ਵੇਰਕਾ ਦੇ ਦੁੱਧ 'ਚ ਕੈਮੀਕਲ ਦੀ ਮਿਲਾਵਟ, ਅਫਸਰਾਂ ਨੂੰ ਹਾਈਕੋਰਟ ਨੇ ਸੰਮਨ ਕੀਤੇ ਜਾਰੀ
Tuesday, Feb 20, 2024 - 04:32 PM (IST)
ਚੰਡੀਗੜ੍ਹ- ਪੰਜਾਬ-ਹਰਿਆਣਾ ਹਾਈਕੋਰਟ ਨੇ ਵੇਰਕਾ ਪਲਾਂਟ 'ਤੇ ਮਿਲਾਵਟੀ ਦੁੱਧ ਸਬੰਧੀ 2015 'ਚ ਦਰਜ ਹੋਏ ਮਾਮਲੇ 'ਚ ਪੁਲਸ ਅਧਿਕਾਰੀਆਂ 'ਤੇ ਮੁਲਜ਼ਮਾਂ ਨਾਲ ਸਹਿਯੋਗ ਕਰਨ ਦੇ ਇਲਜ਼ਾਮ ਲਾਉਂਦਿਆਂ ਪੰਜਾਬ ਸਰਕਾਰ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਨੇ ਕਿਹਾ ਕਿ ਮਿਲਾਵਟਖੋਰਾਂ ਅਤੇ ਪੁਲਸ ਦੀ ਮਿਲੀਭੁਗਤ ਬਹੁਤ ਦੁਖਦਾਈ ਹੈ।
ਇਹ ਵੀ ਪੜ੍ਹੋ :ਬਾਰਿਸ਼ ਨੇ ਮੁੜ ਬਦਲਿਆ ਮੌਸਮ ਦਾ ਮਿਜਾਜ਼, ਤਾਪਮਾਨ ਡਿੱਗਿਆ, ਲੋਕ ਮੁੜ ਗਰਮ ਕੱਪੜੇ ਪਾਉਣ ਲਈ ਹੋਏ ਮਜ਼ਬੂਰ
ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਦੀ ਜਾਂਚ ਦੀ ਸਟੇਟਸ ਰਿਪੋਰਟ ਦਾਇਰ ਕਰਨ ਅਤੇ ਮੁਲਜ਼ਮਾਂ, ਪੁਲਸ ਅਧਿਕਾਰੀਆਂ ਖ਼ਿਲਾਫ਼ ਕੀਤੀ ਗਈ ਕਾਰਵਾਈ ਦੇ ਵੇਰਵੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ, ਨਾਲ ਹੀ ਵੇਰਕਾ ਦੇ ਜਨਰਲ ਮੈਨੇਜਰ ਅਤੇ ਪੰਜਾਬ ਦੇ ਪ੍ਰੌਸੀਕਿਊਸ਼ਨ ਡਾਇਰੈਕਟਰ ਨੂੰ ਅਗਲੀ ਪੇਸ਼ੀ ’ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ : ਕੰਮ ਤੋਂ ਪਰਤ ਰਹੇ ਮਾਮੇ-ਭਾਣਜੇ ਨਾਲ ਵਾਪਰੀ ਅਣਹੋਣੀ, ਸਕਾਰਪਿਓ ਦੀ ਲਪੇਟ 'ਚ ਆਉਣ ਕਾਰਨ ਦੋਵਾਂ ਦੀ ਮੌਤ
ਮੁਹਾਲੀ ਵਾਸੀ ਕਮਲਜੀਤ ਸਿੰਘ ਨੇ ਪਟੀਸ਼ਨ ਦਾਇਰ ਕਰਕੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। ਸੁਣਵਾਈ ਦੌਰਾਨ ਹਾਈਕੋਰਟ ਨੂੰ ਦੱਸਿਆ ਗਿਆ ਕਿ ਪੁਲਸ ਨੇ ਮੁਹਾਲੀ ਦੇ ਵੇਰਕਾ ਮਿਲਕ ਪਲਾਂਟ 'ਚ ਦੁੱਧ 'ਚ ਕੈਮੀਕਲ ਮਿਲਾਉਣ ਦੇ ਇਲਜ਼ਾਮ 'ਚ ਸ਼ਮਸ਼ੇਰ ਸਿੰਘ, ਬਲਦੀਪ ਸਿੰਘ, ਜਸਵੀਰ ਸਿੰਘ, ਪਵਨਦੀਪ ਸਿੰਘ, ਪਰਮਿੰਦਰ ਸਿੰਘ ਅਤੇ ਅਜਮੇਰ ਸਿੰਘ ਖ਼ਿਲਾਫ਼ ਚਲਾਨ ਪੇਸ਼ ਕੀਤਾ ਸੀ। 9 ਅਗਸਤ, 2019 ਨੂੰ ਐੱਸ.ਡੀ.ਜੇ.ਐੱਮ (SDJM) ਖਮਾਣੋਂ ਦੀ ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ ਇਹ ਕਹਿੰਦੇ ਹੋਏ ਬਰੀ ਕਰ ਦਿੱਤਾ ਸੀ ਕਿ ਪੁਲਸ ਨੇ ਕਾਨੂੰਨੀ ਤੌਰ 'ਤੇ ਜ਼ਰੂਰੀ ਵਿਵਸਥਾਵਾਂ ਅਨੁਸਾਰ ਕਾਰਵਾਈ ਨਹੀਂ ਕੀਤੀ ਸੀ। ਇਸ ਮਾਮਲੇ ਵਿਚ ਐੱਸ.ਡੀ.ਜੇ.ਐੱਮ (SDJM) ਨੇ ਜਾਂਚ ਅਧਿਕਾਰੀ (IO) ਦੇ ਖ਼ਿਲਾਫ਼ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਅਤੇ ਜਾਂਚ ਦੇ ਨਿਰਦੇਸ਼ ਵੀ ਦਿੱਤੇ।
ਇਹ ਵੀ ਪੜ੍ਹੋ : PSEB ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦੇ ਚੱਲਦੇ ਵਿਭਾਗ ਨੇ ਜਾਰੀ ਕੀਤੇ ਸਖ਼ਤ ਹੁਕਮ
ਹਾਈ ਕੋਰਟ ਨੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਜਾਂਚ ਦੀ ਸਟੇਟਸ ਰਿਪੋਰਟ ਦਾਖ਼ਲ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਐੱਸ.ਡੀ.ਜੇ.ਐੱਮ ਦੇ ਹੁਕਮਾਂ ਅਨੁਸਾਰ ਜਾਂਚ ਅਧਿਕਾਰੀ ਵਿਰੁੱਧ ਕੀਤੀ ਗਈ ਕਾਰਵਾਈ ਦਾ ਵੇਰਵਾ ਵੀ ਪੇਸ਼ ਕੀਤਾ ਜਾਵੇ। ਹਾਈ ਕੋਰਟ ਨੇ ਕਿਹਾ ਕਿ ਮੁਕੱਦਮੇ 'ਚ ਕਮਜ਼ੋਰ ਮੁਕੱਦਮਾ ਵੀ ਮੁਲਜ਼ਮਾਂ ਦੇ ਆਜ਼ਾਦ ਹੋਣ ਦਾ ਕਾਰਨ ਸੀ। ਅਗਲੀ ਸੁਣਵਾਈ ਮੌਕੇ ਹਾਈਕੋਰਟ ਨੇ ਪੰਜਾਬ ਦੇ ਪ੍ਰੌਸੀਕਿਊਸ਼ਨ ਡਾਇਰੈਕਟਰ ਅਤੇ ਵੇਰਕਾ ਦੇ ਮੈਨੇਜਿੰਗ ਡਾਇਰੈਕਟਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8