ਕਾਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ

Sunday, Nov 17, 2024 - 05:56 PM (IST)

ਕਾਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਜ਼ਖ਼ਮੀ

ਡੇਰਾਬਸੀ (ਗੁਰਜੀਤ)- ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ਉੱਤੇ ਪਿੰਡ ਘੋਲੂਮਾਜਰਾ ਨੇੜੇ ਸਵਿੱਫਟ ਕਾਰ ਦੀ ਲਪੇਟ ’ਚ ਆਉਣ ਕਾਰਨ ਮੋਟਰਸਾਈਕਲ ਸਵਾਰ ਪਤੀ-ਪਤਨੀ ਗੰਭੀਰ ਫੱਟੜ ਹੋ ਗਏ। ਇਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਵੱਲੋਂ ਡੇਰਾਬਸੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਜਿੱਥੋਂ ਦੋਹਾਂ ਦੀ ਗੰਭੀਰ ਹਾਲਤ ਦੇ ਚਲਦਿਆਂ ਚੰਡੀਗੜ੍ਹ ਦੇ ਸੈਕਟਰ-32 ਰੈਫਰ ਕਰ ਦਿੱਤਾ ਗਿਆ। ਜ਼ਖ਼ਮੀ ਪਤੀ-ਪਤਨੀ ਦੀ ਪਛਾਣ ਹਰਵਿੰਦਰ ਸਿੰਘ ਅਤੇ ਮਨਜੀਤ ਕੌਰ ਵਾਸੀ ਪਿੰਡ ਸੁੰਡਰਾ ਦੇ ਤੌਰ ’ਤੇ ਹੋਈ ਹੈ। ਪੁਲਸ ਨੇ ਕਾਰ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਅਨੁਸਾਰ ਪਿੰਡ ਸੁੰਡਰਾ ਦਾ ਸਾਬਕਾ ਪੰਚ ਹਰਵਿੰਦਰ ਸਿੰਘ ਆਪਣੀ ਪਤਨੀ ਮਨਜੀਤ ਕੌਰ ਨਾਲ ਮੋਟਰਸਾਈਕਲ ਉੱਤੇ ਸਵਾਰ ਹੋ ਕੇ ਅੰਬਾਲਾ ਸ਼ਹਿਰ ਰਿਸ਼ਤੇਦਾਰੀ ’ਚ ਮਿਲਣ ਜਾ ਰਿਹਾ ਸੀ। ਉਹ ਜਦੋਂ ਘੋਲੂਮਾਜਰਾ ਨੇੜੇ ਪਹੁੰਚੇ ਤਾਂ ਪਿੱਛੇ ਤੋਂ ਆ ਰਹੀ ਤੇਜ ਰਫ਼ਤਾਰ ਸਵਿੱਫਟ ਕਾਰ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ ’ਚ ਲੈ ਲਿਆ। 

ਇਹ ਵੀ ਪੜ੍ਹੋ- ਮੰਦਭਾਗੀ ਖ਼ਬਰ: ਪੰਜਾਬ ਦੇ NRI ਨੌਜਵਾਨ ਦੀ ਇਟਲੀ ’ਚ ਮੌਤ, ਖੇਤਾਂ 'ਚ ਕੰਮ ਕਰਦੇ ਵਾਪਰਿਆ ਹਾਦਸਾ

ਟੱਕਰ ਵੱਜਣ ਕਾਰਨ ਸੜਕ ’ਤੇ ਡਿੱਗੇ ਪਤੀ-ਪਤਨੀ ਦੇ ਗੰਭੀਰ ਸੱਟਾਂ ਵੱਜੀਆਂ। ਸੂਚਨਾ ਮਿਲਣ ’ਤੇ ਸੜਕ ਸੁਰੱਖਿਆ ਫੋਰਸ ਨੇ ਜ਼ਖ਼ਮੀਆਂ ਨੂੰ ਆਪਣੀ ਗੱਡੀ ’ਚ ਬਿਠਾ ਕੇ ਸਿਵਲ ਹਸਪਤਾਲ ਲਿਆਂਦਾ। ਜਿੱਥੋਂ ਦੋਹਾਂ ਦੀ ਗੰਭੀਰ ਹਾਲਤ ਦੇ ਚਲਦਿਆਂ ਮੁੱਢਲੇ ਇਲਾਜ ਉਪਰੰਤ ਚੰਡੀਗੜ੍ਹ ਸੈਕਟਰ-32 ਰੈਫਰ ਕਰ ਦਿੱਤਾ ਗਿਆ। ਪੁਲਸ ਨੇ ਕਾਰ ਨੂੰ ਕਬਜ਼ੇ ’ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 

ਇਹ ਵੀ ਪੜ੍ਹੋ-  ਗਰਮ ਪਾਣੀ ਪਿੱਛੇ ਲੜ ਪਏ ਦੋ ਭਰਾ, ਵੱਡੇ ਨੇ ਛੋਟੇ ਭਰਾ ਦਾ ਕਰ 'ਤਾ ਕਤਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

shivani attri

Content Editor

Related News