ਦਿਨ-ਰਾਤ ਪ੍ਰਵਾਹ ਕੀਤੇ ਬਿਨਾਂ ਸੇਵਾਵਾਂ ਨਿਭਾ ਰਹੇ ਹਨ ਚੱਕ ਸ਼ੇਰੇਵਾਲਾ ਹਸਪਤਾਲ ਅਧੀਨ ਆਉਂਦੇ ਸਿਹਤ ਕਾਮੇ

05/07/2021 12:58:44 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ):  ਅੱਜ ਦੇ ਹਾਲਾਤਾਂ ਵਿੱਚ ਸਿਹਤ ਵਿਭਾਗ  ਫ਼ਰੰਟ ਲਾਈਨ ਤੇ ਕੰਮ ਕਰ ਰਿਹਾ ਹੈ। ਸਿਹਤ ਵਿਭਾਗ ਦੇ ਕਾਮੇ ਮੂਹਰਲੀ ਕਤਾਰ ਵਿਚ ਖ਼ੜ੍ਹ ਕੇ ਆਪਣੀ ਜਾਨ ਜੋਖਿਮ ਵਿੱਚ ਪਾ ਕੇ ਆਪਣੀ ਸੇਵਾਵਾਂ ਨਿਭਾਅ ਰਹੇ ਹਨ। ਸ਼ੱਕੀ ਕੋਰੋਨਾ ਸੰਕ੍ਰਮਿਤ ਲੋਕਾਂ ਦੀ ਸੈਂਪਲਿੰਗ, ਹੋਮ ਆਈਸੋਲੇਸ਼ਨ ਲਈ ਭੇਜਣਾ, ਹੋਮ ਆਈਸੋਲੇਟ ਹੋਏ ਮਰੀਜ਼ਾਂ ਨੂੰ ਦਵਾਈਆਂ, ਫਤਿਹ ਕਿੱਟ ਤੇ ਉਨ੍ਹਾਂ ਦੀ ਕੌਂਸਲਿੰਗ ਕਰਨੀ, ਪਾਜ਼ੇਟਿਵ ਮਰੀਜਾਂ ਦੀ ਕਾਂਟਰੈਕਟ ਟਰੈਸਿੰਗ, ਵੈਕਸੀਨੇਸ਼ਨ ਕਰਨੀ , ਲੋਕਾਂ ਨੂੰ ਇਸ ਮਹਾਮਾਰੀ ਬਾਰੇ ਜਾਗਰੂਕ ਕਰਨਾ ਹੋਵੇ ਜਾਂ ਕੋਰੋਨਾ ਕਾਰਨ ਹੋਈ ਮੌਤ ਤੇ ਮ੍ਰਿਤਕ ਦੇਹ ਦਾ ਸੰਸਕਾਰ ਕਰਨਾ, ਆਦਿ ਹਰ ਜ਼ਿੰਮੇਵਾਰੀ ਸਿਹਤ ਕਾਮੇ ਬਾਖੂਬੀ ਨਿਭਾ ਰਹੇ ਹਨ।

ਇਹ ਵੀ ਪੜ੍ਹੋ:   ਪੰਜਾਬ ’ਚ ਮਈ ਦੇ ਤੀਜੇ ਹਫ਼ਤੇ ਹੋਰ ਭਿਆਨਕ ਹੋਵੇਗਾ 'ਕੋਰੋਨਾ',ਰੋਜ਼ਾਨਾ 10 ਹਜ਼ਾਰ ਨਵੇਂ ਮਾਮਲੇ ਆਉਣ ਦਾ ਖ਼ਦਸ਼ਾ

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸੀ.ਐਚ.ਸੀ ਚੱਕ ਸ਼ੇਰੇ ਵਾਲਾ ਬਲਾਕ ਦੇ ਬੀ.ਈ.ਈ ਮਨਬੀਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਐੱਮ.ਕੇ. ਅਰਾਵਿੰਦ ਕੁਮਾਰ, ਸਿਵਲ ਸਰਜਨ ਡਾ. ਰੰਜੂ ਸਿੰਗਲਾ ਅਤੇ ਸੀ.ਐਚ.ਸੀ ਚੱਕ ਸ਼ੇਰੇ ਵਾਲਾ ਦੇ ਇੰਚਾਰਜ ਮੈਡੀਕਲ ਅਫਸਰ ਡਾ. ਵਰੁਣ ਵਰਮਾ ਦੀ ਨਿਗਰਾਨੀ ਤੇ ਅਗੁਵਾਈ ਹੇਠ ਬਲਾਕ ਦੇ ਸਾਰੇ ਕਰਮਚਾਰੀ ਹੀ ਕੋਵਿਡ ਖ਼ਿਲਾਫ਼ ਜੰਗ ਵਿੱਚ ਆਪਣੀ ਭੂਮਿਕਾ ਨਿਭਾ ਰਹੇ ਹਨ। ਮਲਟੀਪਰਪਜ਼ ਹੈਲਥ ਵਰਕਰ ਮੇਲ ਤੇ ਫੀਮੇਲ ਅਤੇ ਆਸ਼ਾ ਵਰਕਰਾਂ ਵਲੋਂ ਮਰੀਜਾਂ ਦੀ ਕਾਂਟਰੈਕਟ ਟਰੈਸਿੰਗ ਤੇ ਉਨ੍ਹਾਂ ਨੂੰ ਹੋਮ ਆਈਸੋਲੇਟ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਹੈਲਥ ਵਰਕਰ ਸੰਦੀਪ ਕੁਮਾਰ ਸਬ ਸੈਂਟਰ ਫੱਤਣਵਾਲਾ ਨੇ ਦੱਸਿਆ ਕਿ ਬਲਾਕ ਜਾਂ ਜ਼ਿਲ੍ਹਾ ਅਧਿਕਾਰੀਆਂ ਵਲੋਂ ਜਦੋਂ ਵੀ ਕਿਸੇ ਵੀ ਮਰੀਜ਼ ਬਾਰੇ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਜਾਂ ਸਾਮਾਨ ਦੀ ਸਪਲਾਈ ਲਈ ਕਿਹਾ ਜਾਂਦਾ ਹੈ ਤਾਂ ਸਾਰੇ ਸਾਥੀ ਦਿਨ-ਰਾਤ ਦੀ ਪ੍ਰਵਾਹ ਕੀਤੇ ਬਿਨਾਂ ਮਰੀਜਾਂ ਦੀ ਸੇਵਾ ਵਿੱਚ ਲੱਗ ਜਾਂਦੇ ਹਨ। ਕਈ ਵਾਰ ਮਰੀਜ਼ਾਂ ਦੀ ਭਾਲ ਵਿੱਚ ਕਾਫੀ ਦਿੱਕਤ ਪੇਸ਼ ਆਉਂਦੀ ਹੈ ਕਿਉਂਕਿ ਮਰੀਜ਼ ਵਲੋਂ ਸਹੀ ਪਤਾ ਜਾਂ ਫੋਨ ਨੰਬਰ ਉਪਲੱਬਧ ਨਾ ਕਰਵਾਏ ਜਾਣ ਕਾਰਣ ਲੱਭਣਾ ਔਖਾ ਹੋ ਜਾਂਦਾ ਹੈ।

ਇਹ ਵੀ ਪੜ੍ਹੋ:  ਮਾਨਸਾ ’ਚ ਸਿਹਤ ਵਿਭਾਗ ਦਾ ਕਾਰਨਾਮਾ, ਨੌਜਵਾਨ ਨੂੰ ਬਣਾ ਦਿੱਤਾ ‘ਮਾਂ’, ਜਾਣੋ ਕੀ ਹੈ ਪੂਰਾ ਮਾਮਲਾ

ਹੈਲਥ ਵਰਕਰ ਬਲਵਿੰਦਰ ਸਿੰਘ ਸਬ ਸੈਂਟਰ ਗੁਲਾਬੇਵਾਲਾ ਨੇ ਕਿਹਾ ਕਿ ਮਰੀਜ਼ਾਂ ਲਈ ਫਤਿਹ ਕਿੱਟ ਦੀ ਸਪਲਾਈ ਵਿੱਚ ਕੁੱਝ ਸਮਾਂ ਲੱਗ ਜਾਣ ਤੇ ਮਰੀਜ਼ ਵਲੋਂ ਸ਼ਿਕਾਇਤ ਕਰ ਦਿੱਤੀ ਜਾਂਦੀ ਹੈ, ਜਦਕਿ ਇਸ ਵਿੱਚ ਦੇਰੀ ਪਿੱਛੋਂ ਸਪਲਾਈ ਨਾ ਆਉਣ ਕਾਰਣ ਹੁੰਦੀ ਹੈ। ਇਸ ਤੋਂ ਇਲਾਵਾ ਕਾਂਟ੍ਰੈਕਟ ਟਰੈਸਿੰਗ ਦੌਰਾਨ ਪਾਜ਼ੇਟਿਵ ਮਰੀਜਾਂ ਦੇ ਸੰਪਰਕ ਵਿੱਚ ਆਏ ਲੋਕ ਟੈਸਟ ਕਰਵਾਉਣ ਲਈ ਅੱਗੇ ਨਹੀਂ ਆਉਂਦੇ। ਲੋਕਾਂ ਨੂੰ ਸਮਝਣਾ ਚਾਹੀਦਾ ਹੈ ਕਿ ਟੈਸਟ ਕਰਵਾਉਣ ਤੇ ਹੀ ਸਮੇਂ ਰਹਿੰਦੇ ਇਸ ਮਹਾਂਮਾਰੀ ਦਾ ਪਤਾ ਲਗਾ ਕੇ ਇਲਾਜ ਸ਼ੁਰੂ ਕੀਤਾ ਜਾ ਸਕਦਾ ਹੈ ਤੇ ਦੂਜੇ ਲੋਕਾਂ ਨੂੰ ਲਾਗ ਲੱਗਣ ਤੋਂ ਬਚਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ:  ਬਠਿੰਡਾ 'ਚ ਆਕਸੀਜਨ ਸਹੂਲਤਾਂ ਦੀ ਵੱਡੀ ਘਾਟ, ਹਰਸਿਮਰਤ ਨੇ ਏਮਜ਼ ਡਾਇਰੈਕਟਰ ਨੂੰ ਦਿੱਤਾ ਇਹ ਭਰੋਸਾ

ਏ.ਐਨ.ਐਮ ਬਲਵਿੰਦਰ ਕੌਰ ਤੇ ਹੋਰਨਾਂ ਨੇ ਕਿਹਾ ਕਿ ਬਲਾਕ ਤੇ ਜ਼ਿਲ੍ਹਾ ਅਧਿਕਾਰੀਆਂ ਵਲੋਂ ਤਾਂ ਸਾਨੂੰ ਸਹਿਯੋਗ ਮਿਲ ਹੀ ਰਿਹਾ ਹੈ ਪਰ ਸਾਡੇ ਪਰਿਵਾਰਾਂ ਵਲੋਂ ਵੀ ਸਾਨੂੰ ਆਪਣੀ ਸੰਭਾਲ ਰੱਖਦੇ ਹੋਏ ਹੋਰ ਜੋਸ਼ ਨਾਲ ਕੰਮ ਕਰਨ ਲਈ ਪ੍ਰੇਰਿਆ ਜਾਣਾ ਸਾਡੇ ਹੌਂਸਲੇ ਨੂੰ ਹੋਰ ਵਧਾ ਦਿੰਦਾ ਹੈ। ਡਾ. ਵਰੁਣ ਵਰਮਾ ਨੇ ਕਿਹਾ ਕਿ ਜਿਥੇ ਫੀਲਡ ਸਟਾਫ ਮਰੀਜਾਂ ਅਤੇ ਲੋਕਾਂ ਦੀ ਸੇਵਾ ਲਈ ਤਨਦੇਹੀ ਨਾਲ ਕੰਮ ਕਰ ਰਿਹਾ ਹੈ, ਉੱਥੇ ਹੀ ਜ਼ਿਲ੍ਹਾ ਅਤੇ ਬਲਾਕ ਲੈਵਲ ਤੇ ਸਿਹਤ ਵਿਭਾਗ ਦਾ ਮਾਸ ਮੀਡੀਆ ਵਿੰਗ ਲੋਕਾਂ ਤੱਕ ਸਹੀ ਜਾਣਕਾਰੀ ਪਹੁੰਚਾਉਣ ਅਤੇ ਸਟਾਫ਼ ਵਿੱਚ ਤਾਲਮੇਲ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ। ਬੀ.ਈ.ਈ ਮਨਬੀਰ ਸਿੰਘ ਨੇ ਕਿਹਾ ਕਿ ਮਾਸ ਮੀਡੀਆ ਵਿੰਗ ਵਲੋਂ ਲੋਕਾਂ ਤੱਕ ਇਹ ਸੰਦੇਸ਼ ਵਾਰ-ਵਾਰ ਪਹੁੰਚਾਇਆ ਜਾ ਰਿਹਾ ਹੈ ਕਿ ਲੱਛਣ ਨਜ਼ਰ ਆਉਣ ਤੇ ਟੈਸਟ ਕਰਵਾਇਆ ਜਾਵੇ ਅਤੇ ਟੀਕਾਕਰਨ ਮੁਹਿੰਮ ਵਿੱਚ ਸ਼ਾਮਲ ਹੋ ਕੇ ਇਸ ਮਹਾਂਮਾਰੀ ਤੇ ਠੱਲ ਪਾਈ ਜਾਵੇ। ਇਸ ਦੇ ਨਾਲ ਹੀ ਕੋਰੋਨਾ ਨਿਯਮਾਂ ਜਿਵੇਂ ਕਿ ਮਾਸਕ ਪਾ ਕੇ ਰੱਖਣਾ, ਨਿਯਮਿਤ ਤੌਰ ’ਤੇ ਹੱਥ ਧੋਣਾ ਅਤੇ ਦੋ ਗ਼ਜ਼ ਦੀ ਦੂਰੀ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਜਾਰੀ ਰੱਖਣਾ ਬਹੁਤ ਜਰੂਰੀ ਹੈ।

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Shyna

Content Editor

Related News