ਰਿਫਾਇੰਡ ਤੇ ਘਿਓ ਦੀਆਂ ਕੀਮਤਾਂ ’ਚ ਭਾਰੀ ਵਾਧੇ ਨੇ ਘਰੇਲੂ ਬਜਟ ਵਿਗਾੜਿਆ, ਲੋਕ ਪ੍ਰੇਸ਼ਾਨ
Sunday, Apr 12, 2026 - 05:23 PM (IST)
ਬਨੂੜ (ਗੁਰਪਾਲ)-ਰਿਫਾਇਡ ਤੇਲ ਅਤੇ ਡਾਲਡਾ ਘਿਉ ਦੀਆਂ ਵਧੀਆਂ ਕੀਮਤਾਂ ਨੇ ਜਿੱਥੇ ਘਰੇਲੂ ਰਸੋਈ ਦਾ ਬਜਟ ਵਿਗਾੜ ਦਿੱਤਾ ਹੈ। ਉਥੇ ਹੀ ਦੁਕਾਨਦਾਰਾਂ ਦਾ ਹਿਸਾਬ ਕਿਤਾਬ ਵੀ ਗੜਬੜਾ ਗਿਆ ਹੈ। ਅਮਰੀਕਾ ਅਤੇ ਈਰਾਨ ਵਿਚਕਾਰ ਹੋਏ ਯੁੱਧ ਕਾਰਨ ਰਸੋਈ ਤੋਂ ਇਲਾਵਾ ਹੋਰ ਘਰੇਲੂ ਵਰਤੋਂ ਵਿਚ ਲਿਆਉਣ ਵਾਲੀਆਂ ਚੀਜ਼ਾਂ ਦੇ ਭਾਅ ਵਿਚ ਭਾਰੀ ਵਾਧਾ ਹੋਣ ਕਾਰਨ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੇ ਲੋਕ ਬਹੁਤ ਪਰੇਸ਼ਾਨ ਹਨ।
ਇਸ ਜੰਗ ਦੇ ਚਲਦੇ ਹੋਏ ਰਿਫਾਇੰਡ ਅਤੇ ਘਿਓ ਦੇ ਭਾਅ ਵਿਚ ਤਕਰੀਬਨ 30 ਤੋਂ 35 ਰੁਪਏ ਪ੍ਰਤੀ ਕਿਲੋ ਦਾ ਵਾਧਾ ਹੋ ਗਿਆ ਹੈ, ਇਸ ਤੋਂ ਇਲਾਵਾ ਹੋਰ ਪਲਾਸਟਿਕ ਦੀਆਂ ਵਸਤੂਆਂ ਦੇ ਭਾਅ 'ਚ ਵੀ ਭਾਰੀ ਵਾਧਾ ਹੋ ਗਿਆ ਹੈ। ਜਿੱਥੇ ਇਸ ਜੰਗ ਨਾਲ ਐੱਲ. ਪੀ. ਜੀ. ਸਿਲੰਡਰ ਲਈ ਲੋਕ ਹਾਲੋ-ਬੇਹਾਲ ਹੋ ਰਹੇ ਹਨ, ਉਥੇ ਹੀ ਇਨ੍ਹਾਂ ਰਸੋਈ ਦੀ ਵਰਤੋਂ ਵਿਚ ਆਉਣ ਵਾਲੀਆਂ ਚੀਜ਼ਾਂ ਵਿਚ ਹੋਏ ਵਾਧੇ ਕਾਰਨ ਹਾਹਾਕਾਰ ਮਚੀ ਹੋਈ ਹੈ, ਜਿਸ ਕਾਰਨ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੇ ਲੋਕਾਂ ਦੀ ਰਸੋਈ ਵਿਚੋਂ ਇਹ ਚੀਜ਼ਾਂ ਗਾਇਬ ਹੋਣ ਲੱਗ ਪਈਆਂ ਹਨ।
ਇਹ ਵੀ ਪੜ੍ਹੋ: ਬੱਚਿਆਂ ਨੂੰ ਵਿਖਾਓ ਇਹ ਮਜ਼ੇਦਾਰ ਵੀਡੀਓ, ਜਲਦੀ ਸਿੱਖਣਗੇ ਗਿਣਤੀ
ਮਜ਼ਦੂਰੀ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਹੁਣ ਮਜ਼ਦੂਰੀ ਵੀ ਘੱਟ ਮਿਲਦੀ ਹੈ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਪਰਿਵਾਰ ਦੀ ਰੋਟੀ ਦਾ ਜੁਗਾੜ ਕਰਨਾ ਵੀ ਔਖਾ ਹੋ ਗਿਆ ਹੈ। ਵਧੀ ਹੋਈ ਮਹਿੰਗਾਈ ਬਾਰੇ ਗੱਲਬਾਤ ਕਰਦੇ ਹੋਏ ਬਸਪਾ ਦੇ ਸੂਬਾ ਸਕੱਤਰ ਜਗਜੀਤ ਸਿੰਘ ਛੜਬੜ, ਉਘੇ ਸਮਾਜ ਸੇਵੀ ਹਰਪ੍ਰੀਤ ਸਿੰਘ ਅਮਲਾਲਾ, ਡਾਕਟਰ ਭੁਪਿੰਦਰ ਸਿੰਘ ਮਨੌਲੀ ਸੂਰਤ ਨੇ ਕਿਹਾ ਕਿ ਕੇਂਦਰ ਸਰਕਾਰ ਦਿਨੋ- ਦਿਨ ਵੱਧ ਰਹੀ ਮਹਿੰਗਾਈ ਨੂੰ ਕਾਬੂ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਜਿਸ ਕਾਰਨ ਗਰੀਬ ਦੇ ਮੱਧ ਵਰਗ ਦੇ ਲੋਕ ਆਪਣੇ ਪਰਿਵਾਰ ਦਾ ਪੇਟ ਭਰਨ ਤੋਂ ਵੀ ਅਸਮਰਥ ਜਾਪ ਰਹੇ ਹਨ।
ਉਨ੍ਹਾਂ ਕਿਹਾ ਕਿ ਇਰਾਨ ਅਤੇ ਅਮਰੀਕਾ ਵਿਚਕਾਰ ਛਿੜੇ ਯੁੱਧ ਤੋਂ ਬਾਅਦ ਤੇ ਦੇ ਲੋਕਾਂ ਨੂੰ ਇੱਥੇ ਵਧੀਆ ਕੀਮਤਾਂ ਦਾ ਸਾਹਮਣਾ ਕਰਨਾ ਪੈ ਰਿਹਾ, ਉਥੇ ਹੀ ਰਸੋਈ ਵਿਚ ਖਾਣਾ ਪਕਾਉਣ ਲਈ ਸਿਲੰਡਰ ਲੈਣ ਲਈ ਕਈ ਕਈ ਦਿਨ ਏਜੰਸੀਆਂ ਦੇ ਗੇੜੇ ਮਾਰਨੇ ਪੈ ਰਹੇ ਹਨ। ਉਕਤ ਆਗੂਆਂ ਦਾ ਕਹਿਣਾ ਹੈ ਕਿ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਦੇ ਲੋਕ ਪ੍ਰੇਸ਼ਾਨ ਹੋਣ ਦੇ ਬਾਵਜੂਦ ਵੀ ਇਹਨਾਂ ਲੋਕਾਂ ਦੀ ਸਮੱਸਿਆ ਨੂੰ ਹੱਲ ਕਰਨ ਲਈ ਨਾ ਤਾਂ ਕੇਂਦਰ ਦੀ ਮੋਦੀ ਸਰਕਾਰ ਅਤੇ ਨਾ ਹੀ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕੁਝ ਕੀਤਾ ਜਾ ਰਿਹਾ ਹੈ ਇਲਾਕੇ ਦੇ ਵਸਨੀਕਾਂ ਨੇ ਬੇਲਗਾਮ ਹੋਈ ਮਹਿੰਗਾਈ ਨੂੰ ਨੱਥ ਪਾਉਣ ਦੀ ਮੰਗ ਕੀਤੀ ਹੈ ਤਾਂ ਜੋ ਲੋਕਾਂ ਨੂੰ ਨਿਤ ਹੋ ਰਹੀ ਪਰੇਸ਼ਾਨੀ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਅਨੋਖਾ ਮਾਮਲਾ! 25 ਸਾਲਾਂ ਬਾਅਦ ਜਦ ਘਰ ਪਹੁੰਚਿਆ 'ਮਰ ਚੁੱਕਾ' ਪਤੀ ਤਾਂ ਪਤਨੀ ਨੇ ਕੀਤਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
