ਨਾਜਾਇਜ਼ ਸ਼ਰਾਬ ਤੇ ਪਾਬੰਦੀਸ਼ੁਦਾ ਡੋਰ ਸਮੇਤ 2 ਗ੍ਰਿਫਤਾਰ

01/11/2020 11:55:32 PM

ਲੁਧਿਆਣਾ,(ਜ. ਬ.)- ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਇਲਾਕੇ 'ਚ ਗਸ਼ਤ ਦੌਰਾਨ ਵੱਖ-ਵੱਖ ਸਥਾਨਾਂ 'ਤੇ 2 ਲੋਕਾਂ ਨੂੰ ਗ੍ਰਿਫਤਾਰ ਕੀਤਾ। ਸਬ-ਇੰਸਪੈਕਟਰ ਮਨਜਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਇਲਾਕੇ ਦੀ ਚੈਕਿੰਗ ਕਰ ਰਹੀ ਸੀ ਤਾਂ ਸਲੇਮ ਟਾਬਰੀ ਗਲੀ ਨੰ. 4 ਦੇ ਰਹਿਣ ਵਾਲੇ ਹਰਦੀਪ ਸਿੰਘ ਨੂੰ ਪਾਬੰਦੀਸ਼ੁਦਾ ਚਾਈਨਾ ਡੋਰ ਨਾਲ ਗ੍ਰਿਫਤਾਰ ਕੀਤਾ। ਉਸ ਦੇ ਕਬਜ਼ੇ 'ਚੋਂ ਪੁਲਸ ਨੇ 12 ਗੱਟੂ ਬਰਾਮਦ ਕੀਤੇ। ਮੁਲਜ਼ਮ ਖਿਲਾਫ ਕੇਸ ਦਰਜ ਕੀਤਾ ਗਿਆ।
ਦੂਜੇ ਕੇਸ 'ਚ ਇਸੇ ਥਾਣੇ ਦੇ ਸਬ-ਇੰਸਪੈਕਟਰ ਪ੍ਰੇਮ ਸਿੰਘ ਨੇ ਕਾਰਾਬਾਰਾ ਚੌਕ 'ਚ ਚੈਕਿੰਗ ਦੌਰਾਨ ਬਰਿੰਦਰ ਨਗਰ ਦੇ ਰਹਿਣ ਵਾਲੇ ਰਿੰਕੂ ਨੂੰ ਗ੍ਰਿਫਤਾਰ ਕੀਤਾ ਅਤੇ ਉਸ ਦੇ ਕਬਜ਼ੇ 'ਚੋਂ ਨਾਜਾਇਜ਼ ਸ਼ਰਾਬ ਦੀਆਂ 12 ਬੋਤਲਾਂ ਬਰਾਮਦ ਕੀਤੀਆਂ। ਮੁਲਜ਼ਮਾਂ ਖਿਲਾਫ ਪੁਲਸ ਨੇ ਕੇਸ ਦਰਜ ਕੀਤਾ ਹੈ। ਮੁਲਜ਼ਮਾਂ ਖਿਲਾਫ ਹੋਰ ਕੇਸਾਂ ਨੂੰ ਲੈ ਵੀ ਜਾਂਚ ਕੀਤੀ ਜਾ ਰਹੀ ਹੈ।


Related News