6 ਬੱਚਿਆਂ ਦੇ ਸਿਰੋਂ ਉੱਠਿਆਂ ਮਾਂ ਦਾ ਹੱਥ, ਘਰੇਲੂ ਝਗੜੇ ਕਾਰਨ ਪਤੀ ਨੇ ਪਤਨੀ ਦਾ ਕੀਤਾ ਕਾਪਾ ਮਾਰ ਕੇ ਕਤਲ
Monday, Jan 08, 2024 - 07:26 PM (IST)
ਮੋਗਾ (ਆਜ਼ਾਦ,ਗੋਪੀ ਰਾਊਕੇ)- ਜ਼ਿਲ੍ਹਾ ਮੋਗਾ ਦੇ ਥਾਣਾ ਮਹਿਣਾ ਅਧੀਨ ਪੈਂਦੇ ਪਿੰਡ ਬਹੋਨਾ ਵਿਖੇ ਘਰੇਲੂ ਲੜਾਈ-ਝਗੜੇ ਦਾ ਉਸ ਵੇਲੇ ਦੁੱਖਦਾਈ ਅੰਤ ਹੋ ਗਿਆ ਜਦੋਂ ਪਤੀ ਨੇ ਆਪਣੀ ਪਤਨੀ ਦਾ ਸਿਰ ਵਿਚ ਕਾਪੇ ਮਾਰ ਕੇ ਕਤਲ ਕਰ ਦਿੱਤਾ। ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਦੱਸਿਆ ਕਿ ਬਹੋਨਾ ਨਿਵਾਸੀ ਹਰਮੇਸ਼ ਸਿੰਘ ਦਾ ਆਪਣੀ ਪਤਨੀ ਸਰਬਜੀਤ ਕੌਰ (40) ਨਾਲ ਅਕਸਰ ਲੜਾਈ-ਝਗੜਾ ਹੁੰਦਾ ਰਹਿੰਦਾ ਸੀ ਤੇ ਕਈ ਵਾਰ ਪੰਚਾਇਤੀ ਤੌਰ ’ਤੇ ਰਾਜ਼ੀਨਾਮਾ ਵੀ ਹੋਇਆ ਸੀ।
ਇਹ ਵੀ ਪੜ੍ਹੋ- PM ਮੋਦੀ ਖ਼ਿਲਾਫ਼ ਟਿੱਪਣੀ ਕਰਨ ਵਾਲੇ ਮਾਲਦੀਵ ਦੇ 3 ਮੰਤਰੀਆਂ ਦੀ ਹੋਈ ਛੁੱਟੀ, ਸਰਕਾਰ ਨੇ ਜਾਰੀ ਕੀਤਾ ਸਪੱਸ਼ਟੀਕਰਨ
ਉਨ੍ਹਾਂ ਕਿਹਾ ਕਿ 6 ਜਨਵਰੀ ਨੂੰ ਹਰਮੇਸ਼ ਸਿੰਘ ਨੇ ਆਪਣੀ ਪਤਨੀ ਤੇ ਕਾਪੇ ਨਾਲ ਹਮਲਾ ਕਰ ਦਿੱਤਾ ਜਿਸ ਕਾਰਨ ਉਹ ਗੰਭੀਰ ਰੂਪ ਵਿਚ ਜ਼ਖਮੀ ਹੋ ਗਈ ਤੇ ਉਸ ਨੂੰ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਵਿਖੇ ਰੈਫ਼ਰ ਕੀਤਾ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ।
ਇਹ ਵੀ ਪੜ੍ਹੋ- ਤਲਾਕ ਤੋਂ ਬਾਅਦ ਸਮਝੌਤਾ ਕਰਨ ਤੋਂ ਪਤਨੀ ਨੇ ਕੀਤਾ ਇਨਕਾਰ ਤਾਂ ਪਤੀ ਬਣ ਗਿਆ ਹੈਵਾਨ, ਚੁੱਕਿਆ ਬੇਹੱਦ ਖ਼ੌਫ਼ਨਾਕ ਕਦਮ
ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਤੇ ਉਸ ਕੋਲੋਂ ਵਾਰਦਾਤ ਸਮੇਂ ਵਰਤਿਆਂ ਗਿਆ ਕਾਪਾ ਵੀ ਬਰਾਮਦ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤ ਨੇ ਕਥਿਤ ਦੋਸ਼ੀ ਦਾ 2 ਦਿਨਾਂ ਰਿਮਾਂਡ ਦਿੱਤਾ ਹੈ ਤੇ ਇਸ ਦੌਰਾਨ ਉਸ ਕੋਲੋਂ ਹੋਰ ਪੁੱਛ-ਗਿੱਛ ਕੀਤੀ ਜਾਵੇਗੀ। ਮ੍ਰਿਤਕ ਸਰਬਜੀਤ ਕੌਰ ਆਪਣੇ ਪਿੱਛੇ 5 ਧੀਆਂ ਤੇ ਇੱਕ ਪੁੱਤ ਛੱਡ ਗਈ ਹੈ, ਜਿਸ ਕਾਰਨ 6 ਬੱਚਿਆਂ ਦੇ ਸਿਰ ਤੋਂ ਮਾਂ ਦਾ ਸਾਇਆ ਉੱਠ ਗਿਆ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8