ਖੇਤਾਂ ''ਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ

Monday, Oct 05, 2026 - 07:21 PM (IST)

ਖੇਤਾਂ ''ਚੋਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ

ਮੋਗਾ (ਆਜ਼ਾਦ)-ਮੋਗਾ ਪੁਲਸ ਵੱਲੋਂ ਮਾੜੇ ਅਨਸਰਾਂ ਅਤੇ ਖੇਤਾਂ ਵਿਚੋਂ ਲੱਗੀਆਂ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਕੋਟ-ਈਸੇ-ਖਾਂ ਪੁਲਸ ਨੇ ਪਤੀ-ਪਤਨੀ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਤਾਰਾਂ ਬਰਾਮਦ ਕੀਤੀਆਂ। ਇਸ ਸਬੰਧੀ ਜਾਣਕਾਰੀ ਦਿੰਦੇ ਸਹਾਇਕ ਥਾਣੇਦਾਰ ਨਛੱਤਰ ਸਿੰਘ ਨੇ ਦੱਸਿਆ ਕਿ ਜਦੋਂ ਪੁਲਸ ਪਾਰਟੀ ਸਮੇਤ ਬਾਅਦ ਦੁਪਹਿਰ ਪਿੰਡ ਬਹਿਰਾਮਕੇ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੇ ਗੁਪਤ ਸੂਚਨਾਂ ਦੇ ਆਧਾਰ ’ਤੇ ਰਣਜੀਤ ਸਿੰਘ ਅਤੇ ਉਸ ਦੀ ਪਤਨੀ ਪਰਮਜੀਤ ਕੌਰ ਨਿਵਾਸੀ ਪਿੰਡ ਬੱਗੇ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ ਮੋਟਰਾਂ ਦੀਆਂ ਚੋਰੀਆਂ ਹੋਈਆਂ ਕੇਬਲ ਤਾਰਾਂ ਜਿਨ੍ਹਾਂ ਦਾ ਭਾਰ ਕਰੀਬ 29 ਕਿੱਲੋ ਸੀ ਬਰਾਮਦ ਕੀਤੀਆਂ। ਦੋਨਾਂ ਕਥਿਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਤੋਂ ਬਾਅਦ ਸਹਾਇਕ ਥਾਣੇਦਾਰ ਨਛੱਤਰ ਸਿੰਘ ਵੱਲੋਂ ਮਾਣਯੋਗ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਨ੍ਹਾਂ ਨੂੰ ਅਦਾਲਤ ਵਲੋਂ ਜੁਡੀਸ਼ੀਅਲ ਹਿਰਾਸਤ ਵਿਚ ਭੇਜਣ ਦਾ ਆਦੇਸ਼ ਦਿੱਤਾ।

ਇਹ ਵੀ ਪੜ੍ਹੋ: ਸੰਗਰੂਰ ਦੇ DC ਤੇ SSP ਨੂੰ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਨੋਟਿਸ ਕੀਤਾ ਜਾਰੀ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

shivani attri

Content Editor

Related News