ਲੋਕ ਸੇਵਾ ਕਰਨ ਲਈ ਸਿਆਸਤ ’ਚ ਆਏ ਹਾਂ : ਗੁਰਮੀਤ ਖੁੱਡੀਆਂ

Monday, Apr 22, 2024 - 10:48 AM (IST)

ਲੋਕ ਸੇਵਾ ਕਰਨ ਲਈ ਸਿਆਸਤ ’ਚ ਆਏ ਹਾਂ : ਗੁਰਮੀਤ ਖੁੱਡੀਆਂ

ਬੁਢਲਾਡਾ/ਬਠਿੰਡਾ (ਬਾਂਸਲ, ਵਰਮਾ) - ਲੋਕ ਸ਼ਕਤੀ ਵੱਡੀ ਤਾਕਤ ਹੁੰਦੀ ਹੈ, ਫਿਰਕੂ ਪਾਰਟੀਆਂ ਜੋ ਮਰਜ਼ੀ ਚਾਲਾਂ ਚੱਲਣ ਪਰ ਪੰਜਾਬ ਦੇ ਲੋਕ ਆਪਣੀ ਭਾਈਚਾਰਕ ਸਾਂਝ ਨੂੰ ਕਦੇ ਵੀ ਟੁੱਟਣ ਨਹੀਂ ਦੇਣਗੇ। ਉਨ੍ਹਾਂ ਦੇ ਵਿਰਸੇ ’ਚ ਇਹ ਗੁਣ ਭਰਿਆ ਹੋਇਆ ਹੈ। ਆਮ ਆਦਮੀ ਪਾਰਟੀ ਇਸ ਸਾਂਝ ਨੂੰ ਕਾਇਮ ਰੱਖਣ ਦੀ ਮੁਦੱਈ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾਂ ਲੋਕ ਸਭਾ ਹਲਕਾ ਬਠਿੰਡਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਵਲੋਂ ਕੀਤਾ ਗਿਆ। 

ਇਹ ਵੀ ਪੜ੍ਹੋ - ਹਵਾਈ ਸਫ਼ਰ ਕਰਨ ਵਾਲੇ ਲੋਕਾਂ ਲਈ ਵੱਡੀ ਖ਼ਬਰ: Air India ਨੇ 30 ਅਪ੍ਰੈਲ ਤੱਕ ਰੱਦ ਕੀਤੀਆਂ ਉਡਾਣਾਂ

ਖੁੱਡੀਆਂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ’ਚ ਪਿਛਲੇ 60 ਸਾਲਾਂ ਤੋਂ ਪੂਰੀ ਈਮਾਨਦਾਰੀ ਨਾਲ ਸਿਆਸਤ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਨੇ ਸਿਆਸਤ ਨੂੰ ਲੋਕ ਸੇਵਾ ਸਮਝ ਕੇ ਕੰਮ ਕੀਤਾ ਹੈ ਅਤੇ ਕਰਦੇ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਲੋਕ ਵੱਡੀ ਤਾਕਤ ਹੁੰਦੇ ਹਨ। ਇਸ ਮੌਕੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਸਤੀਸ਼ ਸਿੰਗਲਾ, ਕੌਂਸਲ ਪ੍ਰਧਾਨ ਸੁਖਪਾਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਰਕਰ ਹਾਜ਼ਰ ਸਨ।

ਇਹ ਵੀ ਪੜ੍ਹੋ - ਕਿਸਾਨ ਅੰਦੋਲਨ ਕਾਰਨ 133 ਟਰੇਨਾਂ ਪ੍ਰਭਾਵਿਤ, 56 ਰੇਲ ਗੱਡੀਆਂ ਦੇ ਬਦਲੇ ਰੂਟ, ਯਾਤਰੀ ਪ੍ਰੇਸ਼ਾਨ

ਇਸ ਦੌਰਾਨ ਬਠਿੰਡਾ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਨੇ ਬਠਿੰਡਾ ਸ਼ਹਿਰ ਦਾ ਦੌਰਾ ਕਰਦੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਤੇ ਮਹੱਲਿਆਂ ’ਚ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਕਿਹਾ ਕਿ ਵਿਰੋਧੀਆਂ ਨੇ ਬਹੁਤ ਜ਼ੋਰ ਲਾਇਆ ਕਿ ਉਨ੍ਹਾਂ ਦੇ ਵਿਧਾਇਕ ਅਤੇ ਮੰਤਰੀ ਹੁੰਦਿਆਂ ਉਨ੍ਹਾਂ ਦੀਆਂ ਕੋਈ ਗ਼ਲਤੀਆਂ ਕੱਢ ਕੇ ਬਦਨਾਮ ਕਰਨ ਪਰ ਪ੍ਰਮਾਤਮਾ ਦੇ ਓਟ ਆਸਰੇ ’ਤੇ ਤੁਹਾਡੇ ਅਸ਼ੀਰਵਾਦ ਸਦਕਾ ਮੈਂ ਪਾਕ ਸਾਫ਼ ਹੋ ਕੇ ਇਸ ਪਰਖ ਦੀ ਘੜੀ ’ਚੋਂ ਨਿਕਲਿਆ ਹਾਂ। ਜਥੇਦਾਰ ਨੇ ਕਿਹਾ ਕਿ ਵੱਡੇ ਲੋਕਾਂ ਦੀਆਂ ਵੱਡੀਆਂ ਸਾਜਿਸ਼ਾਂ ਹੁੰਦੀਆਂ ਹਨ ਪਰ ਲੋਕਾਂ ਦੇ ਏਕੇ ਅੱਗੇ ਇਹ ਸਾਜਿਸ਼ਾਂ ਕੰਮ ਨਹੀਂ ਕਰਦੀਆਂ ਅਤੇ ਲੋਕ ਇਨ੍ਹਾਂ ਸਾਜਿਸ਼ਾਂ ਕਰਨ ਵਾਲੇ ਉਮੀਦਵਾਰਾਂ ਨੂੰ ਹਰਾ ਦੇਣਗੇ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਵੱਡੀ ਛਾਲ, ਜਾਣੋ ਕਿੰਨਾ ਮਹਿੰਗਾ ਹੋਇਆ 10 ਗ੍ਰਾਮ ਸੋਨਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News