2 ਬੱਚਿਆਂ ਦੀ ਮਾਂ ਨੇ ਲਾਇਆ ਪਤੀ ''ਤੇ ਗੈਰ ਕੁਦਰਤੀ ਜਬਰ-ਜ਼ਨਾਹ ਦਾ ਦੋਸ਼

06/15/2020 1:58:52 AM

ਮੋਗਾ, (ਆਜ਼ਾਦ)- ਮੋਗਾ ਜ਼ਿਲੇ ਅਧੀਨ ਪੈਂਦੇ ਇੱਕ ਪਿੰਡ ਦੀ ਮਹਿਲਾ ਜੋ ਦੋ ਬੱਚਿਆਂ ਦੀ ਮਾਂ ਹੈ, ਨੇ ਆਪਣੇ ਪਤੀ 'ਤੇ ਉਸ ਨੂੰ ਕੁੱਟ-ਮਾਰ ਕਰਨ ਦੇ ਇਲਾਵਾ ਉਸਦੇ ਨਾਲ ਗੈਰ ਕੁਦਰਤੀ ਜਬਰ-ਜ਼ਨਾਹ ਕਰਨ ਦਾ ਦੋਸ਼ ਲਾਇਆ ਹੈ। ਪੁਲਸ ਨੇ ਜਾਂਚ ਦੇ ਬਾਅਦ ਮਾਮਲਾ ਦਰਜ ਕਰਕੇ ਪੀੜ੍ਹਤਾ ਦੇ ਪਤੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਪੁਲਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਜ਼ਿਲੇ ਦੇ ਇੱਕ ਪਿੰਡ ਦੀ ਰਹਿਣ ਵਾਲੀ ਪੀੜ੍ਹਤਾ ਨੇ ਜ਼ਿਲਾ ਪੁਲਸ ਮੁਖੀ ਮੋਗਾ ਨੂੰ ਦਿੱਤੇ ਸ਼ਿਕਾਇਤ ਪੱਤਰ ਵਿੱਚ ਕਿਹਾ ਕਿ ਉਸ ਦਾ ਵਿਆਹ 2013 ਵਿੱਚ ਮੋਗਾ ਜ਼ਿਲੇ ਦੇ ਇੱਕ ਪਿੰਡ ਵਿੱਚ ਧਾਰਮਕ ਰੀਤੀ-ਰਿਵਾਜ਼ਾਂ ਅਨੁਸਾਰ ਹਰਦੀਪ ਸਿੰਘ ਜੋ ਪ੍ਰਾਈਵੇਟ ਤੌਰ 'ਤੇ ਸਰਵਿਸ ਨੌਕਰੀ ਹੈ, ਨਾਲ ਹੋਇਆ ਸੀ। ਉਸਦਾ ਇੱਕ ਬੇਟਾ ਅਤੇ ਇੱਕ ਬੇਟੀ ਹੈ। ਪੀੜ੍ਹਤਾ ਨੇ ਕਿਹਾ ਕਿ ਉਸਦੇ ਪੇਕੇ ਵਾਲਿਆਂ ਨੇ ਵਿਆਹ ਦੇ ਸਮੇਂ ਆਪਣੀ ਹੈਸੀਅਤ ਅਨੁਸਾਰ ਦਾਜ ਵੀ ਦਿੱਤਾ, ਪਰ ਉਸਦਾ ਪਤੀ ਅਤੇ ਸਹੁਰਾ ਪਰਿਵਾਰ ਦੇ ਹੋਰ ਮੈਂਬਰ ਖੁਸ਼ ਨਹੀਂ ਹੋਏ। ਪੀੜ੍ਹਤਾ ਨੇ ਕਿਹਾ ਕਿ ਉਸਦਾ ਪਤੀ ਅਕਸਰ ਹੀ ਮੇਰੇ ਨਾਲ ਕੁੱਟ-ਮਾਰ ਕਰਦਾ ਰਹਿੰਦਾ ਹੈ ਅਤੇ ਜਬਰਦਸਤੀ ਉਸਦੇ ਨਾਲ ਗੈਰ ਕੁਦਰਤੀ ਜਬਰ-ਜ਼ਨਾਹ ਕਰਦਾ ਹੈ। ਮੈਂ ਹਮੇਸ਼ਾ ਹੀ ਵਿਰੋਧ ਕੀਤਾ, ਪਰ ਉਹ ਮੈਂਨੂੰ ਧਮਕੀਆਂ ਦਿੰਦਾ ਰਹਿੰਦਾ ਹੈ।
ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਜ਼ਿਲਾ ਪੁਲਸ ਮੁਖੀ ਨੇ ਇਸ ਦੀ ਜਾਂਚ ਐੱਸ. ਪੀ. ਆਈ. ਮੋਗਾ ਨੂੰ ਕਰਨ ਦਾ ਆਦੇਸ਼ ਦਿੱਤਾ। ਜਾਂਚ ਦੇ ਬਾਅਦ ਪੀੜ੍ਹਤਾ ਦਾ ਮੈਡੀਕਲ ਚੈੱਕਅਪ ਕਰਵਾਇਆ ਗਿਆ। ਪੀੜ੍ਹਤਾ ਦੇ ਦੋਸ਼ ਸਹੀ ਪਾਏ ਜਾਣ 'ਤੇ ਥਾਣਾ ਅਜੀਤਵਾਲ 'ਚ ਉਸ ਦੇ ਪਤੀ ਹਰਦੀਪ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੀ ਥਾਣੇਦਾਰ ਕਿਰਨਦੀਪ ਕੌਰ ਨੇ ਦੱਸਿਆ ਕਿ ਉਹ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ।


Bharat Thapa

Content Editor

Related News