ਮੋਗਾ ''ਚ ਗੁੰਡਾਗਰਦੀ ਦਾ ਨੰਗਾ ਨਾਚ, ਦੁਕਾਨ ਮਾਲਕ ਸਣੇ ਮੁਲਾਜ਼ਮ ਨੂੰ ਬੁਰੀ ਤਰ੍ਹਾਂ ਕੁੱਟਿਆ

Saturday, Jul 01, 2023 - 03:19 AM (IST)

ਮੋਗਾ ''ਚ ਗੁੰਡਾਗਰਦੀ ਦਾ ਨੰਗਾ ਨਾਚ, ਦੁਕਾਨ ਮਾਲਕ ਸਣੇ ਮੁਲਾਜ਼ਮ ਨੂੰ ਬੁਰੀ ਤਰ੍ਹਾਂ ਕੁੱਟਿਆ

ਮੋਗਾ (ਵਿਪਨ) : ਮੋਗਾ ਦੇ ਇਕ ਭੀੜ-ਭੜੱਕੇ ਵਾਲੇ ਬਜ਼ਾਰ ਵਿੱਚ ਦਿਨ-ਦਿਹਾੜੇ ਕਥਿਤ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ, ਜਿੱਥੇ ਇਕ ਦੁਕਾਨਦਾਰ ਅਤੇ ਉਸ ਦੇ ਮੁਲਾਜ਼ਮ ਨੂੰ ਬਾਹਰ ਕੱਢ ਕੇ ਬੇਰਹਿਮੀ ਨਾਲ ਕੁੱਟਿਆ ਗਿਆ। ਇਕ ਰਾਹਗੀਰ ਵੱਲੋਂ ਕੁੱਟਮਾਰ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿੱਤੀ ਗਈ। ਘਟਨਾ 26 ਜੂਨ ਦੀ ਦੱਸੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵਿਦੇਸ਼ ਭੇਜਣ ਦੇ ਨਾਂ 'ਤੇ ਲੱਖਾਂ ਦੀ ਠੱਗੀ ਮਾਰਨ ਵਾਲਾ ਕਾਬੂ, ਅਦਾਲਤ ਨੇ ਐਲਾਨਿਆ ਸੀ ਭਗੌੜਾ

ਹਮਲੇ 'ਚ ਜ਼ਖ਼ਮੀ ਹਸਪਤਾਲ 'ਚ ਦਾਖਲ ਜ਼ੇਰੇ ਇਲਾਜ ਪ੍ਰੀਤ ਹੈਲਥ ਕੇਅਰ ਮੈਡੀਕਲ ਦੇ ਮਾਲਕ ਸਮਰਦੀਪ ਸਿੰਘ ਤੇ ਸਤਨਾਮ ਵਿਜੇਜੀਤ ਸਿੰਘ ਨੇ ਦੱਸਿਆ ਕਿ ਸਾਡੇ ਨਾਲ ਲੱਗਦੇ ਦੁਕਾਨਦਾਰਾਂ ਨੇ ਪਹਿਲਾਂ ਸਾਡੇ ਕੰਮ ਕਰਨ ਵਾਲੇ ਲੜਕੇ ਨੂੰ ਰਸਤੇ 'ਚ ਰੋਕ ਲਿਆ ਅਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ ਜਦੋਂ ਅਸੀਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਬਾਹਰੋਂ ਗੁੰਡਿਆਂ ਨੂੰ ਬੁਲਾ ਲਿਆ ਅਤੇ ਸਾਡੇ 'ਤੇ ਹਮਲਾ ਕਰ ਦਿੱਤਾ। ਇਸ ਮੌਕੇ ਸਮਰਦੀਪ ਨੇ ਦੱਸਿਆ ਕਿ ਹਮਲਾਵਰਾਂ ਨੇ ਮੈਨੂੰ ਦੁਕਾਨ 'ਚੋਂ ਬਾਹਰ ਕੱਢ ਕੇ ਬਾਜ਼ਾਰ 'ਚ ਸੜਕ 'ਤੇ ਬੁਰੀ ਤਰ੍ਹਾਂ ਕੁੱਟਿਆ ਅਤੇ ਮੇਰੀ ਅੱਖ ਗੰਭੀਰ ਜ਼ਖ਼ਮੀ ਕਰ ਦਿੱਤੀ।

ਇਹ ਵੀ ਪੜ੍ਹੋ : ਘਰ ਪਹੁੰਚੀ ਬਾਰਾਤ, ਭੈਣ ਦੇ ਵਿਆਹ ਵਾਲੇ ਦਿਨ ਭਰਾ ਦੀ ਮੌਤ, ਪੈ ਗਿਆ ਚੀਕ-ਚਿਹਾੜਾ

ਪੀੜਤ ਨੇ ਡਿਪਟੀ ਕਮਿਸ਼ਨਰ ਪਾਸੋਂ ਮੰਗ ਕੀਤੀ ਕਿ ਉਕਤ ਵਿਅਕਤੀਆਂ ਖ਼ਿਲਾਫ਼ ਬਣਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਇਲਾਜ ਅਧੀਨ ਵਿਅਕਤੀ ਨੇ ਕਿਹਾ ਕਿ 72 ਘੰਟੇ ਬੀਤ ਜਾਣ ਦੇ ਬਾਵਜੂਦ ਉਸ ਨੂੰ ਅਜੇ ਤੱਕ ਕੋਈ ਇਨਸਾਫ਼ ਨਹੀਂ ਮਿਲਿਆ। ਇਸ ਦੌਰਾਨ ਉਹ ਦਫ਼ਤਰਾਂ ਦੇ ਗੇੜੇ ਮਾਰ ਰਹੇ ਹਨ। ਉਨ੍ਹਾਂ ਇਸ ਸਾਰੀ ਘਟਨਾ ਦੀ ਜਾਣਕਾਰੀ ਐੱਸਐੱਸਪੀ ਮੋਗਾ ਨੂੰ ਵੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਥਾਣਾ ਸਦਰ ਦੇ ਮੁਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਅਸੀਂ ਜ਼ਖ਼ਮੀਆਂ ਦੇ ਬਿਆਨ ਦਰਜ ਕਰ ਲਏ ਹਨ ਅਤੇ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ 'ਤੇ ਘਟਨਾ ਨੂੰ ਅੰਜਾਮ ਦੇਣ ਵਾਲੇ ਪ੍ਰਾਜੀ ਕੁਮਾਰ, ਸੰਜੀਵ ਕੁਮਾਰ ਤੇ ਸੁਰਿੰਦਰ ਕੁਮਾਰ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕਰ ਲਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News