ਪੁਰਾਣੀ ਰੰਜਿਸ਼ ਕਾਰਨ ਹਥਿਆਰਬੰਦ ਨੌਜਵਾਨਾਂ ਨੇ ਪਤੀ-ਪਤਨੀ ਸਣੇ 3 ਲੋਕਾਂ ''ਤੇ ਹਮਲਾ ਕਰ ਕੀਤਾ ਜ਼ਖ਼ਮੀ

Wednesday, Nov 20, 2024 - 05:29 AM (IST)

ਪੁਰਾਣੀ ਰੰਜਿਸ਼ ਕਾਰਨ ਹਥਿਆਰਬੰਦ ਨੌਜਵਾਨਾਂ ਨੇ ਪਤੀ-ਪਤਨੀ ਸਣੇ 3 ਲੋਕਾਂ ''ਤੇ ਹਮਲਾ ਕਰ ਕੀਤਾ ਜ਼ਖ਼ਮੀ

ਲੁਧਿਆਣਾ (ਗੌਤਮ)- ਰੰਜਿਸ਼ ਕਾਰਨ ਥਾਣਾ ਡਵੀਜ਼ਨ ਨੰ. 2 ਅਧੀਨ ਪੈਂਦੇ ਮੁਸਤਾਕਗੰਜ ਇਲਾਕੇ ’ਚ ਅੱਧੀ ਦਰਜਨ ਤੋਂ ਵੱਧ ਹਥਿਆਰਬੰਦ ਵਿਅਕਤੀਆਂ ਨੇ ਹਮਲਾ ਕਰ ਕੇ ਪਤੀ-ਪਤਨੀ ਸਮੇਤ 3 ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ।

ਜ਼ਖ਼ਮੀਆਂ ਦੀ ਪਛਾਣ ਪ੍ਰਿਤਪਾਲ ਸਿੰਘ, ਉਸ ਦੀ ਪਤਨੀ ਅਤੇ ਉਸ ਦੇ ਭਰਾ, ਵਾਸੀ ਮਸਜਿਦ ਵਾਲੀ ਗਲੀ ਵਜੋਂ ਹੋਈ ਹੈ। ਕਾਰਵਾਈ ਕਰਦਿਆਂ ਥਾਣਾ ਡਵੀਜ਼ਨ ਨੰ. 2 ਦੀ ਪੁਲਸ ਨੇ ਪ੍ਰਿਤਪਾਲ ਸਿੰਘ ਦੇ ਬਿਆਨਾਂ ’ਤੇ ਸੁਖਜੀਤ ਸਿੰਘ ਆਜ਼ਾਦ, ਉਸ ਦੇ ਚਾਚਾ ਦੀਪੂ ਅਤੇ ਸਾਥੀਆਂ ਖਿਲਾਫ ਕੇਸ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਬੱਚਿਆਂ ਨੂੰ ਛੁਡਾਉਣ ਗਏ ਬੰਦੇ 'ਤੇ ਹੋ ਗਿਆ ਹਮਲਾ ; ਕੁੱਟ-ਕੁੱਟ ਮਾਰ'ਤਾ 6 ਭੈਣਾਂ ਦਾ ਇਕਲੌਤਾ ਭਰਾ

ਪੁਲਸ ਨੂੰ ਦਿੱਤੇ ਬਿਆਨਾਂ ’ਚ ਜ਼ਖ਼ਮੀ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਉਸ ਦੇ ਗੁਆਂਢ ’ਚ ਰਹਿਣ ਵਾਲੇ ਸੁਖਜੀਤ ਸਿੰਘ ਨਾਲ ਪੁਰਾਣੀ ਰੰਜਿਸ਼ ਸੀ, ਜਿਸ ਕਾਰਨ ਉਕਤ ਵਿਅਕਤੀ ਉਸ ਦੀ ਦੁਕਾਨ ’ਤੇ ਆ ਗਏ ਅਤੇ ਉਥੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਤੋੜ ਦਿੱਤੇ। ਇਸ ਤੋਂ ਬਾਅਦ ਮੁਲਜ਼ਮ ਜ਼ਬਰਦਸਤੀ ਉਸ ਦੀ ਦੁਕਾਨ ਅੰਦਰ ਦਾਖ਼ਲ ਹੋ ਗਿਆ ਅਤੇ ਉਸ ਨੂੰ ਖਿੱਚ ਕੇ ਬਾਹਰ ਲੈ ਗਿਆ। ਇਸ ਦੌਰਾਨ ਮੁਲਜ਼ਮਾਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।

ਜਦੋਂ ਉਸ ਦੀ ਪਤਨੀ ਅਤੇ ਭਰਾ ਉਸ ਦੇ ਬਚਾਅ ਲਈ ਆਏ ਤਾਂ ਮੁਲਜ਼ਮਾਂ ਨੇ ਉਨ੍ਹਾਂ ਦੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਇਸ ਦੌਰਾਨ ਮੁਲਜ਼ਮਾਂ ਨੇ ਉਸ ਦੇ ਕੱਪੜੇ ਵੀ ਪਾੜ ਦਿੱਤੇ। ਹਮਲੇ ਦੌਰਾਨ ਮੁਲਜ਼ਮਾਂ ਨੇ ਉਸ ਦੇ ਘਰ ਦੇ ਬਾਹਰ ਖੜ੍ਹੀ ਐਕਟਿਵਾ, ਵੀਗੋ ਸਕੂਟਰ ਅਤੇ ਦੁਕਾਨ ਦੀ ਵੀ ਭੰਨਤੋੜ ਕੀਤੀ। ਆਸ-ਪਾਸ ਦੇ ਲੋਕਾਂ ਨੇ ਪੁਲਸ ਨੂੰ ਸੂਚਨਾ ਦਿੱਤੀ ਤਾਂ ਮੁਲਜ਼ਮ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਫਰਾਰ ਹੋ ਗਏ।

ਇਹ ਵੀ ਪੜ੍ਹੋ- ਜਦੋਂ ਥਾਣੇ ਦੱਸੇ ਬਗ਼ੈਰ ਬੱਚੀ ਨੂੰ ਗੱਡੀ 'ਚ ਪਾ ਕੇ ਲੈ ਗਈ ਪੁਲਸ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News