਮਲ ਹੋ ਕੇ ਕੌਂਸਲਰ ਰੁਪਿੰਦਰ ਸਿੰਘ ਬੰਟੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਚੁਣ ਲਿਆ ਸੀ। ਇਨ੍ਹਾਂ ਫੈਸਲਿਆਂ ਵਿਰੁੱਧ ਗੁਰਜੀਤ ਸਿੰਘ ਰਾਮਨਵਾਸੀਆ ਨੇ ਹਾਈਕੋਰਟ ’ਚ ਚਣੌਤੀ ਦਿੱਤੀ ਸੀ। 

ਇਹ ਵੀ ਪੜ੍ਹੋ : ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਨੌਜਵਾਨ ਦੀ ਮੌਤ, ਸੜਕ ਕਿਨਾਰੇ ਮਿਲੀ ਲਾਸ਼

ਇਸ ਸਬੰਧੀ ਜਾਣਕਾਰੀ ਦਿੰਦਿਆਂ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆਂ ਅਤੇ ਬਲਾਕ ਕਾਂਗਰਸ ਦੇ ਪ੍ਰਧਾਨ ਮਹੇਸ਼ ਲੋਟਾ ਕਿਹਾ ਕਿ ਮਾਣਯੋਗ ਹਾਈਕੋਰਟ ਨੇ ਰਿੱਟ ’ਤੇ ਫੈਸਲਾ ਦਿੰਦਿਆਂ ਅੱਜ ਦੀ ਹੋਈ ਚੋਣ ’ਤੇ ਰੋਕ ਲਾ ਦਿੱਤੀ ਹੈ ਅਤੇ ਅਗਲੀ ਸੁਣਵਾਈ 31 ਅਕਤੂਬਰ ਨੂੰ ਤੈਅ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹਾਈਕੋਰਟ ਦੇ ਇਸ ਫੈਸਲੇ ਦੇ ਕਾਰਨ ਅੱਜ ਦੀ ਘੜੀ ਨਗਰ ਕੌਂਸਲ ’ਚ ਕੋਈ ਵੀ ਪ੍ਰਧਾਨ ਨਹੀਂ ਹੈ। ਹਾਈਕੋਰਟ ਦੇ ਫੈਸਲੇ ਤੋਂ ਬਾਅਦ ਹੀ ਇਹ ਪਤਾ ਚੱਲ ਸਕੇਗਾ ਕਿ ਨਗਰ ਕੌਂਸਲ ਦੀ ਪ੍ਰਧਾਨ ਦੀ ਕੁਰਸੀ ’ਤੇ ਕੌਣ ਬੈਠੇਗਾ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਨੂੰ ਲੈ ਕੇ EVMs ਦੀ ਚੈਕਿੰਗ ਸ਼ੁਰੂ, ਚੋਣ ਕਮਿਸ਼ਨ ਵੱਲੋਂ ਭੇਜੀ ਟੀਮ ਕਰੇਗੀ ਨਿਰੀਖਣ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

Anuradha

This news is Content Editor Anuradha