ਦਿਲ ਦਾ ਦੌਰਾ ਪੈਣ ਨਾਲ ਕਾਰ ਦਾ ਸੰਤੁਲਨ ਵਿਗੜਿਆ, ਪਤੀ ਦੀ ਮੌਤ ਪਤਨੀ ਜ਼ਖਮੀ

05/01/2022 10:21:34 AM

ਘੱਲਖੁਰਦ (ਦਲਜੀਤ ਗਿੱਲ) : ਫਿਰੋਜ਼ਪੁਰ-ਮੋਗਾ ਮੁੱਖ ਮਾਰਗ ’ਤੇ ਪੈਂਦੇ ਪਿੰਡ ਰੱਤਾ ਖੇੜਾ ਨੇੜੇ ਸ਼ਨੀਵਾਰ ਨੂੰ ਗੁਰ ਘਰ ਤੋਂ ਮੱਥਾ ਟੇਕ ਕੇ ਆਪਣੇ ਘਰ ਪਰਤ ਰਹੇ ਪਤੀ-ਪਤਨੀ ਦੀ ਕਾਰ ਅਚਾਨਕ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ। ਜਿਸ ਕਾਰਨ ਕਾਰ ’ਚ ਸਵਾਰ ਪਤੀ ਦੀ ਮੌਤ ਹੋ ਗਈ ਅਤੇ ਪਤਨੀ ਗੰਭੀਰ ਜ਼ਖਮੀ ਹੋ ਗਈ ਜਿਸ ਨੂੰ ਇਲਾਜ ਲਈ ਲੁਧਿਆਣਾ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਘੱਲਖੁਰਦ ਦੇ ਏ.ਐੱਸ.ਆਈ. ਸਰਬਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਨੌਜਵਾਨ ਕਬੱਡੀ ਖਿਡਾਰੀ ਦੀ ਮਿਕਸਚਰ ’ਚ ਆਉਣ ਨਾਲ ਮੌਤ

ਜਾਣਕਾਰੀ ਦਿੰਦੇ ਹੋਏ ਮੌਕੇ ’ਤੇ ਮੌਜੂਦ ਕਾਰ ਸਵਾਰਾਂ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਮ੍ਰਿਤਕ ਬਲਦੇਵ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਗਾਦੜੀਵਾਲਾ ਉਮਰ 60 ਸਾਲ ਅਤੇ ਉਸਦੀ ਪਤਨੀ ਸੁਖਜੀਤ ਕੌਰ ਪਿੰਡ ਬਜੀਦਪੁਰ ਸਾਹਿਬ ਤੋਂ ਮੱਥਾ ਟੇਕਣ ਉਪਰੰਤ ਆਪਣੀ ਕਾਰ ’ਤੇ ਸਵਾਰ ਹੋ ਕੇ ਆ ਰਹੇ ਸਨ ਤੇ ਪਿੰਡ ਰੱਤਾ ਖੇੜਾ ਨੇੜੇ ਬਲਦੇਵ ਸਿੰਘ ਨੂੰ ਅਚਾਨਕ ਦਿਲ ਦਾ ਦੌਰਾ ਪੈ ਗਿਆ ਅਤੇ ਕਾਰ ਬੇਕਾਬੂ ਹੋ ਕੇ ਸੜਕ ਦੇ ਕਿਨਾਰੇ ਲੱਗੇ ਸਫੈਦੇ ਦੇ ਦਰੱਖਤ ਨਾਲ ਜਾ ਟਕਰਾਈ,ਜਿਸ ਕਾਰਨ ਬਲਦੇਵ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਸੁਖਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ। ਮਾਮਲੇ ਦੀ ਜਾਂਚ ਕਰ ਰਹੇ ਏ.ਐੱਸ.ਆਈ. ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਨੁਕਸਾਨੇ ਵਾਹਨ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਬਠਿੰਡਾ 'ਚ ਪਿਓ ਦੀ ਹੈਵਾਨੀਅਤ, ਗਲ ’ਚ ਕੱਪੜਾ ਪਾ ਧੂਹ-ਧੂਹ ਕੇ ਕੁੱਟੀ 8 ਸਾਲਾ ਮਾਸੂਮ ਧੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News