ਸਰਕਾਰੀ ਹਸਪਤਾਲ ਦੇ ਡਾਕਟਰ ਤੇ 2 ਜਨਾਨੀਆਂ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

08/28/2020 2:21:28 PM

ਭਵਾਨੀਗੜ੍ਹ (ਕਾਂਸਲ) : ਭਵਾਨੀਗੜ੍ਹ ਦੇ ਸਰਕਾਰੀ ਹਸਪਤਾਲ ਦੇ ਡਾਕਟਰ ਅਤੇ ਸ਼ਹਿਰ ਦੀਆਂ ਦੋ ਔਰਤਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਹਸਪਤਾਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਪ੍ਰਵੀਨ ਗਰਗ ਨੇ ਦੱਸਿਆ ਕਿ ਸਰਕਾਰੀ ਹਸਪਤਾਲ ਵਿਖੇ ਤਾਇਨਾਤ ਡਾਕਟਰ ਵਿਕਰਮਪਾਲ ਸਿੰਘ (38) ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਉਕਤ ਲੋਕਾਂ ਹਸਪਤਾਲ ਵਿਖੇ ਸਥਿਤ ਉਨ੍ਹਾਂ ਦੇ ਸਰਕਾਰੀ ਰਿਹਾਇਸ਼ੀ ਕੁਆਟਰ ਵਿਖੇ ਇਕਾਂਤਵਾਸ ਕਰ ਦਿੱਤਾ ਗਿਆ ਹੈ। 

 ਇਸ ਵਜ੍ਹਾ ਕਰਕੇ ਬਣਦੀ ਹੈ ਢਿੱਡ 'ਚ ਗੈਸ, ਦੂਰ ਕਰਨ ਲਈ ਜਾਣੋ ਘਰੇਲੂ ਨੁਸਖ਼ੇ

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਥਾਨਕ ਜੈਨ ਕਲੋਨੀ ਦੀ ਵਸਨੀਕ ਸੀਵਾਨੀ ਜਿੰਦਲ (48) ਅਤੇ ਆਸ਼ਾ ਰਾਣੀ ਵਾਸੀ ਚਾਵਲਾ ਕਲੋਨੀ ਦੀ ਰਿਪੋਰਟ ਵੀ ਕੋਰੋਨਾ ਪਾਜ਼ੇਟਿਵ ਆਈ ਹੈ। ਜਿਨ੍ਹਾਂ ਨੂੰ ਵੀ ਇਕਾਂਤਵਾਸ ਕੀਤਾ ਜਾ ਰਿਹਾ ਹੈ। 

ਵਾਸਤੂ ਸ਼ਾਸ਼ਤਰ ਮੁਤਾਬਕ ਇਕ ਚੁਟਕੀ ਲੂਣ ਤੁਹਾਨੂੰ ਕਰ ਸਕਦਾ ਹੈ ‘ਮਾਲਾਮਾਲ’, ਜਾਣੋ ਕਿਵੇਂ


rajwinder kaur

Content Editor

Related News