ਪਤੀ ਨੇ ਪਤਨੀ ਅਤੇ ਬੱਚਿਆਂ ਨੂੰ ਘਰੋਂ ਕੱਢਿਆ, ਘਰ ਛੱਡਣ ਆਏ ਸਹੁਰੇ ''ਤੇ ਕਹੀ ਨਾਲ ਕੀਤਾ ਹਮਲਾ

Friday, May 10, 2024 - 05:12 PM (IST)

ਪਤੀ ਨੇ ਪਤਨੀ ਅਤੇ ਬੱਚਿਆਂ ਨੂੰ ਘਰੋਂ ਕੱਢਿਆ, ਘਰ ਛੱਡਣ ਆਏ ਸਹੁਰੇ ''ਤੇ ਕਹੀ ਨਾਲ ਕੀਤਾ ਹਮਲਾ

ਜ਼ੀਰਾ (ਰਾਜੇਸ਼ ਢੰਡ) : ਜ਼ੀਰਾ ਵਿਖੇ ਇਕ ਕਲਯੁੱਗੀ ਜਵਾਈ ਵੱਲੋਂ ਆਪਣੇ ਸਹੁਰੇ ’ਤੇ ਕਹੀ ਨਾਲ ਜਾਨਲੇਵਾ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਦਰ ਜ਼ੀਰਾ ਪੁਲਸ ਨੇ ਉਕਤ ਵਿਅਕਤੀ ਖ਼ਿਲਾਫ਼ 324, 323 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। 

ਇਹ ਵੀ ਪੜ੍ਹੋ - 5 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਕੁੜੀ ਨੇ ਕੀਤੀ ਖੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਇਸ ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੁਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਨੇੜੇ ਫਾਟਕ ਨੰਬਰ 9 ਦਾਣਾ ਮੰਡੀ ਕੋਟ ਵਿਧਾਵਾ ਸਿੰਘ ਫਾਟਕ ਦੇ ਨਾਲ ਸੁਲਤਾਨ ਵਿੰਡ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਦੱਸਿਆ ਕਿ ਉਸ ਦੀ ਕੁੜੀ ਸੁਮਨਪ੍ਰੀਤ ਕੌਰ ਦਾ ਵਿਆਹ ਦੋਸ਼ੀ ਗੁਰਜੰਟ ਸਿੰਘ ਪੁੱਤਰ ਲਖਵੀਰ ਸਿੰਘ ਪਿੰਡ ਢੰਡੀਆਂ ਖੁਰਦ ਨਾਲ ਕਰੀਬ 3 ਸਾਲ ਪਹਿਲਾਂ ਹੋਇਆ ਸੀ। ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਜਵਾਈ ਗੁਰਜੰਟ ਸਿੰਘ ਸੁਮਨਪ੍ਰੀਤ ਕੌਰ ਨਾਲ ਅਕਸਰ ਹੀ ਲੜਾਈ-ਝਗੜਾ ਕਰਕੇ ਉਸ ਨੂੰ ਘਰੋਂ ਕੱਢ ਦਿੰਦਾ ਸੀ। ਮਿਤੀ 5 ਮਈ 2024 ਨੂੰ ਵੀ ਉਸ ਨੇ ਸੁਮਨਪ੍ਰੀਤ ਕੌਰ ਤੇ ਉਸ ਦੇ ਬੱਚਿਆਂ ਨਾਲ ਲੜਾਈ-ਝਗੜਾ ਕਰਕੇ ਘਰੋਂ ਕੱਢ ਦਿੱਤਾ ਸੀ। 

ਇਹ ਵੀ ਪੜ੍ਹੋ - ਰੈਪਰ ਨਸੀਬ ਨੇ ਦਿਲਜੀਤ ਦੋਸਾਂਝ 'ਤੇ ਸਾਧਿਆ ਨਿਸ਼ਾਨਾ, ਦਿਲਜੀਤ ਨੇ ਇੰਝ ਦਿੱਤਾ ਜਵਾਬ

ਇਸ ਦੌਰਾਨ ਜਦੋਂ ਉਹ ਸੁਮਨਪ੍ਰੀਤ ਕੌਰ ਨੂੰ ਉਸ ਦੇ ਘਰ ਛੱਡਣ ਆਏ ਤਾਂ ਦੋਸ਼ੀ ਗੁਰਜੰਟ ਸਿੰਘ ਉਹਨਾਂ ਨਾਲ ਗਾਲੀ ਗਲੋਚ ਕਰਨ ਲੱਗ ਪਿਆ। ਇਸ ਦੌਰਾਨ ਉਸ ਨੇ ਨੇੜੇ ਪਈ ਕਹੀ ਨੂੰ ਚੁੱਕ ਕੇ ਉਸ ’ਤੇ ਜਾਨਲੇਵਾ ਹਮਲਾ ਕਰ ਦਿੱਤਾ, ਜੋ ਉਸ ਦੇ ਨੱਕ ਅਤੇ ਡੋਲੇ ’ਤੇ ਲੱਗਾ। ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਰੌਲਾ ਪਾਉਣ ’ਤੇ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਸੁਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਸਿਵਲ ਹਸਪਤਾਲ ਜ਼ੀਰਾ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ - ਖੇਤੀ ਕਰਜ਼ੇ ਦਾ ਬੋਝ ਨਾ ਸਹਾਰ ਸਕਿਆ ਕਿਸਾਨ, ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News