ਹਾਈ ਵੋਲਟੇਜ ਤਾਰਾਂ ਦੀ ਲਪੇਟ ''ਚ ਆਉਣ ਨਾਲ ਮਜ਼ਦੂਰ ਦੀ ਮੌਤ

08/06/2019 6:26:38 PM

ਜ਼ੀਰਕਪੁਰ,(ਮੇਸ਼ੀ): ਬਲਟਾਣਾ ਦੇ ਮੰਦਰ ਦੀ ਛੱਤ ਦੀ ਸਫ਼ਾਈ ਕਰਦੇ ਸਮੇਂ ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਏ ਮਜ਼ਦੂਰ ਦੀ ਇਲਾਜ ਅਧੀਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮਾਮਲੇ ਸਬੰਧੀ ਬਲਟਾਣਾ ਚੌਕੀ ਦੇ ਇੰਚਾਰਜ ਭਿੰਦਰ ਸਿੰਘ ਨੇ ਦੱਸਿਆ ਕਿ ਰਾਮ ਅਵਤਾਰ ਪੁੱਤਰ ਦੇਵਾਸੀ ਰਾਮ ਵਾਸੀ ਇੰਦਰਾ ਕਾਲੋਨੀ ਸੈਕਟਰ-17 ਪੰਚਕੂਲਾ-ਬਲਟਾਣਾ ਦੀ ਆਨੰਦ ਵਿਹਾਰ ਕਾਲੋਨੀ 'ਚ ਬਣੇ ਮੰਦਰ ਦੀ ਛੱਤ 'ਤੇ ਮਿਸਤਰੀ ਨਾਲ ਮਜ਼ਦੂਰੀ ਦਾ ਕੰਮ ਕਰ ਰਿਹਾ ਸੀ। ਇਸੇ ਦੌਰਾਨ ਮੰਦਰ ਦੀ ਛੱਤ ਦੇ ਉੱਪਰੋਂ ਬਹੁਤ ਨਜ਼ਦੀਕ ਜਾਂਦੀਆਂ ਹਾਈਟੈਂਸ਼ਨ ਤਾਰਾਂ ਨਾਲ ਉਸ ਦਾ ਹੱਥ ਛੂਹ ਗਿਆ ਤੇ ਕਰੰਟ ਲੱਗਣ ਕਾਰਨ ਉਹ ਗੰਭੀਰ ਰੂਪ ਵਿਚ ਝੁਲਸਣ ਕਾਰਨ ਜ਼ਖਮੀ ਹੋ ਗਿਆ। ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਪੰਚਕੂਲਾ ਦੇ ਸੈਕਟਰ-6 ਸਥਿਤ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ, ਜਿੱਥੇ ਬੀਤੀ ਸ਼ਾਮ ਜ਼ਖਮਾਂ ਦੀ ਤਾਬ ਨਾ ਝਲਦੇ ਹੋਏ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਪੋਸਟਮਾਟਰਮ ਤੋਂ ਬਾਅਦ ਲਾਸ਼ ਮ੍ਰਿਤਕ ਦੇ ਵਾਰਸਾਂ ਨੂੰ ਸੌਂਪ ਦਿੱਤੀ ਹੈ। 
ਪੁਲਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।


Related News