ਹਾਈਵੋਲਟੇਜ ਦੀਆਂ ਤਾਰਾਂ ਦੀ ਲਪੇਟ ''ਚ ਆਉਣ ਕਾਰਨ ਮਜ਼ਦੂਰ ਦੀ ਮੌਤ

Friday, May 17, 2019 - 05:58 PM (IST)

ਹਾਈਵੋਲਟੇਜ ਦੀਆਂ ਤਾਰਾਂ ਦੀ ਲਪੇਟ ''ਚ ਆਉਣ ਕਾਰਨ ਮਜ਼ਦੂਰ ਦੀ ਮੌਤ

ਅਬੋਹਰ (ਸੁਨੀਲ) : ਅਬੋਹਰ-ਫਾਜ਼ਿਲਕਾ ਕੌਮਾਂਤਰੀ ਰੋਡ ਨੰ. 10 'ਤੇ ਸਥਿਤ ਦਾਣਾ ਮੰਡੀ ਵਿਖੇ ਕੰਮ ਕਰ ਰਹੇ ਇਕ ਮਜ਼ਦੂਰ ਦੀ ਹਾਈਵੋਲਟੇਜ ਦੀਆਂ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਦਰਦਨਾਕ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਪੁੱਜੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਰਕਾਰੀ ਹਸਪਤਾਲ ਦੀ ਮੋਰਚਰੀ 'ਚ ਰੱਖਵਾ ਦਿੱਤਾ। ਜਾਣਕਾਰੀ ਅਨੁਸਾਰ ਕਰੀਬ 19 ਸਾਲਾ ਗੁਰਪ੍ਰੀਤ ਪੁੱਤਰ ਰਣਜੀਤ ਦਾਣਾ ਮੰਡੀ 'ਚ ਇਕ ਟਰੱਕ 'ਚ ਕਣਕ ਲੋਡ ਕਰ ਰਿਹਾ ਸੀ ਕਿ ਉਪਰ ਤੋਂ ਲੰਘਦੀਆਂ ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਕਾਰਨ ਬੇਹੋਸ਼ ਹੋ ਕੇ ਹੇਠਾਂ ਡਿੱਗ ਪਿਆ।

ਮੌਕੇ 'ਤੇ ਮੌਜੂਦ ਮਜ਼ਦੂਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਸ ਘਟਨਾ 'ਚ ਉਸਦੇ ਨਾਲ ਕੰਮ ਕਰ ਰਿਹਾ ਉਸਦਾ ਇਕ ਬੰਗਾਲੀ ਸਾਥੀ ਲੜਕਾ ਵਾਲ-ਵਾਲ ਬਚ ਗਿਆ। ਨਗਰ ਥਾਣਾ ਨੰ. 1 ਦੇ ਥਾਣਾ ਮੁਖੀ ਜਿਤੇਂਦਰ ਸਿੰਘ ਤੇ ਸਹਾਇਕ ਸਬ ਇੰਸਪੈਕਟਰ ਗੁਰਮੇਲ ਮਾਮਲੇ ਦੀ ਜਾਂਚ ਕਰਨ ਲਈ ਹਸਪਤਾਲ ਪਹੁੰਚ ਗਏ।


author

rajwinder kaur

Content Editor

Related News