70 ਪੇਟੀਆਂ ਨਾਜਾਇਜ਼ ਸ਼ਰਾਬ ਤੇ ਅਫੀਮ ਸਮੇਤ 5 ਕਾਬੂ

Sunday, Nov 04, 2018 - 05:56 AM (IST)

70 ਪੇਟੀਆਂ ਨਾਜਾਇਜ਼ ਸ਼ਰਾਬ ਤੇ ਅਫੀਮ ਸਮੇਤ 5 ਕਾਬੂ

ਮਾਛੀਵਾਡ਼ਾ ਸਾਹਿਬ,(ਟੱਕਰ, ਸਚਦੇਵਾ)- ਮਾਛੀਵਾਡ਼ਾ ਪੁਲਸ ਨੇ ਗੁਰਮੀਤ ਸਿੰਘ ਤੇ ਸੁਰਿੰਦਰ ਕੁਮਾਰ ਵਾਸੀ ਛੌਡ਼ੀਆਂ ਨੂੰ 27 ਪੇਟੀਆਂ ਨਾਜਾਇਜ਼ ਸ਼ਰਾਬ ਤੇ ਜੁੱਖੀ ਵਾਸੀ ਬਰੇਲੀ ਜ਼ਿਲਾ (ਯੂ. ਪੀ.) ਨੂੰ 400 ਗ੍ਰਾਮ ਅਫੀਮ ਸਮੇਤ  ਗ੍ਰਿਫਤਾਰ ਕੀਤਾ। ਥਾਣਾ ਮੁਖੀ ਸੁਖਨਾਜ ਸਿੰਘ ਨੇ ਦੱਸਿਆ ਕਿ ਸਹਾÎਇਕ ਥਾਣੇਦਾਰ ਸੰਤੋਖ ਸਿੰਘ ਪੁਲਸ ਪਾਰਟੀ ਸਮੇਤ ਗਸ਼ਤ ਕਰ ਰਹੇ ਸਨ ਕਿ ਕਿਸੇ ਨੇ ਸੂਚਨਾ ਦਿੱਤੀ ਕਿ ਗੁਰਮੀਤ ਸਿੰਘ ਤੇ ਸੁਰਿੰਦਰ ਸਿੰਘ ਆਪਣੀ ਮਾਰੂਤੀ ਕਾਰ ’ਤੇ ਪਵਾਤ ਪੁਲ ਤੋਂ ਹੇਡ਼ੀਆਂ ਦੇ ਰਸਤੇ ’ਤੇ ਖਡ਼੍ਹੇ ਹੋ ਕੇ ਸ਼ਰਾਬ ਵੇਚ ਰਹੇ ਹਨ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਉਕਤ ਦੋਵਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਤੇ ਉਨ੍ਹਾਂ ਦੀ ਕਾਰ ’ਚੋਂ 27 ਪੇਟੀਆਂ ਸ਼ਰਾਬ ਬਰਾਮਦ ਕੀਤੀ। ਪੁਲਸ ਨੇ ਦੋਵਾਂ ਵਿਅਕਤੀਆਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਅਾ। 
 ®ਇਸ ਤੋਂ ਇਲਾਵਾ ਸਹਾਇਕ ਥਾਣੇਦਾਰ ਅਜਮੇਰ ਸਿੰਘ ਪਵਾਤ ਪੁਲ ਤੋਂ ਗਡ਼੍ਹੀ ਪੁਲ ਵੱਲ ਆ ਰਿਹਾ ਸੀ ਕਿ ਇਕ ਮੋਨਾ ਵਿਅਕਤੀ ਪੁਲਸ ਨੂੰ ਦੇਖ ਕੇ ਸ਼ੱਕੀ ਹਾਲਤ ਵਿਚ ਮੁਡ਼ਨ ਲੱਗਾ। ਜਦੋਂ ਪੁਲਸ ਨੇ ਉਸਦੀ ਜਾਂਚ ਕੀਤੀ ਤਾਂ ਉਸ ਕੋਲੋਂ 400 ਗ੍ਰਾਮ ਅਫੀਮ ਬਰਾਮਦ ਹੋਈ ਤੇ ਪੁਲਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਉਕਤ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 ਕੁਰਾਲੀ,  (ਬਠਲਾ)-ਸਥਾਨਕ ਪੁਲਸ ਨੇ ਇਲਾਕੇ ਵਿਚ ਕੀਤੀ ਨਾਕਾਬੰਦੀ ਦੌਰਾਨ ਇਕ ਕਾਰ ਵਿਚੋਂ ਨਾਜਾਇਜ਼ ਸ਼ਰਾਬ ਦੀਆਂ 43 ਪੇਟੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਦੋ ਕਾਰ ਸਵਾਰਾਂ ਖ਼ਿਲਾਫ਼ ਪਰਚਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਥਾਣਾ ਸਦਰ ਦੇ ਐੱਸ. ਐੱਚ. ਓ. ਕੈਲਾਸ਼ ਬਹਾਦਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਏ. ਐੱਸ. ਆਈ. ਦਲਵਿੰਦਰ ਸਿੰਘ ਤੇ ਨੀਰਜ ਕੁਮਾਰ ਵਰਮਾ ਐਕਸਾਈਜ਼ ਇੰਸਪੈਕਟਰ ਦੀ ਅਗਵਾਈ ਵਿਚ ਦੁਸਾਰਨਾ ਪੁਲ ਨੇਡ਼ੇ ਨਾਕਾਬੰਦੀ ਕੀਤੀ ਹੋਈ ਸੀ  ਕਿ  ਚੰਡੀਗਡ਼੍ਹ ਵੱਲੋਂ ਆਈ ਵਰਨਾ ਕਾਰ (ਪੀ. ਬੀ. 10 ਸੀ. ਜੀ. 2767) ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਸ ਵਿਚੋਂ 43 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਉਨ੍ਹਾਂ ਦੱਸਿਆ ਕਿ ਕਾਰ ਸਵਾਰਾਂ ਨੂੰ ਕਾਬੂ ਕਰ ਲਿਆ ਗਿਅਾ, ਜਿਨ੍ਹਾਂ  ਦੀ ਪਛਾਣ ਲੱਕੀ ਟੰਡਨ ਤੇ ਬਲਬੀਰ ਵਜੋਂ ਹੋਈ ਹੈ। ਦੋਵਾਂ ਨੂੰ ਕਾਬੂ ਕਰਨ ਉਪਰੰਤ ਪੁਲਸ ਨੇ ਐਕਸਾਈਜ਼ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਰਚਾ ਦਰਜ ਕਰ ਲਿਆ ਹੈ। ਐੱਸ. ਐੱਚ. ਓ. ਕੈਲਾਸ਼ ਬਹਾਦਰ ਨੇ ਦੱਸਿਆ ਕਿ ਦੋਵਾਂ ਨੂੰ ਕੱਲ  ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। 


Related News