ਭਾਜਪਾ ਆਗੂ ਐੱਚ. ਐੱਸ. ਫੂਲਕਾ ਨੇ ਸੋਨੀਆ ਗਾਂਧੀ ਦੀ ਕਿਤਾਬ ''ਤੇ ਚੁੱਕੇ ਸਵਾਲ

Wednesday, Nov 11, 2026 - 05:12 PM (IST)

ਭਾਜਪਾ ਆਗੂ ਐੱਚ. ਐੱਸ. ਫੂਲਕਾ ਨੇ ਸੋਨੀਆ ਗਾਂਧੀ ਦੀ ਕਿਤਾਬ ''ਤੇ ਚੁੱਕੇ ਸਵਾਲ

ਚੰਡੀਗੜ੍ਹ : ਭਾਜਪਾ ਆਗੂ ਐੱਚ. ਐੱਸ. ਫੂਲਕਾ ਨੇ ਕਾਂਗਰਸ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਹੈ ਕਿ ਮੈਨੂੰ ਸਮਝ ਨਹੀਂ ਆਉਂਦੀ ਕਿ ਕਾਂਗਰਸ ਵਾਰ-ਵਾਰ 1984 ਦੇ ਜ਼ਖਮਾਂ ਨੂੰ ਤਾਜ਼ਾ ਕਰਨ ਦੀ ਕਿਉਂ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਦਿੱਲੀ 'ਚ ਇਕ ਨਵੰਬਰ ਨੂੰ ਰਾਹੁਲ ਗਾਂਧੀ ਵਲੋਂ ਵੱਡਾ ਸ਼ਕਤੀ ਪ੍ਰਦਰਸ਼ਨ ਕੀਤਾ ਗਿਆ। ਹੁਣ ਉਨ੍ਹਾਂ ਨੇ ਸੋਨੀਆ ਗਾਂਧੀ 'ਤੇ ਦੇਸ਼ ਦੇ ਲੋਕਾਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ ਹੈ। ਫੂਲਕਾ ਨੇ ਕਿਹਾ ਕਿ ਸੋਨੀਆ ਗਾਂਧੀ ਵਲੋਂ ਲਿਖੀ ਗਈ ਆਪਣੀ ਕਿਤਾਬ 'ਚ ਕੀਤਾ ਗਿਆ ਦਾਅਵਾ ਸਰਕਾਰੀ ਰਿਕਾਰਡ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਜੇਲ੍ਹ 'ਚ ਸੱਜਣ ਕੁਮਾਰ ਦੀ ਮੌਤ ਹੋਣ ਤੋਂ ਬਾਅਦ ਪੀੜਤਾਂ ਨੂੰ ਥੋੜ੍ਹੀ ਤਸੱਲੀ ਜ਼ਰੂਰ ਹੋਈ ਸੀ ਕਿ 84 ਕਤਲੇਆਮ ਦਾ ਮੁੱਖ ਦੋਸ਼ੀ ਜੇਲ੍ਹ 'ਚੋਂ ਬਾਹਰ ਨਹੀਂ ਆਇਆ ਅਤੇ ਉੱਥੇ ਹੀ ਉਸ ਦੀ ਮੌਤ ਹੋ ਗਈ ਪਰ ਇਸ ਤੋਂ ਬਾਅਦ ਕਾਂਗਰਸ ਨੇ ਫਿਰ ਇਹ ਜ਼ਖਮ ਤਾਜ਼ੇ ਕਰ ਦਿੱਤੇ।

ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਚੈਲੰਜ ਕਰਦਿਆਂ ਕਿਹਾ ਕਿ ਸੋਨੀਆ ਗਾਂਧੀ ਦਿਖਾ ਦੇਣ ਕਿ ਇੰਦਰਾ ਗਾਂਧੀ ਦੇ ਕਤਲ ਵੇਲੇ ਦਿੱਲੀ 'ਚ ਕਿਹੜੀ ਥਾਂ 'ਤੇ ਕਿਸ ਤਰ੍ਹਾਂ ਦੀ ਘਟਨਾ ਵਾਪਰੀ, ਨਹੀਂ ਤਾਂ ਲੋਕਾਂ ਨੂੰ ਗੁੰਮਰਾਹ ਨਾ ਕਰਨ। ਫੂਲਕਾ ਨੇ ਦਾਅਵਾ ਕੀਤਾ ਕਿ ਸੋਨੀਆ ਗਾਂਧੀ ਵਲੋਂ ਆਪਣੀ ਕਿਤਾਬ 'ਚ ਕੀਤਾ ਗਿਆ ਖ਼ੁਲਾਸਾ ਕਿ ਜਨਰਲ ਵੈਦਿਆ ਨੂੰ ਕਤਲ ਵਾਲੀ ਰਾਤ ਹੀ ਹੁਕਮ ਮਿਲ ਗਏ ਸਨ ਅਤੇ ਉਨ੍ਹਾਂ ਨੇ ਨੇੜਲੀਆਂ ਟੁਕੜੀਆਂ ਨੂੰ ਤਾਇਨਾਤ ਨਾ ਕਰਨ ਦਾ ਫ਼ੈਸਲਾ ਕੀਤਾ ਕਿਉਂਕਿ ਉਨ੍ਹਾਂ 'ਚ ਸਿੱਖ ਫ਼ੌਜੀ ਸਨ ਅਤੇ ਫ਼ੌਜੀ ਰਿਕਾਰਡ ਦੇ ਉਲਟ ਦੇਹਰਾਦੂਨ ਤੋਂ ਟੁਕੜੀਆਂ ਮੰਗਵਾਈਆਂ। ਫੂਲਕਾ ਨੇ ਕਿਹਾ ਕਿ ਜਨਰਲ ਵੈਦਿਆ ਨੇ ਇਹ ਕਦੇ ਨਹੀਂ ਕਿਹਾ ਕਿ ਉਨ੍ਹਾਂ ਨੂੰ ਰਾਜੀਵ ਗਾਂਧੀ ਜਾਂ ਪ੍ਰਧਾਨ ਮੰਤਰੀ ਵਲੋਂ ਕੋਈ ਹਦਾਇਤਾਂ ਮਿਲੀਆਂ ਸਨ। ਜਨਰਲ ਵੈਦਿਆ ਨੇ ਕਿਹਾ ਸੀ ਕਿ ਉਨ੍ਹਾਂ ਨੇ ਦਿੱਲੀ 'ਚ ਫ਼ੌਜੀ ਟੁਕੜੀਆਂ ਦੀ ਉਪਲੱਬਧਤਾ ਬਾਰੇ ਖ਼ੁਦ ਪਤਾ ਕੀਤਾ ਸੀ।


author

Babita

Content Editor

Related News