ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਹੋਵੇ ਉੱਚਪੱਧਰੀ ਜਾਂਚ : ਦਲਜੀਤ ਚੀਮਾ
Thursday, Aug 13, 2026 - 04:43 PM (IST)
ਚੰਡੀਗੜ੍ਹ: ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਨਿੰਦਾ ਕੀਤੀ ਹੈ। ਚੀਮਾ ਨੇ ਕਿਹਾ ਕਿ ਇਹ ਸੋਚਣ ਵਾਲੀ ਗੱਲ ਹੈ ਕਿ ਇਸ ਪਿੱਛੇ ਕਿਹੜੀਆਂ ਸ਼ਕਤੀਆਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਜਦੋਂ ਵੀ ਅਕਾਲੀ ਦਲ ਅੱਗੇ ਆਉਣਾ ਸ਼ੁਰੂ ਹੁੰਦਾ ਹੈ ਤਾਂ ਜਾਨਲੇਵਾ ਹਮਲੇ ਹੋਣੇ ਸ਼ੁਰੂ ਹੋ ਜਾਂਦੇ ਹਨ। ਚੀਮਾ ਨੇ ਕਿਹਾ ਕਿ ਅਜਿਹੇ ਹਮਲੇ ਦੇਸ਼ ਦੀ ਡੈਮੋਕਰੇਸੀ ਲਈ ਵੀ ਬਹੁਤ ਵੱਡਾ ਖਤਰਾ ਹਨ।
ਇਹ ਵੀ ਪੜ੍ਹੋ- ਪੰਜਾਬ ਦਾ ਇਹ ਹਸਪਤਾਲ ਬਣਿਆ ਜੰਗ ਦਾ ਮੈਦਾਨ, ਦਰਜਨ ਲੋਕਾਂ ਨੇ ਵਿਅਕਤੀ ਨੂੰ ਕਰ'ਤਾ ਲਹੂ-ਲੁਹਾਣ
ਚੀਮਾ ਨੇ ਅੱਗੇ ਬੋਲਦਿਆਂ ਕਿਹਾ ਕਿ ਇਸ ਗੱਲ ਦੀ ਚਿੰਤਾ ਹੈ ਕਿ ਗੁਰਦੁਆਰਾ ਸਾਹਿਬ ਇਕ ਅਜਿਹਾ ਸਥਾਨ ਹੈ ਜਿੱਥੇ ਸੰਗਤ ਆਪਣੀ ਮਨ ਦੀ ਇੱਛਾ ਗੁਰੂ ਦੇ ਸਾਹਮਣੇ ਰੱਖਦੀ ਹੈ। ਜੇਕਰ ਗੁਰਦੁਆਰਾ ਸਾਹਿਬ 'ਚ ਇਸ ਤਰ੍ਹਾਂ ਦੇ ਹਮਲੇ ਹੋਣਗੇ ਤਾਂ ਇਹ ਅੱਗੇ ਹੋਰ ਵੀ ਮੁਸ਼ਕਿਲ ਹੋਵੇਗਾ। ਉਨ੍ਹਾਂ ਮੰਗ ਕੀਤੀ ਕਿ ਇਸ ਹਮਲੇ ਦੀ ਹਾਈਲੈਵਲ ਦੀ ਇਨਕੁਆਰੀ ਹੋਣੀ ਚਾਹੀਦੀ ਹੈ ਤਾਂ ਜੋ ਪਤਾ ਲੱਗ ਸਕੇ ਕਿ ਇਹ ਸਾਜ਼ਿਸ਼ ਕਿਸ ਦੀ ਹੈ।
ਇਹ ਵੀ ਪੜ੍ਹੋ-15 ਅਗਸਤ ਤੋਂ ਪਹਿਲਾਂ ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 5 ਮੁਲਜ਼ਮਾਂ ਕੋਲੋਂ..
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
