ਸਕੂਟਰੀ ਅਤੇ ਮੋਟਰਸਾਇਕਲ ਦੀ ਟੱਕਰ 'ਚ ਸਕੂਟਰੀ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ

Saturday, Jun 20, 2020 - 11:44 AM (IST)

ਸਕੂਟਰੀ ਅਤੇ ਮੋਟਰਸਾਇਕਲ ਦੀ ਟੱਕਰ 'ਚ ਸਕੂਟਰੀ ਸਵਾਰ ਪਤੀ-ਪਤਨੀ ਗੰਭੀਰ ਜ਼ਖ਼ਮੀ

ਭਵਾਨੀਗੜ੍ਹ(ਕਾਂਸਲ) - ਸਥਾਨਕ ਸ਼ਹਿਰ ਤੋਂ ਸਮਾਣਾ ਨੂੰ ਜਾਂਦੀ ਮੁੱਖ ਸੜਕ 'ਤੇ ਅੱਜ ਇਕ ਸਕੂਟਰੀ ਅਤੇ ਮੋਟਰਸਾਇਕਲ ਵਿਚਕਾਰ ਹੋਈ ਟੱਕਰ ਤੋਂ ਬਾਅਦ ਸਕੂਟਰੀ ਸਵਾਰ ਪਤੀ-ਪਤਨੀ ਦੇ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

ਇਸ ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਹਾਈਵੇ ਪੈਟਰੋਲਿੰਗ ਪੁਲਸ ਪਾਰਟੀ ਦੇ ਸਹਾਇਕ ਸਬ ਇੰਸਪੈਕਟਰ ਗੁਰਪਾਲ ਸਿੰਘ ਅਤੇ ਸਹਾਇਕ ਸਬ ਇੰਸਪੈਕਟਰ ਤੇਜਿੰਦਰ ਸਿੰਘ ਨੇ ਦੱਸਿਆ ਕਿ ਮਲਕੀਤ ਸਿੰਘ ਵਾਸੀ ਬਰਨਾਲ ਜੋ ਅਪਾਹਜ ਹੈ। ਅੱਜ ਜਦੋਂ ਆਪਣੀ ਸਕੂਟਰੀ ਰਾਂਹੀ ਪਤਨੀ ਵੀਰਪਾਲ ਕੌਰ ਨਾਲ ਸਮਾਣਾ ਨੂੰ ਜਾ ਰਿਹਾ ਸੀ ਤਾਂ ਸਥਾਨਕ ਬਾਲਦ ਕੈਂਚੀਆਂ ਤੋਂ ਅੱਗੇ ਸਮਾਣਾ ਮੁੱਖ ਸੜਕ 'ਤੇ ਅੱਗਿਓ ਆਉਂਦੇ ਇਕ ਮੋਟਰਸਾਇਕਲ ਚਾਲਕ ਵੱਲੋਂ ਇਨ੍ਹਾਂ ਦੀ ਸਕੂਟਰੀ ਵਿਚ ਸਿੱਧੀ ਟਰੱਕ ਮਾਰ ਦੇਣ ਕਾਰਨ ਹੋਏ ਹਾਦਸੇ ਵਿਚ ਮਲਕੀਤ ਸਿੰਘ ਅਤੇ ਉਸ ਦੀ ਪਤਨੀ ਵੀਰਪਾਲ ਕੌਰ ਦੋਵੇ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਹਾਈਵੇ ਪੈਟਰੋਲਿੰਗ ਪੁਲਸ ਪਾਰਟੀ ਨੇ ਇਲਾਜ ਲਈ ਸਥਾਨਕ ਹਸਪਤਾਲ ਵਿਖੇ ਭਰਤੀ ਕਰਵਾਇਆ।

PunjabKesari


author

Harinder Kaur

Content Editor

Related News