ਟਾਇਰ ਫੱਟਣ ਕਾਰਨ ਕੈਂਟਰ ਦਾ ਸੰਤੁਲਨ ਵਿਗੜਿਆ, ਡਿਵਾਇਡਰ ਨਾਲ ਟਕਰਾਉਣ ਕਾਰਨ 2 ਜ਼ਖਮੀ

04/30/2022 11:18:20 AM

ਤਪਾ ਮੰਡੀ (ਸ਼ਾਮ,ਗਰਗ) : ਬਰਨਾਲਾ-ਬਠਿੰਡਾ ਮੁੱਖ ਮਾਰਗ 'ਤੇ ਸਥਿਤ ਬਾਬਾ ਇੰਦਰ ਦਾਸ ਡੋਰਾ ਨਜ਼ਦੀਕ ਕੇਲਿਆਂ ਦਾ ਭਰਿਆ ਕੈਂਟਰ ਡਿਵਾਈਡਰ ਨਾਲ ਟਕਰਾਉਣ ਨਾਲ 2 ਦੇ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਹਸਪਤਾਲ 'ਚ ਜ਼ੇਰੇ ਇਲਾਜ ਸਿੰਦਾ ਸਿੰਘ ਆਪਣੇ ਸਾਥੀ ਅਮਨਦੀਪ ਨਾਲ ਕੇਲਿਆਂ ਦਾ ਭਰਿਆਂ ਕੈਂਟਰ ਅਬੋਹਰ ਤੋਂ ਸੰਗਰੂਰ ਜਾ ਰਿਹਾ ਸੀ ਜਦ ਡੇਰਾ ਬਾਬਾ ਇੰਦਰ ਦਾਸ ਨਜ਼ਦੀਕ ਪੁੱਜਾ ਤਾਂ ਅਗਲਾ ਟਾਇਰ ਫੱਟਣ ਕਾਰਨ ਕੈਂਟਰ ਦਾ ਸੰਤੁਲਨ ਵਿਗੜਨ ਕਾਰਨ ਡਿਵਾਇਡਰ ਨਾਲ ਟਕਰਾਉਣ ਤੋਂ ਬਾਅਦ ਖੜ੍ਹੇ ਬਿਜਲੀ ਖੰਭੇ ਨਾਲ ਟਕਰਾ ਗਿਆ। 

ਇਹ ਵੀ ਪੜ੍ਹੋ : ਗਰਾਊਂਡ ’ਚ ਖੇਡ ਰਹੇ 8 ਸਾਲਾ ਬੱਚੇ ਨਾਲ 40 ਸਾਲਾ ਕਿਸਾਨ ਨੇ ਕੀਤੀ ਬਦਫ਼ੈਲੀ, ਮਾਮਲਾ ਦਰਜ

ਸੀਟ ’ਤੇ ਬੈਠੇ ਉਕਤ ਦੋਵੇਂ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਮਿੰਨੀ ਸਹਾਰਾ ਕਲੱਬ ਦੇ ਵਾਲੰਟਅਰਾਂ ਨੇ ਸਿਵਲ ਹਸਪਤਾਲ ਤਪਾ ਦਾਖਲ ਕਰਵਾਇਆ ਗਿਆ ਪਰ ਸਿੰਦਾ ਸਿੰਘ ਦੀ ਹਾਲਤ ਗੰਭੀਰ ਦੇਖਦੇ ਹੋਏ ਆਦੇਸ਼ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ ਹੈ । ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰਿਕ ਮੈਂਬਰਾਂ ਅਤੇ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

Meenakshi

This news is News Editor Meenakshi