ਸਰਕਾਰ ਦੇ ਫੈਸਲੇ ਖਿਲਾਫ ਸੜਕਾਂ 'ਤੇ ਉਤਰੇ ਹਸਪਤਾਲ ਦੇ ਮੁਲਾਜ਼ਮ (ਵੀਡੀਓ)
Tuesday, Jan 22, 2019 - 04:59 PM (IST)
ਬਠਿੰਡਾ (ਅਮਿਤ)— ਬਠਿੰਡਾ ਸਿਵਲ ਹਸਪਤਾਲ ਦੇ ਮੁਲਾਜ਼ਮਾਂ ਵਲੋਂ ਮੰਗਲਵਾਰ ਨੂੰ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਦਾ ਪੁਤਲਾ ਫੂਕਿਆ ਗਿਆ। ਪੰਜਾਬ ਸਰਕਾਰ ਵਲੋਂ ਪਿੰਡ ਦੀ ਡਿਸਪੈਂਸਰੀ ਨੂੰ ਨਿੱਜੀ ਹੱਥਾਂ 'ਚ ਦੇਣ ਅਤੇ ਕੁਝ ਸਿਹਤ ਕੇਂਦਰਾਂ ਨੂੰ ਬੰਦ ਕਰਨ ਦੇ ਵਿਰੋਧ ਦੇ ਚਲਦੇ ਸਿਹਤ ਕਰਮਚਾਰੀਆਂ ਵਲੋਂ ਇਹ ਧਰਨਾ ਦਿੱਤਾ ਗਿਆ ਹੈ। ਮੁਲਾਜ਼ਮਾਂ ਨੇ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਮੇਨ ਰੋਡ ਜਾਮ ਕਰਕੇ ਪੁਤਲਾ ਫੂਕਿਆ ਅਤੇ ਮੰਗ ਕੀਤੀ ਕਿ ਸਰਕਾਰ ਵਲੋਂ ਆਪਣਾ ਫੈਸਲਾ ਵਾਪਸ ਲਿਆ ਜਾਵੇ ਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ।
ਕਰਮਚਾਰੀਆਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੇ ਪਿੰਡ 'ਚ ਖੁੱਲ੍ਹੇ ਸਿਹਤ ਕੇਂਦਰਾਂ ਨੂੰ ਨਿੱਜੀ ਹੱਥਾਂ 'ਚ ਦੇਣ ਦਾ ਫੈਸਲਾ ਵਾਪਸ ਨਾ ਲਿਆ ਤਾਂ ਉਹ ਵੱਡਾ ਸੰਘਰਸ਼ ਵੀ ਕਰ ਸਕਦੇ ਹਨ।