ਕਹੀ ਨਾਲ ਪਤਨੀ ਦਾ ਕਤਲ ਕਰਨ ਵਾਲੇ ਪਤੀ ਨੇ ਕੀਤੀ ਖੁਦਕੁਸ਼ੀ
Friday, Aug 19, 2022 - 04:21 PM (IST)
 
            
            ਸਾਦਿਕ(ਪਰਮਜੀਤ) : ਬੀਤੀ ਰਾਤ ਸਾਦਿਕ ਨੇੜੇ ਪਿੰਡ ਬੁੱਟਰ ਵਿਖੇ ਆਪਣੀ ਪਤਨੀ ਨੂੰ ਕਹੀ ਮਾਰ ਕੇ ਕਤਲ ਕਰਨ ਤੋਂ ਬਾਅਦ ਅੱਜ ਦੁਪਿਹਰ ਸਮੇਂ ਕਾਤਲ ਪਤੀ ਵੱਲੋਂ ਫਾਹਾ ਲੈ ਕੇ ਖੁਦਕਸ਼ੀ ਕਰ ਲਈ ਗਈ। ਜ਼ਿਕਰਯੋਗ ਹੈ ਕਿ ਬੀਤੀ ਰਾਤ ਬਲਵੰਤ ਸਿੰਘ ਨੇ ਆਪਣੀ ਘਰਵਾਲੀ ਕਰਮਜੀਤ ਕੌਰ ਨਾਲ ਘਰੇਲੂ ਕਲੇਸ਼ ਦੇ ਚੱਲਦਿਆਂ ਉਸ ਦਾ ਕਹੀ ਮਾਰ ਕੇ ਕਤਲ ਕਰ ਦਿੱਤਾ ਸੀ ਅਤੇ ਖ਼ੁਦ ਮੌਕੇ ਤੋਂ ਫਰਾਰ ਹੋ ਗਿਆ ਸੀ। ਉਸ ਸਮੇਂ ਤੋਂ ਪੁਲਸ ਵੱਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ ਪਰ ਦੁਪਹਿਰ 2 ਵਜੇ ਦੇ ਕਰੀਬ ਦੋਸ਼ੀ ਬਲਵੰਤ ਸਿੰਘ ਨੇ ਪਿੰਡ 'ਚੋਂ ਇਕ ਖੇਤ 'ਚ ਦਰੱਖ਼ਤ ਨਾਲ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ- ਫਰੀਦਕੋਟ 'ਚ ਰੂਹ ਕੰਬਾਊ ਵਾਰਦਾਤ, ਪਤੀ ਨੇ ਕਹੀ ਮਾਰ ਕੀਤਾ ਪਤਨੀ ਦਾ ਕਤਲ

ਇਸ ਸੰਬੰਧੀ ਏ.ਐੱਸ.ਆਈ ਹਰਜੋਤ ਸਿੰਘ ਔਲਖ ਸਮੇਤ ਪੁਲਸ ਪਾਰਟੀ ਮੌਕੇ 'ਤੇ ਪੁੱਜੀ ਤੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨਾਲ ਜਿੱਥੇ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਉਥੇ ਹੀ ਮ੍ਰਿਤਕਾਂ ਦੀਆਂ ਸੱਤ ਧੀਆਂ ਤੇ ਇੱਕ ਪੁੱਤ ਦੇ ਸਿਰ ਤੋਂ ਵੀ ਮਾਤਾ-ਪਿਤਾ ਦਾ ਸਾਇਆ ਉੱਠ ਗਿਆ ਤੇ ਉਨਾਂ ਦੇ ਭਵਿੱਖ ਵੀ ਸੰਕਟ ਵਿੱਚ ਪੈ ਗਏ ਹਨ। ਥਾਣਾ ਮੁਖੀ ਅਮਨਦੀਪ ਸਿੰਘ ਖੋਖਰ ਨੇ ਦੱਸਿਆ ਕਿ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕੀਤੀਆਂ ਜਾਣਗੀਆਂ।
ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            