ਹਰਾਜ ਨੇੜੇ ਹਿੰਦੂਸਤਾਨ ਬੀ.ਟੈਕ ਇੰਡੀਆ ਪ੍ਰਾਈਵੇਟ ਲਿਮਟਿਡ ਫੈਕਟਰੀ ਨੂੰ ਲੱਗੀ ਭਿਆਨਕ ਅੱਗ

05/17/2024 1:17:41 PM

ਤਲਵੰਡੀ ਭਾਈ (ਗੁਲਾਟੀ) - ਪਿੰਡ ਹਰਾਜ ਨੇੜੇ ਜੈਵਿਕ ਖਾਦ ਬਣਾਉਣ ਵਾਲੀ ਫੈਕਟਰੀ ਹਿੰਦੂਸਤਾਨ ਬੀ.ਟੈੱਕ ਇੰਡੀਆ ਪ੍ਰਾਈਵੇਟ ਲਿਮਟਿਡ ਵਿਖੇ ਬੀਤੇ ਦਿਨੀਂ ਭਿਆਨਕ ਅੱਗ ਲੱਗ ਜਾਣ ਦਾ ਸਮਾਚਾਰ ਮਿਲਿਆ ਹੈ। ਅੱਗ ’ਤੇ ਕਾਬੂ ਪਾਉਣ ਲਈ ਜ਼ੀਰਾ ਤੋਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੰਗਵਾਈਆਂ ਗਈਆਂ, ਜਿਹਨਾਂ ਨੇ ਬੜੀ ਮੁਸ਼ਕਤ ਨਾਲ ਅੱਗ 'ਤੇ ਕਾਬੂ ਪਾਇਆ। 

ਇਹ ਵੀ ਪੜ੍ਹੋ - ਦੋਸਤਾਂ ਨਾਲ ਸ਼ਰਾਬ ਪੀਣ ਗਿਆ ਸੀ ਨੌਜਵਾਨ, ਦੇਰ ਰਾਤ ਖੇਤ ’ਚੋਂ ਮਿਲੀ ਲਾਸ਼

ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਫੈਕਟਰੀ ਮਾਲਕ ਪ੍ਰਦੀਪ ਢੱਲ ਨੇ ਦੱਸਿਆ ਕਿ ਬੀਤੇ ਦਿਨੀਂ 12 ਵਜੇ ਦੇ ਕਰੀਬ ਅਚਾਨਕ ਅੱਗ ਲੱਗਣ ਦੀ ਘਟਨਾ ਦੀ ਸੂਚਨਾ ਮਿਲੀ। ਅੱਗ ਨੇ ਫੈਕਟਰੀ ਦੇ ਅੰਦਰ ਤਿਆਰ ਹੋ ਚੁੱਕੇ ਉਤਪਾਦ, ਕੱਚੇ ਮਾਲ, ਬਰਦਾਨੇ, ਮਸ਼ੀਨਰੀ ਤੇ ਇਮਾਰਤ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਕਾਰਨ ਲੱਖਾਂ ਰੁਪਏ ਦੇ ਨੁਕਸਾਨ ਦਾ ਅਨੁਮਾਨ ਹੈ। ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਅੱਗ ’ਤੇ ਕਾਬੂ ਪਾਉਣ ਲਈ 6 ਘੰਟੇ ਦੀ ਜਦੋ-ਜਹਿਦ ਕਰਨੀ ਪਈ।

ਇਹ ਵੀ ਪੜ੍ਹੋ - ਮੋਬਾਈਲ ਯੂਜ਼ਰਸ ਨੂੰ ਲੱਗੇਗਾ ਝਟਕਾ! ਜੂਨ ਦੇ ਮਹੀਨੇ ਮਹਿੰਗਾ ਹੋ ਸਕਦਾ ਹੈ 'ਰੀਚਾਰਜ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News