ਪਤਨੀ ਦੀ ਗੈਰ-ਮੌਜਦੂਗੀ ''ਚ ਪਤੀ ਨੇ ਸ਼ਰਾਬ ਪੀ ਕੇ ਚੁੱਕ ਲਿਆ ਖ਼ੌਫ਼ਨਾਕ ਕਦਮ
Saturday, Apr 27, 2024 - 03:24 PM (IST)
ਲੁਧਿਆਣਾ (ਰਾਕੇਸ਼): ਲੁਧਿਆਣਾ ਦੇ ਜਨਕਪੁਰੀ ਇਲਾਕੇ ਵਿਚ ਇਕ ਵਿਅਕਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਮ੍ਰਿਤਕ ਦੀ ਪਛਾਣ ਕ੍ਰਿਸ਼ਨ ਕੁਮਾਰ ਪੁੱਤਰ ਸ਼ਾਮ ਲਾਲ ਵਜੋਂ ਹੋਈ ਹੈ ਤੇ ਉਸ ਦੀ ਉਮਰ 35-36 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਅਮਰੀਕਾ 'ਚ ਡਰਾਈਵਿੰਗ ਲਾਇਸੈਂਸ ਬਣਨ 'ਤੇ ਗੁਰਦੁਆਰਾ ਸਾਹਿਬ ਮੱਥਾ ਟੇਕਣ ਗਏ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
ਮੁੱਢਲੀ ਜਾਣਕਾਰੀ ਮੁਤਾਬਕ ਜਨਕਪੁਰੀ ਗਲੀ ਨੰਬਰ 16 ਦੇ ਮਕਾਨ ਨੰਬਰ 1673 ਵਿਚ ਇਕ ਵਿਅਕਤੀ ਨੇ ਖ਼ੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਪਖੇ ਨਾਲ ਲਟਕਦੀ ਮਿਲੀ। ਮ੍ਰਿਤਕ ਦੀ ਪਤਨੀ ਉਸ ਵੇਲੇ ਚੰਡੀਗੜ੍ਹ ਗਈ ਹੋਈ ਸੀ। ਮੁੱਢਲੀ ਜਾਂਚ ਵਿਚ ਇਹ ਵੀ ਸਾਹਮਣੇ ਆਇਆ ਹੈ ਕਿ ਉਸ ਨੇ ਸ਼ਰਾਬ ਪੀਤੀ ਹੋਈ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8