ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ
Thursday, Apr 03, 2025 - 05:52 PM (IST)

ਧੂਰੀ (ਅਸ਼ਵਨੀ) : ਸੜਕ ਹਾਦਸੇ ਦੌਰਾਨ ਇਕ ਮੋਟਰਸਾਈਕਲ ਸਵਾਰ ਦੀ ਅਣਪਛਾਤੇ ਵਾਹਨ ਦੀ ਚਪੇਟ ਵਿੱਚ ਆਉਣ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਮ੍ਰਿਤਕ ਦੀਪਕ ਕੁਮਾਰ ਦੇ ਭਤੀਜੇ ਲਲਿਤ ਕੁਮਾਰ ਨੇ ਦੱਸਿਆ ਕਿ ਉਸਦਾ ਚਾਚਾ ਦੀਪਕ ਕੁਮਾਰ ਇੱਕ ਪ੍ਰਾਈਵੇਟ ਕੰਪਨੀ ਵਿੱਚ ਕੰਮ ਕਰਦਾ ਸੀ ਅਤੇ ਬੀਤੀ ਕੱਲ ਉਹ ਆਪਣੇ ਮੋਟਰਸਾਈਕਲ 'ਤੇ ਮਾਲੇਰਕੋਟਲਾ ਤੋਂ ਧੂਰੀ ਵੱਲ ਨੂੰ ਆ ਰਿਹਾ ਸੀ ਤਾਂ ਵਕਤ ਕਰੀਬ ਸ਼ਾਮ 7.30 ਵਜੇ ਸਤਿਸੰਗ ਘਰ ਨੇੜੇ ਇੱਕ ਤੇਜ਼ ਰਫ਼ਤਾਰ ਵਾਹਨ ਨੇ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ
ਜਿਸ ਕਾਰਨ ਦੀਪਕ ਕੁਮਾਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ। ਜ਼ਖ਼ਮੀ ਹਾਲਤ ਵਿੱਚ ਦੀਪਕ ਕੁਮਾਰ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਦੀਪਕ ਕੁਮਾਰ ਦੀ ਮੌਤ ਹੋ ਗਈ। ਲਲਿਤ ਕੁਮਾਰ ਦੀ ਸ਼ਿਕਾਇਤ 'ਤੇ ਥਾਣਾ ਸਦਰ ਧੂਰੀ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8