ਭਿਆਨਕ ਸੜਕ ਹਾਦਸੇ ’ਚ ਵਿਅਕਤੀ ਨੇ ਤੋੜਿਆ ਦਮ, ਪੰਜ ਬੱਚਿਆਂ ਦਾ ਪਿਓ ਸੀ ਮ੍ਰਿਤਕ

Thursday, Sep 28, 2023 - 12:32 PM (IST)

ਭਿਆਨਕ ਸੜਕ ਹਾਦਸੇ ’ਚ ਵਿਅਕਤੀ ਨੇ ਤੋੜਿਆ ਦਮ, ਪੰਜ ਬੱਚਿਆਂ ਦਾ ਪਿਓ ਸੀ ਮ੍ਰਿਤਕ

ਅਬੋਹਰ (ਸੁਨੀਲ)- ਪਿੰਡ ਖੁੱਬਣ ਦੇ ਵਸਨੀਕ ਅਤੇ ਇਕ ਚਾਹ ਦੇ ਦੁਕਾਨ ਵਾਲੇ ਦੀ ਬੀਤੀ ਰਾਤ ਟਰੈਕਟਰ-ਟਰਾਲੀ ਦੀ ਲਪੇਟ ’ਚ ਆਉਣ ਨਾਲ ਮੌਤ ਹੋ ਗਈ, ਜਿਸ ਦੀ ਲਾਸ਼ ਸੀਤੋ ਚੌਕੀ ਪੁਲਸ ਨੇ ਪੋਸਟਮਾਰਟਮ ਲਈ ਮੋਰਚਰੀ ’ਚ ਰਖਵਾਈ ਹੈ। ਮ੍ਰਿਤਕ ਪੰਜ ਬੱਚਿਆਂ ਦਾ ਪਿਤਾ ਸੀ ਅਤੇ ਰਾਤ ਨੂੰ ਢਾਣੀ ਤੋਂ ਦੁੱਧ ਲੈ ਕੇ ਵਾਪਸ ਆ ਰਿਹਾ ਸੀ।

ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ

ਜਾਣਕਾਰੀ ਅਨੁਸਾਰ ਖੁੱਬਣ ਵਾਸੀ ਗੁਰਦਿਆਲ ਸਿੰਘ (62) ਪੁੱਤਰ ਭਗਵਾਨ ਦੇ ਪੁੱਤਰ ਕਾਲਾ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਪਿੰਡ ਵਿਚ ਹੀ ਚਾਹ ਦੀ ਦੁਕਾਨ ਚਲਾਉਂਦਾ ਸੀ, ਬੀਤੀ ਰਾਤ ਉਹ ਆਪਣੇ ਮੋਟਰਸਾਈਕਲ ’ਤੇ ਪਿੰਡ ਕੁੱਤਿਆਂਵਾਲੀ ਤੋਂ ਦੁੱਧ ਲੈ ਕੇ ਵਾਪਸ ਆ ਰਿਹਾ ਸੀ ਕਿ ਰਸਤੇ ’ਚ ਇਕ ਢਾਣੀ ਨੇੜੇ ਇਕ ਟਰੈਕਟਰ-ਟਰਾਲੀ ਨੇ ਉਸਨੂੰ ਆਪਣੀ ਲਪੇਟ ’ਚ ਲੈ ਲਿਆ, ਜਿਸ ਨਾਲ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਟਰੈਕਟਰ ਦੇ ਚਾਲਕ ਅਤੇ ਉਸਦੇ ਸਹਿਯੋਗੀ ਨੇ ਸੀਤੋ ਗੁੰਨੋਂ ਦੇ ਹਸਪਤਾਲ ਦਾਖ਼ਲ ਕਰਵਾਇਆ ਅਤੇ ਫ਼ਰਾਰ ਹੋ ਗਏ। ਇੱਧਰ ਡਾਕਟਰਾਂ ਨੇ ਗੁਰਦਿਆਲ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

 ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ

ਘਟਨਾ ਦੀ ਸੂਚਨਾ ਮਿਲਦੇ ਹੀ ਸੀਤੋ ਚੌਕੀ ਦੇ ਸਹਾਇਕ ਸਬ ਇੰਸਪੈਕਟਰ ਬਲਵੀਰ ਸਿੰਘ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਟਰੈਕਟਰ-ਟਰਾਲੀ ਨੂੰ ਕਬਜ਼ੇ ਵਿਚ ਲੈ ਲਿਆ। ਪੁਲਸ ਨੇ ਅੱਜ ਉਸਦੇ ਪੁੱਤਰ ਕਾਲਾ ਸਿੰਘ ਦੇ ਬਿਆਨਾਂ ’ਤੇ ਟਰੈਕਟਰ ਚਾਲਕ ਅਤੇ ਉਸਦੇ ਇਕ ਸਹਿਯੋਗੀ ਵਿਰੁੱਧ ਮਾਮਲਾ ਦਰਜ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਬਾਅਦ ਪਰਿਵਾਰ ਵਾਲਿਆਂ ਨੂੰ ਸੌਂਪ ਦਿੱਤੀ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News