ਪਤਨੀ ਦਾ ਜਨਮ ਦਿਨ ਮਨਾਉਣ ਮਗਰੋਂ ਪਤੀ ਨੇ ਕੀਤੀ ਖੁਦਕੁਸ਼ੀ

01/05/2020 12:21:17 AM

ਖੰਨਾ, (ਜ. ਬ.)— ਬੀਤੀ ਰਾਤ ਰੇਲਵੇ ਸਟੇਸ਼ਨ ਨੇੜੇ ਇਕ ਵਿਅਕਤੀ ਵਲੋਂ ਟਰੇਨ ਦੇ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜੀ. ਆਰ. ਪੀ. ਪੁਲਸ ਨੇ ਇਸ ਸਬੰਧੀ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਭੇਜ ਦਿੱਤਾ ਹੈ। 
ਇਸ ਸਬੰਧੀ ਚੌਕੀ ਇੰਚਾਰਜ ਸਬ-ਇੰਸਪੈਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੇਰ ਰਾਤ ਵਕਤ ਕਰੀਬ ਸਾਢੇ 12 ਵਜੇ ਮੁਹੰਮਦ ਯਾਮੀਨ 26 ਪੁੱਤਰ ਪਰਵੀਨ ਮੁਹੰਮਦ ਨਿਵਾਸੀ ਮਾਲੇਰਕੋਟਲਾ ਰੋਡ ਖੰਨਾ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਰੇਲਵੇ ਲਾਈਨਾਂ ਨੇੜੇ ਪਹੁੰਚਿਆ। ਇਸ ਦੌਰਾਨ ਉਸਨੇ ਆਪਣਾ ਮੋਟਰਸਾਈਕਲ ਲਾਕ ਕਰ ਕੇ ਟਰੇਨ ਅੱਗੇ ਛਾਲ ਮਾਰ ਦਿੱਤੀ, ਜਿਸ ਨਾਲ ਉਸਦੀ ਮੌਕੇ 'ਤੇ ਹੀ ਮੌਤ ਹੋ ਗਈ।
ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਦਾ ਕੁੱਝ ਸਮਾਂ ਪਹਿਲਾਂ ਹੀ ਪ੍ਰੇਮ ਵਿਆਹ ਹੋਇਆ ਸੀ ਤੇ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਉਸਨੇ ਦੇਰ ਸ਼ਾਮ ਆਪਣੀ ਪਤਨੀ ਦਾ ਜਨਮ ਦਿਨ ਮਨਾਉਂਦੇ ਹੋਏ ਇਕ ਸ਼ਾਨਦਾਰ ਪਾਰਟੀ ਦਾ ਆਯੋਜਨ ਵੀ ਕੀਤਾ ਸੀ। ਦੋਸਤਾਂ ਨੂੰ ਮਿਲਣ ਤੋਂ ਬਾਅਦ ਉਹ ਘਰ ਤੋਂ ਬਿਨਾਂ ਕਿਸੇ ਨੂੰ ਦੱਸੇ ਮੋਟਰਸਾਈਕਲ 'ਤੇ ਰੇਲਵੇ ਲਾਈਨਾਂ ਨੇੜੇ ਪਹੁੰਚਿਆ ਅਤੇ ਉਸਨੇ ਖੁਦਕੁਸ਼ੀ ਕਰ ਲਈ। ਉਨ੍ਹਾਂ ਨੇ ਦੱਸਿਆ ਕਿ ਪਰਿਵਾਰ ਵਾਲਿਆਂ ਦੇ ਕਹਿਣ 'ਤੇ ਇਸ ਮਾਮਲੇ ਦੀ ਜਾਂਚ ਜੀ. ਓ. ਰੈਂਕ ਦੇ ਅਧਿਕਾਰੀ ਤੋਂ ਕਰਵਾਈ ਜਾਵੇਗੀ ਅਤੇ ਅੱਗੇ ਤੱਥਾਂ ਦੇ ਆਧਾਰ 'ਤੇ ਬਣਦੀ ਕਾਰਵਾਈ ਨੂੰ ਅੰਜਾਮ ਦਿੱਤਾ ਜਾਵੇਗਾ। ਕੁਝ ਸਮਾਂ ਪਹਿਲਾਂ ਦੋਨੋਂ ਪਤੀ-ਪਤਨੀ 'ਚ ਸਥਾਨਕ ਪੁਰਾਣਾ ਬੱਸ ਸਟੈਂਡ ਨੇੜੇ ਇਕ ਸੈਲੂਨ 'ਚ ਝਗੜਾ ਹੋ ਗਿਆ ਸੀ।


KamalJeet Singh

Content Editor

Related News