ਮੁੰਬਈ ਹਾਈਕੋਰਟ ਦੇ ਜੱਜਾਂ ਵੱਲੋਂ ਫਾਜ਼ਿਲਕਾ ਦੀਆਂ ਇਤਿਹਾਸਕ ਥਾਵਾਂ ਦਾ ਦੌਰਾ

Monday, Sep 16, 2024 - 05:17 PM (IST)

ਫਾਜ਼ਿਲਕਾ(ਜ. ਬ.)–ਮਹਾਰਾਸ਼ਟਰ ਰਾਜ ਤੋਂ ਆਏ ਮੁੰਬਈ ਹਾਈਕੋਰਟ ਦੇ ਜਸਟਿਸ ਆਰ. ਵਾਈ. ਗਾਨੂ ਇਕ ਰੋਜ਼ਾ ਫੇਰੀ ’ਤੇ ਫਾਜ਼ਿਲਕਾ ਪਹੁੰਚੇ। ਅਦਾਲਤ ਦੇ ਵਿਹੜੇ ’ਚ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਉਸ ਤੋਂ ਬਾਅਦ ਜਸਟਿਸ ਆਰ. ਵਾਈ. ਗਾਨੂ ਅਤੇ ਉਨ੍ਹਾਂ ਦੀ ਪਤਨੀ ਨੇ ਫਾਜ਼ਿਲਕਾ ਦੀ ਪੁਰਾਤਨ ਅਤੇ ਇਤਿਹਾਸਕ ਪੈਡੀਵਾਲ ਹਵੇਲੀ ਘੰਟਾਘਰ ਦਾ ਦੌਰਾ ਕੀਤਾ। ਉਸ ਨੇ ਹਵੇਲੀ ’ਚ ਰੱਖੇ ਪੁਰਾਣੇ ਸਾਮਾਨ ਨੂੰ ਦੇਖਿਆ।

ਇਹ ਵੀ ਪੜ੍ਹੋ- ਸ੍ਰੀ ਹੇਮਕੁੰਟ ਸਾਹਿਬ ਜਾਂਦੇ ਦੋ ਨੌਜਵਾਨਾਂ ਦੀ ਮੌਤ, ਪਿੱਛੋਂ ਆਈ ਤੇਜ਼ ਰਫ਼ਤਾਰ ਕਾਰ ਨੇ ਮਾਰ 'ਤੇ ਸਰਦਾਰ ਮੁੰਡੇ

ਇਸ ਤੋਂ ਬਾਅਦ ਉਹ ਸ਼ਹੀਦਾਂ ਦੀ ਸਮਾਧ ਆਸਫਵਾਲਾ ਵਿਖੇ ਪੁੱਜੇ ਅਤੇ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਸਮਾਜਸੇਵੀ ਲੀਲਾਧਰ ਸ਼ਰਮਾ ਅਤੇ ਸਤੀਸ਼ ਕੁਮਾਰ ਨੇ ਸੋਸਾਇਟੀ ਦੀ ਪ੍ਰਬੰਧਕੀ ਕਮੇਟੀ ਵੱਲੋਂ ਹਾਈ ਕੋਰਟ ਦੇ ਜਸਟਿਸ ਨੂੰ ਸ਼ਹੀਦਾਂ ਦੇ ਯਾਦਗਾਰੀ ਚਿੰਨ੍ਹ ਭੇਟ ਕੀਤੇ। ਇਸ ਮੌਕੇ ਜ਼ਿਲਾ ਸੈਸ਼ਨ ਜੱਜ ਜਤਿੰਦਰ ਕੌਰ, ਵਧੀਕ ਸੈਸ਼ਨ ਜੱਜ ਅਜੀਤਪਾਲ ਸਿੰਘ ਅਤੇ ਸੀ. ਜੇ. ਐੱਮ. ਹੇਮ ਅੰਮ੍ਰਿਤ ਮਾਹੀ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਪ੍ਰਵੀਨ ਸਿੰਘ, ਨਗਰ ਕੌਂਸਲ ਦੇ ਚੇਅਰਮੈਨ ਐਡਵੋਕੇਟ ਸੁਰਿੰਦਰ ਸਚਦੇਵਾ, ਸਮਾਜਸੇਵੀ ਮਨਿਲ ਸੇਠੀ ਹਾਜ਼ਰ ਸਨ।

ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਆਉਣ ਵਾਲੀ ਸੰਗਤ ਲਈ ਅਹਿਮ ਖ਼ਬਰ, ਨਿਹੰਗ ਸਿੰਘਾਂ ਨੇ ਦਿੱਤੀ ਸਖ਼ਤ ਚਿਤਾਵਨੀ

ਮੁੰਬਈ ਹਾਈਕੋਰਟ ਦੇ ਜਸਟਿਸ ਆਰ. ਵਾਈ. ਗਾਨੂ ਅਤੇ ਹੋਰ ਜੱਜਾਂ ਨੇ ਭਾਰਤ-ਪਾਕਿਸਤਾਨ ਸਰਹੱਦ ’ਤੇ ਹੋਣ ਵਾਲੇ ਰੀਟਰੀਟ ਸੈਰੇਮਨੀ ਨੂੰ ਦੇਖਿਆ ਅਤੇ ਬੀ. ਐੱਸ. ਐੱਫ. ਅਧਿਕਾਰੀਆਂ ਅਤੇ ਜਵਾਨਾਂ ਨਾਲ ਕੁਝ ਪਲ ਬਿਤਾਏ। ਇਸ ਮੌਕੇ ਲੀਲਾਧਰ ਸ਼ਰਮਾ ਅਤੇ ਮਨਿਲ ਸੇਠੀ ਨੇ ਫਾਜ਼ਿਲਕਾ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਹੀ ਸੰਗਤ ਦੀ ਗੱਡੀ ਹਾਦਸਾਗ੍ਰਸਤ, ਇਕ ਸ਼ਰਧਾਲੂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News