ਸਿਆਸਤਦਾਨਾਂ 'ਤੇ ਦਰਜ ਮਾਮਲਿਆਂ ਨੂੰ ਲੈ ਕੇ ਹਾਈਕੋਰਟ ਸਖ਼ਤ, ਰਿਪੋਰਟ ਪੇਸ਼ ਕਰਨ ਲਈ ਦਿੱਤਾ ਆਖ਼ਰੀ ਮੌਕਾ
Friday, Sep 30, 2022 - 02:02 PM (IST)
ਚੰਡੀਗੜ੍ਹ (ਹਾਂਡਾ) : ਸੰਸਦ ਮੈਂਬਰਾਂ, ਵਿਧਾਇਕਾਂ ਤੇ ਹੋਰ ਸ਼ਖਸ਼ੀਅਤਾਂ ’ਤੇ ਦਰਜ ਹੋਏ ਅਪਰਾਧਿਕ ਮਾਮਲਿਆਂ ਦੀ ਜਾਂਚ ਤੇ ਟ੍ਰਾਇਲ ਵਿਚ ਹੋ ਰਹੀ ਦੇਰੀ ’ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਤੇ ਹਰਿਆਣਾ ਵਲੋਂ ਪੇਸ਼ ਕੀਤੀ ਗਈ ਸਟੇਟਸ ਰਿਪੋਰਟ ਦੀ ਸਮੀਖਿਆ ਕਰਨ ਤੋਂ ਬਾਅਦ ਦੋਵੇਂ ਸੂਬਿਆਂ ਨੂੰ ਫਟਕਾਰ ਲਗਾਈ ਹੈ।
ਇਹ ਵੀ ਪੜ੍ਹੋ- ਦੁਖਦਾਇਕ ਖ਼ਬਰ: ਫਰੀਦਕੋਟ ਦੇ ਫ਼ੌਜੀ ਜਵਾਨ ਦੀ ਲੱਦਾਖ 'ਚ ਮੌਤ
ਹਾਈ ਕੋਰਟ ਨੇ ਸਖ਼ਤ ਲਹਿਜੇ ਵਿਚ ਕਿਹਾ ਹੈ ਕਿ 6 ਦਸੰਬਰ ਤਕ ਸਾਰੇ ਲੰਬਿਤ ਮਾਮਲਿਆਂ ਦੀ ਜਾਂਚ ਪੂਰੀ ਕਰ ਕੇ ਅਦਾਲਤ ਦੇ ਸਾਹਮਣੇ ਰਿਪੋਰਟ ਪੇਸ਼ ਕੀਤੀ ਜਾਵੇ। ਵੀਰਵਾਰ ਨੂੰ ਸੁਣਵਾਈ ਦੌਰਾਨ ਪੰਜਾਬ ਤੇ ਹਰਿਆਣਾ ਨੇ ਲੰਬਿਤ ਮਾਮਲਿਆਂ ਵਿਚ ਜਾਂਚ ਪੂਰੀ ਕਰਨ ਲਈ ਸਮੇਂ ਦੀ ਮੰਗ ਕੀਤੀ, ਜਿਸ ’ਤੇ ਅਦਾਲਤ ਨੇ ਦੋਵੇਂ ਸੂਬਿਆਂ ਨੂੰ ਅਖ਼ੀਰਲਾ ਮੌਕਾ ਦਿੰਦਿਆਂ 6 ਦਸੰਬਰ ਤੱਕ ਸਾਰੇ ਮਾਮਲਿਆਂ ਦੀ ਜਾਂਚ ਪੂਰੀ ਕਰਨ ਨੂੰ ਕਿਹਾ ਹੈ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।