ਭਿਆਨਕ ਸੜਕ ਹਾਦਸਾ: ਟਰੱਕ ਦੀ ਲਪੇਟ ''ਚ ਆਉਣ ਨਾਲ ਔਰਤ ਦੀ ਮੌਤ

Wednesday, Jul 22, 2026 - 01:25 AM (IST)

ਭਿਆਨਕ ਸੜਕ ਹਾਦਸਾ: ਟਰੱਕ ਦੀ ਲਪੇਟ ''ਚ ਆਉਣ ਨਾਲ ਔਰਤ ਦੀ ਮੌਤ

ਮੋਗਾ (ਆਜ਼ਾਦ, ਗਰੋਵਰ, ਸੰਜੀਵ ਸੂਦ) - ਮੋਗਾ ਨੇੜਲੇ ਕਸਬੇ ਕੋਟ ਈਸੇ ਖਾਂ ਵਿਖੇ ਅੱਜ ਤੇਜ਼ ਰਫਤਾਰ ਟਰੱਕ ਦੀ ਲਪੇਟ ਵਿਚ ਆਉਣ ਕਾਰਨ ਸਕੂਟਰੀ ਸਵਾਰ ਜਸਪ੍ਰੀਤ ਕੌਰ (25) ਦੀ ਦਰਦਨਾਕ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਦੱਸਿਆ ਕਿ ਰਾਜਸਥਾਨ ਨੰਬਰ ਦਾ ਟਰੱਕ ਜੋ ਮੋਗਾ ਵਲੋਂ ਆਇਆ ਸੀ।

ਇਸੇ ਦੌਰਾਨ ਚੌਕ ਵਿਚ ਜਦੋਂ ਔਰਤ ਜਸਪ੍ਰੀਤ ਕੌਰ ਨਿਵਾਸੀ ਪਿੰਡ ਗਲੋਟੀ ਮੁੜ ਰਹੀ ਸੀ ਤਾਂ ਟਰੱਕ ਬੇਕਾਬੂ ਹੋ ਕੇ ਚੌਂਕ ਦੇ ਉਪਰ ਹੀ ਚੜ੍ਹ ਗਿਆ। ਇਸ ਹਾਦਸੇ ਵਿਚ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਜਸਪ੍ਰੀਤ ਕੌਰ ਆਪਣੀ ਸੱਸ ਅਤੇ ਬੱਚੇ ਨੂੰ ਲੈ ਕੇ ਕੋਟ ਈਸੇ ਖਾਂ ਆ ਰਹੀ ਸੀ ਅਤੇ ਆਪਣੇ ਬੱਚੇ ਨੂੰ ਟਿਊਸ਼ਨ ਛੱਡਣ ਉਪਰੰਤ ਸੱਸ ਨੂੰ ਟੈਂਪੂ ਵਿਚ ਚੜਾ ਦਿੱਤਾ ਅਤੇ ਕਿਹਾ ਕਿ ਮੈਂ ਬੱਚੇ ਨੂੰ ਟਿਊਸ਼ਨ ਤੋਂ ਲੈ ਕੇ ਵਾਪਸ ਆਵਾਂਗੀ।

ਜਾਂਚ ਅਧਿਕਾਰੀ ਜਸਵੰਤ ਸਿੰਘ ਨੇ ਦੱਸਿਆ ਕਿ ਹਾਦਸੇ ਦੀ ਜਾਣਕਾਰੀ ਮਿਲਣ ’ਤੇ ਉਹ ਪੁਲਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਦੇ ਇਲਾਵਾ ਟਰੱਕ ਅਤੇ ਸਕੂਟਰੀ ਨੂੰ ਕਬਜ਼ੇ ਵਿਚ ਲੈ ਲਿਆ, ਜਦਕਿ ਟਰੱਕ ਚਾਲਕ ਭੱਜਣ ਵਿਚ ਸਫਲ ਹੋ ਗਿਆ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜਿਆ ਗਿਆ ਹੈ।
 


author

Inder Prajapati

Content Editor

Related News