ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੀ ਭੁੱਖ ਹੜਤਾਲ 5ਵੇਂ ਦਿਨ ਵੀ ਜਾਰੀ, ਕੀਤੀ ਨਾਅਰੇਬਾਜ਼ੀ

07/29/2020 6:20:26 PM

ਸੰਗਰੂਰ ( ਬੇਦੀ/ ਰਿਖੀ ) - ਸਿਹਤ ਮੁਲਾਜ਼ਮ ਸੰਘਰਸ਼ ਕਮੇਟੀ ਦੇ ਫੈਸਲੇ ’ਤੇ ਸਿਹਤ ਕਾਮਿਆਂ ਵੱਲੋਂ ਆਪਣੀਆਂ ਹੱਕੀ ਮੰਗਾਂ ਮਨਵਾਉਣ ਲਈ ਪਿਛਲੇ ਕਈ ਦਿਨਾਂ ਤੋਂ ਪੰਜਾਬ ਦੇ ਸਮੁੱਚੇ ਸਿਵਲ ਸਰਜਨਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਸ਼ੁਰੂ ਕੀਤੀ ਹੋਈ ਹੈ। ਸਿਵਲ ਸਰਜਨ ਦਫ਼ਤਰ ਸੰਗਰੂਰ ਵਿਖੇ ਅੱਜ ਦੀ ਭੁੱਖ ਹੜਤਾਲ ਜਥੇਬੰਦੀ ਦੇ ਸੀਨੀਅਰ ਆਗੂ ਅਸ਼ੋਕ ਕੁਮਾਰ ਅਤੇ ਸਾਥੀ ਗੁਰਜੰਟ ਸਿੰਘ ਦੀ ਅਗਵਾਈ ਵਿੱਚ ਕੀਤੀ ਗਈ। ਆਗੂਆਂ ਨੇ ਸਰਕਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਜਥੇਬੰਦੀ ਵੱਲੋਂ ਹਲਕਿਆਂ ਦੇ ਵਿਧਾਇਕਾਂ, ਸਿਵਲ ਸਰਜਨਾਂ ਅਤੇ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰਾਂ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜੇ ਪਰ ਸਰਕਾਰ ਨੇ ਕੋਈ ਸੁਣਵਾਈ ਨਹੀਂ ਕੀਤੀ। 

ਪੜ੍ਹੋ ਇਹ ਵੀ ਖਬਰ - ਤੁਹਾਨੂੰ ਵੀ ਹੈ ਸਵੇਰੇ ਉੱਠਦੇ ਸਾਰ ਮੋਬਾਇਲ ਫੋਨ ਦੇਖਣ ਦੀ ਆਦਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਉਨ੍ਹਾਂ ਕਿਹਾ ਕਿ ਮਲਟੀਪਰਪਜ ਹੈਲਥ ਵਰਕਰ ਫੀਮੇਲਜ ਪਿਛਲੇ ਤੇਰਾਂ ਸਾਲਾਂ ਤੋਂ ਠੇਕਾ ਅਧਾਰਿਤ ਮਹਿਜ ਦਸ ਤੋਂ ਬਾਰਾਂ ਹਜ਼ਾਰ ’ਤੇ ਕੰਮ ਕਰ ਰਹੀਆਂ ਹਨ। ਸਰਕਾਰ ਨੇ ਕਈ ਵਾਰ ਰੈਗੂਲਰ ਕਰਨ ਦਾ ਵਾਅਦਾ ਕੀਤਾ ਪਰ ਮੁਕਰਦੀ ਰਹੀ। ਇਨ੍ਹਾਂ ਨੂੰ ਪੱਕਾ ਕਰਨ ਦੀ ਥਾਂ ਹੋਰ ਨਵੀਆਂ ਫੀਮੇਲ ਵਰਕਰਜ ਦੀ ਭਰਤੀ ਕਰਨ ਜਾ ਰਹੀ ਹੈ, ਜਦੋਂਕਿ ਪਹਿਲਾਂ ਤੋਂ ਕੰਮ ਕਰ ਰਹੀਆਂ ਵਰਕਰਾਂ ਨੂੰ ਰੈਗੂਲਰ ਕਰਨਾ ਚਾਹੀਦਾ ਹੈ। ਇਨ੍ਹਾਂ ਨੇ ਕੋਵਿਡ ਵਿਚ ਫਰੰਟ ਲਾਈਨ ’ਤੇ ਕੰਮ ਕੀਤਾ ਹੈ। ਮਲਟੀਪਰਪਜ ਹੈਲਥ ਵਰਕਰ ਮੇਲ ਦਾ ਪਰਖ ਸਮਾਂ ਤਿੰਨ ਸਾਲ ਤੋਂ ਘਟਾ ਕੇ ਦੋ ਸਾਲ ਦਾ ਕੀਤਾ ਜਾਵੇ।

ਪੜ੍ਹੋ ਇਹ ਵੀ ਖਬਰ - ਭਵਿੱਖ ਅਤੇ ਪਿਆਰ ਨੂੰ ਲੈ ਕੇ ਖੁਸ਼ਕਿਸਮਤ ਹੁੰਦੇ ਹਨ ਇਹ ਅੱਖਰ ਦੇ ਲੋਕ, ਜਾਣੋ ਕਿਵੇਂ

ਕੋਵਿਡ ਵਿਚ ਫਰੰਟ ਲਾਈਨ ਤੇ ਕੰਮ ਕਰਨ ਕਰਕੇ ਮਲਟੀਪਰਪਜ ਕੇਡਰ ਨੂੰ ਵਿਸ਼ੇਸ਼ ਇੰਕਰੀਮੈਂਟ ਦਿੱਤਾ ਜਾਵੇ। ਆਗੂਆਂ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ 6 ਅਗਸਤ ਤੱਕ ਭੁੱਖ ਹੜਤਾਲ ਰੱਖੀ ਜਾਏਗੀ ਅਤੇ 7 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਦਾ ਪਟਿਆਲਾ ਵਿਖੇ ਮੋਤੀ ਮਹਿਲ ਘੇਰਿਆ ਜਾਵੇਗਾ। ਅੱਜ ਦੀ ਭੁੱਖ ਹੜਤਾਲ ਵਿੱਚ ਮਲਟੀਪਰਪਜ ਸਿਹਤ ਵਰਕਰ ਗੁਰਤੇਜ ਸਿੰਘ, ਇੰਦਰਜੀਤ ਸਿੰਘ, ਰਜਿੰਦਰ ਰਿੰਕੂ, ਜਸਵਿੰਦਰ ਕੌਰ, ਵੀਰਪਾਲ ਕੌਰ ਅਤੇ ਜਗਵੰਤ ਕੌਰ ਨੇ ਭਾਗ ਲਿਆ।

ਪੜ੍ਹੋ ਇਹ ਵੀ ਖਬਰ - ਚਾਵਾਂ ਨਾਲ ਸਜਾਇਆ ਘਰ ਅੱਖਾਂ ਸਾਹਮਣੇ ਹੋਇਆ ਢਹਿ ਢੇਰੀ (ਵੀਡੀਓ)


rajwinder kaur

Content Editor

Related News