ਗੈਂਗਸਟਰਾਂ ਨੂੰ ਸਹੀ ਰਸਤੇ ’ਤੇ ਲਿਆਉਣ ਲਈ ਕਾਇਮ ਹੋਵੇ ਉੱਚ ਪੱਧਰੀ ਕਮੇਟੀ : ਸਿਮਰਨਜੀਤ ਮਾਨ

04/07/2022 11:02:41 AM

ਜੈਤੋ (ਪਰਾਸ਼ਰ) : ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਨਸ਼ੀਲੀਆਂ ਚੀਜ਼ਾਂ ਦੇ ਕਾਰੋਬਾਰ ਕਰਨ ਵਾਲੇ ਅਤੇ ਹੋਰ ਅਪਰਾਧਿਕ ਕਾਰਵਾਈਆਂ ਕਰਨ ਵਾਲੇ ਗੈਂਗਸਟਰਾਂ ਦੇ ਕੰਮ ਨੂੰ ਖਤਮ ਕਰਨ ਲਈ ਬਣਾਈ ਗਈ ਟਾਸਕ ਫੋਰਸ ਦੇ ਫੈਸਲੇ ਨੂੰ ਸਹੀ ਦੱਸਿਆ। ਉਨ੍ਹਾਂ ਕਿਹਾ ਕਿ ਜੋ ਗੈਂਗਸਟਰ ਇਸ ਗਲਤ ਕੰਮ ਵਿਚ ਰੁੱਝੇ ਹੋਏ ਹਨ, ਉਨ੍ਹਾਂ ਨੂੰ ਝੂਠੇ ਪੁਲਸ ਮੁਕਾਬਲਿਆਂ ’ਚ ਖਤਮ ਕਰਨ ਦੀ ਇਜਾਜ਼ਤ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਬਿਲਕੁਲ ਨਹੀਂ ਦੇਵੇਗਾ। ਸਿਮਰਨਜੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ  ਵਲੋਂ ਗੈਰ-ਅਪਰਾਧਿਕ ਕਾਰਵਾਈਆਂ ਨੂੰ ਮੁਕੰਮਲ ਤੌਰ ’ਤੇ ਠੱਲ੍ਹ ਪਾਉਣ ਲਈ ਬਣਾਈ ਗਈ ਪੁਲਸ ਅਧਿਕਾਰੀਆਂ ਦੀ ਅਗਵਾਈ ਹੇਠ ਟਾਸਕ ਫੋਰਸ ਦੇ ਗਠਨ ਦਾ ਸਵਾਗਤ ਕਰਦੇ ਹੋਏ ਪ੍ਰਗਟ ਕੀਤੇ।

ਇਹ ਵੀ ਪੜ੍ਹੋ : ‘ਆਪ’ ਵਿਧਾਇਕਾਂ ਨੂੰ ਬੀਬੀਆਂ ਦਾ ਸਵਾਲ: ਸਾਡੇ ਖਾਤਿਆਂ ’ਚ ਕਦੋਂ ਆਉਣਗੇ ਹਜ਼ਾਰ-ਹਜ਼ਾਰ ਰੁਪਏ?

ਸਿਮਰਨਜੀਤ ਨੇ ਅੱਗੇ ਬੋਲਦਿਆਂ ਕਿਹਾ ਕਿ ਗੈਂਗਟਰਾਂ ਨੂੰ ਸਹੀ ਰਸਤੇ ’ਤੇ ਲਿਆਉਣ ਲਈ ਸਰਕਾਰ ਵਲੋਂ ਇਕ ਕਮੇਟੀ ਤੁਰੰਤ ਕਾਇਮ ਹੋਣੀ ਚਾਹੀਦੀ ਹੈ, ਜੋ ਇਨ੍ਹਾਂ ਗੈਂਗਸਟਰਾਂ ਨਾਲ ਖੁੱਲ੍ਹੀ ਗੱਲਬਾਤ ਕਰ ਕੇ ਉਨ੍ਹਾਂ ਨੂੰ ਇਸ ਅਪਰਾਧਿਕ ਕਾਰਵਾਈਆਂ ਦੇ ਰਸਤਿਆਂ ਤੋਂ ਵਾਪਸ ਮੋੜਨ ਅਤੇ ਇਕ ਚੰਗੇ ਸ਼ਹਿਰੀਆਂ ਦੀ ਤਰ੍ਹਾਂ ਜ਼ਿੰਦਗੀ ਜਿਊਂਣ ਦਾ ਮੌਕਾ ਪ੍ਰਦਾਨ ਕਰ ਸਕੇ। ਅਜਿਹਾ ਕਰਨ ਲਈ ਇਨ੍ਹਾਂ ਗੈਂਗਸਟਰਾਂ ਨੂੰ ਉਪਰੋਕਤ ਬਣਨ ਵਾਲੀ ਕਮੇਟੀ ਨਾਲ ਗੱਲਬਾਤ ਕਰਨ ਲਈ ਘੱਟੋ-ਘੱਟ 15 ਦਿਨ ਦਾ ਸਮਾਂ ਦੇਣਾ ਚਾਹੀਦਾ ਹੈ ਅਤੇ ਅਜਿਹਾ ਕਰਨ ਵਾਲੇ ਗੈਂਗਸਟਰਾਂ ਦੀ ਸਰੀਰਕ ਸੁਰੱਖਿਆ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਤਾਂ ਕਿ ਅਜਿਹੀ ਟਾਸਕ ਫੋਰਸ ਉਨ੍ਹਾਂ ਦੇ ਝੂਠੇ ਮੁਕਾਬਲੇ ਬਣਾ ਕੇ ਉਨ੍ਹਾਂ ਨੂੰ ਸਰੀਰਕ ਤੌਰ ’ਤੇ ਖਤਮ ਕਰਨ ਅਤੇ ਮਨੁੱਖੀ ਅਧਿਕਾਰਾਂ ਦਾ ਹਨਨ ਕਰਨ ਦੀ ਪਿਰਤ ਸ਼ੁਰੂ ਨਾ ਕਰ ਸਕੇ।

ਇਹ ਵੀ ਪੜ੍ਹੋ : ਸ਼ਰਮਨਾਕ! ਪਹਿਲਾਂ ਭਾਬੀ ਨੇ ਨਨਾਣ ਨਾਲ ਕਰਵਾਇਆ ਜਬਰ ਜ਼ਿਨਾਹ, ਫਿਰ ਬੇਹੋਸ਼ੀ ਦੀ ਹਾਲਤ ’ਚ ਵੇਚਿਆ

ਨੋਟ - ਭਗਵੰਤ ਮਾਨ ਵਲੋਂ ਅਪਰਾਧਿਕ ਮਾਮਲਿਆਂ ਨਾਲ ਨਜਿੱਠਣ ਗਠਿਤ ਕੀਤੀ ਟਾਸਕ ਫ਼ੋਰਸ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 

 


Anuradha

Content Editor

Related News