ਸੁਨਾਮ ਦੇ ਓਵਰਬ੍ਰਿਜ ’ਤੇ ਵਾਪਰੇ ਸੜਕ ਹਾਦਸੇ ’ਚ ਪਤੀ ਦੀ ਮੌਤ
Sunday, Sep 03, 2023 - 04:10 PM (IST)

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਬੀਤੇ ਦਿਨ ਸਥਾਨਕ ਸ਼ਹਿਰ ਦੇ ਓਵਰਬ੍ਰਿਜ ’ਤੇ ਕੈਂਟਰ ਦੀ ਮੋਟਰਸਾਈਕਲ ਨਾਲ ਟੱਕਰ ਹੋਣ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਿਸ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ ਹੋ ਗਈ। ਅਤੇ ਉਸਦੀ ਪਤਨੀ ਗੰਭੀਰ ਰੂਪ ’ਚ ਜ਼ਖਮੀ ਹੈ, ਜਿਸ ਨੂੰ ਚੰਡੀਗੜ੍ਹ ਵਿਖੇ ਰੈਫ਼ਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਗੁਰਦਾਸਪੁਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਜਾਰੀ ਕੀਤੇ ਹੁਕਮ, ਇਨ੍ਹਾਂ ਚੌਂਕਾਂ ਦੀ ਸੜਕ ਸਵੇਰੇ-ਸ਼ਾਮ ਹੋਵੇਗੀ ਨੋ ਵਹੀਕਲ ਜ਼ੋਨ
ਮ੍ਰਿਤਕ ਦੇ ਚਾਚੇ ਦੇ ਲੜਕੇ ਕੁਲਵਿੰਦਰ ਸਿੰਘ ਪਿੰਡੀ ਅਮਰ ਸਿੰਘ ਵਾਲੀ (ਨਜਦੀਕ ਲੌਂਗੋਵਾਲ) ਨੇ ਗੱਲਬਾਤ ਕਰਦਿਆਂ ਦੱਸਿਆ ਕਿ ਉਸਦੇ ਤਾਏ ਦਾ ਲੜਕਾ ਜਸਵੰਤ ਸਿੰਘ (65 ਸਾਲ) ਅਤੇ ਉਸਦੀ ਪਤਨੀ ਚਰਨਜੀਤ ਕੌਰ (62 ਸਾਲ) ਮੋਟਰਸਾਈਕਲ ’ਤੇ ਜਾ ਰਹੇ ਸਨ ਤੇ ਜਿਉਂ ਹੀ ਉਹ ਸੁਨਾਮ ਦੇ ਓਵਰਬ੍ਰਿਜ ’ਤੇ ਪਹੁੰਚੇ ਤਾਂ ਟਰੱਕ (ਕੈਂਟਰ 1109) ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਜਿਸ ’ਚ ਉਸਦੇ ਭਰਾ ਜਸਵੰਤ ਸਿੰਘ ਦੀ ਮੌਤ ਹੋ ਗਈ ਹੈ ਅਤੇ ਉਸਦੀ ਭਰਜਾਈ ਚਰਨਜੀਤ ਕੌਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ, ਜਿਸ ਨੂੰ ਚੰਡੀਗੜ੍ਹ ਇਲਾਜ ਲਈ ਰੈਫ਼ਰ ਕਰ ਦਿੱਤਾ ਗਿਆ ਹੈ। ਪੁਲਸ ਬਣਦੀ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਗੁਰਦੁਆਰਾ ਟਾਹਲਾ ਸਾਹਿਬ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8