ਹੋਮ ਗਾਰਡ ਜਵਾਨ ਦੀ ਸੜਕ ਹਾਦਸੇ ’ਚ ਮੌਤ

Saturday, Jan 27, 2024 - 11:10 AM (IST)

ਹੋਮ ਗਾਰਡ ਜਵਾਨ ਦੀ ਸੜਕ ਹਾਦਸੇ ’ਚ ਮੌਤ

ਧੂਰੀ (ਅਸ਼ਵਨੀ)- ਥਾਣਾ ਸਦਰ ਵਿਖੇ ਤਾਇਨਾਤ ਪੰਜਾਬ ਹੋਮ ਗਾਰਡ ਦੇ ਜਵਾਨ ਹਰਪਾਲ ਸਿੰਘ ਦੀ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਡਿਊਟੀ ਤੋਂ ਘਰ ਪਰਤ ਰਹੇ ਸਵ. ਹਰਪਾਲ ਸਿੰਘ ਦੀ ਕਾਰ ਧੂਰੀ ਤੋਂ ਕਹੇਰੂ ਰੋਡ ’ਤੇ ਜੇ. ਸੀ. ਬੀ. ਦੇ ਨਾਲ ਟਕਰਾਉਣ ਕਾਰਨ ਹਾਦਸਾਗ੍ਰਸਤ ਹੋ ਗਈ। ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਏ।

ਇਹ ਵੀ ਪੜ੍ਹੋ : ਵੱਡੀ ਖ਼ਬਰ: ਦੁਰਗਿਆਣਾ ਮੰਦਰ ਨੂੰ ਫਿਰ ਤੋਂ ਬੰਬ ਨਾਲ ਉਡਾਉਣ ਦੀ ਆਈ ਧਮਕੀ

ਜਦੋਂ ਹਰਪਾਲ ਸਿੰਘ ਨੂ ਹਸਪਤਾਲ ਲਿਆਂਦਾ  ਗਿਆ ਤਾਂ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ। ਧੂਰੀ ਡੀ. ਐੱਸ. ਪੀ. ਤਲਵਿੰਦਰ ਸਿੰਘ ਗਿੱਲ ਅਤੇ ਸਦਰ ਥਾਣਾ ਮੁਖੀ ਜਗਦੀਪ ਸਿੰਘ ਨੇ ਸਰਕਾਰੀ ਸਨਮਾਨ ਨਾਲ ਮ੍ਰਿਤਕ ਹਰਪਾਲ ਸਿੰਘ ਦਾ ਅੰਤਿਮ ਸੰਸਕਾਰ ਕਰਵਾਇਆ।

ਇਹ ਵੀ ਪੜ੍ਹੋ : ਪੰਜਾਬ 'ਚ ਹੱਡ ਚੀਰਵੀਂ ਠੰਢ ਤੇ ਸੰਘਣੀ ਧੁੰਦ ਨੇ ਲੋਕਾਂ ਦੀ ਕਰਾਈ ਤੌਬਾ, ਮੌਸਮ ਵਿਭਾਗ ਨੇ ਜਾਰੀ ਕੀਤਾ ਰੈੱਡ ਅਲਰਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News