ਸੁੱਤਾ ਪਿਆ ਸੀ ਪਰਿਵਾਰ ਤੇ ਚੋਰ ਕਰ ਗਏ ਵੱਡਾ ਕਾਂਡ, ਲੁੱਟਿਆ 17 ਤੋਲੇ ਸੋਨਾ ਤੇ ਇਕ ਲੱਖ ਦੀ ਨਕਦੀ

Sunday, Aug 11, 2024 - 04:29 PM (IST)

ਸੁੱਤਾ ਪਿਆ ਸੀ ਪਰਿਵਾਰ ਤੇ ਚੋਰ ਕਰ ਗਏ ਵੱਡਾ ਕਾਂਡ, ਲੁੱਟਿਆ 17 ਤੋਲੇ ਸੋਨਾ ਤੇ ਇਕ ਲੱਖ ਦੀ ਨਕਦੀ

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)-ਪਿੰਡ ਜਗਤਪੁਰਾ ਦੇ ਨੇੜੇ ਬੀਤੀ ਰਾਤ ਚੋਰ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਘਰ ’ਚੋਂ ਤਕਰੀਬਨ 17 ਤੋਲੇ ਸੋਨਾ ਅਤੇ ਇਕ ਲੱਖ ਰੁਪਏ ਲੈ ਕੇ ਫਰਾਰ ਹੋ ਗਏ। ਘਰ ਦੇ ਮਾਲਕ ਗੁਰਜੰਟ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਘਰ ਦੇ ਸਾਰੇ ਪਰਿਵਾਰਕ ਮੈਂਬਰ ਸੁੱਤੇ ਪਏ ਸਨ ਤਾਂ ਚੋਰ ਉਨ੍ਹਾਂ ਦੀ ਛੱਤ ਤੋਂ ਚੁਬਾਰੇ ਦੀ ਤਾਕੀ ਤੋੜ ਕੇ ਅੰਦਰ ਦਾਖ਼ਲ ਹੋਏ। ਉਹ ਕਮਰੇ ਵਿਚ ਪਈ ਅਲਮਾਰੀ ਨੂੰ ਤੋੜ ਕੇ ਤਕਰੀਬਨ 17 ਤੋਲੇ ਸੋਨੇ ਦੇ ਗਹਿਣੇ ਅਤੇ ਇਕ ਲੱਖ ਦੇ ਰੁਪਏ ਦੇ ਕਰੀਬ ਲੈ ਕੇ ਫਰਾਰ ਹੋ ਗਏ। ਚੋਰ ਜਾਂਦੇ ਹੋਏ ਘਰ ਦੇ ਵਿਹੜੇ ਦਾ ਬੱਲਬ ਵੀ ਉਤਾਰ ਕੇ ਲੈ ਗਏ।

ਉਨ੍ਹਾਂ ਕਿਹਾ ਕਿ ਸਾਡਾ ਘਰ ਦੇ ਆਲੇ-ਦੁਆਲੇ ਪੂਰੀ ਆਬਾਦੀ ਹੈ ਅਤੇ ਚੋਰਾਂ ਦੇ ਹੌਂਸਲੇ ਇੰਨੇ ਬੁਲੰਦ ਹਨ ਕਿ ਉਹ ਚੋਰੀਆਂ ਨੂੰ ਅੰਜਾਮ ਦੇ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਦਾ ਬਹੁਤ ਜ਼ਿਆਦਾ ਨੁਕਸਾਨ ਹੋ ਗਿਆ ਹੈ ਅਤੇ ਪੁਲਸ ਪ੍ਰਸ਼ਾਸਨ ਚੋਰਾਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਪੈਸੇ ਅਤੇ ਸੋਨੇ ਦੀ ਬਰਾਮਦੀ ਕਰਵਾਏ। ਮੌਕੇ ’ਤੇ ਪਹੁੰਚੇ ਐੱਸ. ਐੱਚ. ਓ. ਸੁਨਾਮ ਪ੍ਰਤੀਕ ਜਿੰਦਲ ਨੇ ਵੀ ਕਿਹਾ ਕਿ ਪੁਲਸ ਚੋਰੀ ਦੀ ਇਸ ਘਟਨਾ ਨੂੰ ਪੂਰੀ ਗੰਭੀਰਤਾ ਨਾਲ ਲੈ ਰਹੀ ਅਤੇ ਪੂਰੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਜਲਦ ਹੀ ਚੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਰਾਤੀਆਂ ਨਾਲ ਭਰੀ ਇਨੋਵਾ ਗੱਡੀ ਖੱਡ 'ਚ ਡਿੱਗਣ ਕਾਰਨ ਪਾਣੀ 'ਚ ਰੁੜੀ, 10 ਲੋਕਾਂ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News