ਰੰਜਿਸ਼ ਕਾਰਨ ਬੰਧਕ ਬਣਾ ਕੇ ਕੀਤੀ ਕੁੱਟਮਾਰ

Monday, Jun 30, 2025 - 06:58 PM (IST)

ਰੰਜਿਸ਼ ਕਾਰਨ ਬੰਧਕ ਬਣਾ ਕੇ ਕੀਤੀ ਕੁੱਟਮਾਰ

ਮੋਗਾ (ਆਜ਼ਾਦ)-ਥਾਣਾ ਬੱਧਨੀ ਕਲਾਂ ਅਧੀਨ ਪੈਂਦੇ ਪਿੰਡ ਰਾਮਾ ਨਿਵਾਸੀ ਗੁਰਮੇਲ ਸਿੰਘ ਨੂੰ ਜ਼ਮੀਨ ਦੀ ਵੱਟ ਨੂੰ ਲੈ ਕੇ ਚੱਲਦੀ ਆ ਰਹੀ ਰੰਜਿਸ਼ ਕਾਰਨ ਹਥਿਆਰਬੰਦ ਵਿਅਕਤੀਆਂ ਵੱਲੋਂ ਬੰਧਕ ਬਣਾ ਕੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਕੇ ਜ਼ਖ਼ਮੀ ਕੀਤੇ ਜਾਣ ਦਾ ਪਤਾ ਲੱਗਾ ਹੈ, ਜਿਸ ਨੂੰ ਹਸਪਤਾਲ ਦਾਖ਼ਲ ਕਰਾਉਣਾ ਪਿਆ।

ਇਸ ਸਬੰਧ ਵਿਚ ਕਥਿਤ ਮੁਲਜ਼ਮਾਂ ਸੁਖਮੰਦਰ ਸਿੰਘ ਨਿਵਾਸੀ ਪਿੰਡ ਰਾਮਾ ਭੂਰੀ ਸਿੰਘ ਪਿੰਡ ਰੱਤਾ ਖੇੜਾ, ਰੇਸਮ ਪ੍ਰੀਤ ਸਿੰਘ, ਅਮਨਦੀਪ ਕੌਰ ਨਿਵਾਸੀ ਪਿੰਡ ਰਾਮਾ ਅਤੇ ਤਿੰਨ-ਚਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਨਛੱਤਰ ਸਿੰਘ ਕਰ ਰਹੇ ਹਨ, ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦਿੱਤੇ ਸ਼ਿਕਾਇਤ ਪੱਤਰ ਵਿਚ ਗੁਰਮੇਲ ਸਿੰਘ ਨੇ ਕਿਹਾ ਕਿ ਕਥਿਤ ਮੁਲਜ਼ਮਾ ਨਾਲ ਵੱਟ ਨੂੰ ਲੈ ਕੇ ਝਗੜਾ ਚੱਲਦਾ ਹੈ, ਜਿਸ ਕਾਰਨ ਕਥਿਤ ਮੁਲਜ਼ਮ ਟਰੈਕਟਰ ’ਤੇ ਸਾਡੇ ਘਰ ਆਏ, ਜਿਨ੍ਹਾਂ ਕੋਲ ਹਥਿਆਰ ਸਨ, ਉਨ੍ਹਾਂ ਮੈਨੂੰ ਰੱਸੇ ਨਾਲ ਬੰਨ੍ਹ ਲਿਆ ਅਤੇ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰਨ ਲੱਗ ਪਏ, ਜਿਸ ’ਤੇ ਮੈਂ ਰੋਲਾ ਪਾਇਆ ਤਾਂ ਹਮਲਾਵਰ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ। ਜਾਂਚ ਅਧਿਕਾਰੀ ਨੇ ਕਿਹਾ ਕਿ ਕਥਿਤ ਮੁਲ਼ਜ਼ਮਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਘਨੌਣੀ ਵਾਰਦਾਤ, ਕੁੜੀ ਨਾਲ ਗੈਂਗਰੇਪ, ਗਰਭਵਤੀ ਹੋਣ ਤੋਂ ਬਾਅਦ ਇੰਝ ਹੋਇਆ ਖੁਲਾਸਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News