ਜ਼ੀਰਾ ਸ਼ਰਾਬ ਫੈਕਟਰੀ ਮਾਮਲੇ ਨੇ ਫੜਿਆ ਤੂਲ, ਹਾਈਕੋਰਟ ਨੇ ਡੀ.ਸੀ. ਤੇ ਐੱਸ.ਐੱਸ.ਪੀ. ਨੂੰ ਕੀਤਾ ਤਲਬ

09/09/2022 11:49:25 AM

ਜ਼ੀਰਾ(ਗੁਰਮੇਲ) : ਪਿੰਡ ਮਨਸੂਰਵਾਲ ਕਲਾਂ ਸਥਿਤ ਸ਼ਰਾਬ ਫੈਕਟਰੀ ਦੇ ਗੰਦੇ ਪਾਣੀ ਨੂੰ ਧਰਤੀ ਹੇਠਾਂ ਸੁੱਟ ਕੇ ਪਾਣੀ ਪ੍ਰਦੂਸ਼ਿਤ ਕੀਤੇ ਜਾਣ ਦੇ ਵਿਰੋਧ ’ਚ ਅਤੇ ਫੈਕਟਰੀ ਬੰਦ ਕਰਵਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਤੇ ਲੋਕਾਂ ਨੇ ਫੈਕਟਰੀ ਦੇ ਬਾਹਰ ਧਰਨਾ ਲਗਾਇਆ ਹੋਇਆ ਹੈ ਅਤੇ ਇਹ ਧਰਨਾ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ’ਚ ਮਾਨਯੋਗ ਹਾਈਕੋਰਟ ਵਲੋਂ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਅਤੇ ਐੱਸ. ਐੱਸ. ਪੀ. ਫਿਰੋਜ਼ਪੁਰ ਨੂੰ ਤਲਬ ਕੀਤਾ ਗਿਆ ਹੈ। ਇਸ ਦੇ ਨਾਲ ਹੀ ਧਰਨੇ ਨੂੰ ਫੈਕਟਰੀ ਤੋਂ 300 ਮੀਟਰ ਦੂਰ ਕਰਵਾਉਣ ਲਈ ਮਾਨਯੋਗ ਹਾਈਕੋਰਟ ਵਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਅਪੀਲਾਂ ਕੀਤੀਆਂ ਜਾ ਰਹੀਆਂ ਹਨ ਪਰ ਪ੍ਰਦਰਸ਼ਨਕਾਰੀ ਆਪਣਾ ਧਰਨਾ ਪਿੱਛੇ ਹਟਾਉਣ ਲਈ ਤਿਆਰ ਨਹੀਂ ਹਨ।

ਇਹ ਵੀ ਪੜ੍ਹੋ- ਇਸ਼ਕ ’ਚ ਅੰਨ੍ਹੀ ਤਿੰਨ ਬੱਚਿਆਂ ਦੀ ਮਾਂ ਨੇ ਪ੍ਰੇਮੀ ਨਾਲ ਮਿਲ ਚਾੜ੍ਹ ’ਤਾ ਚੰਨ, ਕਰਤੂਤ ਸੁਣ ਹੋਵੇਗੇ ਹੈਰਾਨ

ਵੀਰਵਾਰ ਐੱਸ. ਡੀ. ਐੱਮ. ਜ਼ੀਰਾ ਇੰਦਰਪਾਲ ਸਿੰਘ, ਐੱਸ. ਪੀ. ਗੁਰਮੀਤ ਸਿੰਘ ਚੀਮਾ, ਤਹਿਸੀਲਦਾਰ ਵਿਨੋਦ ਕੁਮਾਰ ਤੇ ਜ਼ੀਰਾ ਸਦਰ ਦੇ ਐੱਸ. ਐੱਚ. ਓ., ਹੋਰ ਅਧਿਕਾਰੀ, ਕਰਮਚਾਰੀਆਂ ਸਮੇਤ ਪਹੁੰਚੇ, ਜਿਨ੍ਹਾਂ ਨੇ ਪ੍ਰਦਰਸ਼ਨਕਾਰੀਆਂ ਨੂੰ ਮਾਨਯੋਗ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕਰਦੇ ਕਿਹਾ ਕਿ ਮਾਨਯੋਗ ਹਾਈਕੋਰਟ ਦੇ ਹੁਕਮਾਂ ਦੀ ਪਾਲਣਾ ਕਰਵਾਉਣਾ ਉਨ੍ਹਾਂ ਦਾ ਫਰਜ ਹੈ। ਦੂਜੇ ਪਾਸੇ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਪਹਿਲਾਂ ਨਿਯਮਾਂ ਅਨੁਸਾਰ ਫੈਕਟਰੀ ’ਤੇ ਕਾਰਵਾਈ ਕੀਤੀ ਜਾਵੇ। ਦੱਸਣਯੋਗ ਹੈ ਕਿ ਕਿਸਾਨਾਂ ਤੇ ਲੋਕਾਂ ਦੇ ਧਰਨੇ ਦੇ ਸਾਹਮਣੇ ਫੈਕਟਰੀ ਕਰਮਚਾਰੀਆਂ ਦਾ ਵੀ ਧਰਨਾ ਜਾਰੀ ਹੈ ਅਤੇ ਉਹ ਇਸ ਧਰਨੇ ਨੂੰ ਬੰਦ ਕਰਵਾਉਣ ਦੀ ਮੰਗ ਕਰ ਰਹੇ ਹਨ ਤਾਂ ਕਿ ਫੈਕਟਰੀ ਦਾ ਕੰਮ ਸ਼ੁਰੂ ਹੋ ਸਕੇ ਅਤੇ ਉਹ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ।

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

Simran Bhutto

This news is Content Editor Simran Bhutto