ਨਸ਼ੇੜੀ ਪਤੀ ਨੇ ਘਰ ਨੂੰ ਲਗਾਈ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

Thursday, Jul 13, 2023 - 12:49 AM (IST)

ਨਸ਼ੇੜੀ ਪਤੀ ਨੇ ਘਰ ਨੂੰ ਲਗਾਈ ਅੱਗ, ਸਾਰਾ ਸਾਮਾਨ ਸੜ ਕੇ ਹੋਇਆ ਸੁਆਹ

ਫਾਜ਼ਿਲਕਾ (ਸੁਖਵਿੰਦਰ ਥਿੰਦ) : ਘਰੇਲੂ ਕਲੇਸ਼ ਕਾਰਨ ਪਤੀ ਨੇ ਆਪਣੇ ਘਰ ਨੂੰ ਅੱਗ ਲਗਾ ਦਿੱਤੀ, ਜਿਸ ਕਾਰਨ ਸਾਰਾ ਸਾਮਾਨ ਤੇ 30 ਹਜ਼ਾਰ ਰੁਪਏ ਸੜ ਕੇ ਸੁਆਹ ਹੋ ਗਏ। ਜਾਣਕਾਰੀ ਦਿੰਦਿਆਂ ਕੈਲਾਸ਼ ਰਾਣੀ ਵਾਸੀ ਨੂਰਸ਼ਾਹ ਵੱਲੇਸ਼ਾਹ ਉਤਾੜ ਨੇ ਦੱਸਿਆ ਕਿ ਉਸ ਦੀਆਂ 3 ਧੀਆਂ ਹਨ। ਉਸ ਦਾ ਪਤੀ ਦਰਵੇਸ਼ ਨਸ਼ੇ ਕਰਨ ਦਾ ਆਦੀ ਹੈ ਅਤੇ ਨਸ਼ਾ ਵੇਚਦਾ ਵੀ ਹੈ। ਉਸ ਦਾ ਪਤੀ ਘਰੋਂ ਬਾਹਰ ਰਹਿੰਦਾ ਹੈ ਅਤੇ ਜਦੋਂ ਵੀ ਘਰ ਆਉਂਦਾ ਹੈ ਤਾਂ ਲੜਾਈ-ਝਗੜਾ ਕਰ ਉਨ੍ਹਾਂ ਨਾਲ ਕੁੱਟਮਾਰ ਕਰਦਾ ਹੈ।

ਇਹ ਵੀ ਪੜ੍ਹੋ : ਖੇਤਾਂ 'ਚ ਸੈਰ ਕਰਨ ਗਿਆ ਨੌਜਵਾਨ ਖੂਹ 'ਚ ਡਿੱਗਾ, ਮੀਂਹ ਕਾਰਨ ਵਾਪਰਿਆ ਹਾਦਸਾ

PunjabKesari

ਕੈਲਾਸ਼ ਰਾਣੀ ਨੇ ਦੱਸਿਆ ਕਿ ਉਹ ਦਿਹਾੜੀ ਲਈ ਕਿਸੇ ਦੇ ਖੇਤ ਗਏ ਹੋਏ ਸਨ ਤਾਂ ਉਨ੍ਹਾਂ ਨੂੰ ਕਿਸੇ ਨੇ ਇਤਲਾਹ ਦਿੱਤੀ ਕਿ ਤੁਹਾਡੇ ਘਰ ਨੂੰ ਕਿਸੇ ਨੇ ਅੱਗ ਲਗਾ ਦਿੱਤੀ ਹੈ। ਜਦੋਂ ਮੌਕੇ 'ਤੇ ਜਾ ਕੇ ਵੇਖਿਆਂ ਤਾਂ ਸਾਰਾ ਘਰ ਸੜ ਕੇ ਸੁਆਹ ਹੋ ਚੁੱਕਾ ਸੀ, ਲੋਕ ਅੱਗ ਬੁਝਾਅ ਰਹੇ ਹਨ। ਉਸ ਨੇ ਦੱਸਿਆ ਕਿ ਅੱਗ ਲਗਾਉਣ ਪਿੱਛੇ ਉਸ ਦਾ ਪਤੀ ਅਤੇ ਸਹੁਰਾ ਪਰਿਵਾਰ ਦੇ ਕੁਝ ਲੋਕ ਹਨ, ਜੋ ਉਸ ਦੇ ਪਤੀ ਦੇ ਨਾਲ ਆਏ ਸਨ। ਪੀੜਤਾ ਨੇ ਦੱਸਿਆ ਕਿ ਉਨ੍ਹਾਂ ਕੋਲ ਕੁਝ ਜ਼ਮੀਨ ਵੀ ਹੈ, ਜੋ ਉਸ ਦੇ ਪਤੀ ਦੇ ਕਬਜ਼ੇ ਵਿੱਚ ਹੈ ਅਤੇ ਉਸ ਦੇ ਸਹੁਰੇ ਪਰਿਵਾਰ ਦੇ ਕੁਝ ਲੋਕ ਜ਼ਮੀਨ ਦੱਬਣ ਨੂੰ ਫਿਰਦੇ ਹਨ।

ਇਸ ਸਬੰਧੀ ਪੁਲਸ ਨੂੰ ਸ਼ਿਕਾਇਤ ਕੀਤੀ ਗਈ ਹੈ। ਪੁਲਸ ਨੇ ਮੌਕਾ ਵੀ ਵੇਖਿਆ ਪਰ ਕੋਈ ਕਾਰਵਾਈ ਨਹੀਂ ਕੀਤੀ। ਇਸ ਸਬੰਧੀ ਥਾਣਾ ਸਦਰ ਮੁਖੀ ਪਰਮਜੀਤ ਕੁਮਾਰ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ ਤੇ ਉਹ ਕਾਰਵਾਈ ਕਰ ਰਹੇ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News