ਨਾਜਾਇਜ਼ ਅਸਲਾ ਅਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ

Tuesday, Jun 18, 2024 - 06:29 PM (IST)

ਨਾਜਾਇਜ਼ ਅਸਲਾ ਅਤੇ ਜ਼ਿੰਦਾ ਕਾਰਤੂਸ ਸਮੇਤ ਕਾਬੂ

ਸਿੱਧਵਾਂ ਬੇਟ (ਚਾਹਲ) : ਸੀ.ਆਈ.ਏ. ਦੀ ਪੁਲਸ ਨੇ ਇਕ ਵਿਅਕਤੀ ਨੂੰ ਨਜਾਇਜ਼ ਅਸਲਾ 315 ਬੋਰ ਸਮੇਤ 2 ਜਿੰਦਾ ਕਾਰਤੂਸ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਮਨਜੀਤ ਕੁਮਾਰ ਨੇ ਦੱਸਿਆ ਕਿ ਉਹ ਸਾਥੀ ਕਰਮਚਾਰੀਆਂ ਸਮੇਤ ਗਸਤ ਬਾ-ਚੈਕਿੰਗ ਸ਼ੱਕੀ ਪੁਰਸ਼ਾ ਦੇ ਸਬੰਧ ਵਿਚ ਕਿਸ਼ਨਪੁਰਾ ਚੌਕ ਸਿੱਧਵਾਂ ਬੇਟ ਵਿਖੇ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਸੰਦੀਪ ਸਿੰਘ ਉਰਫ ਸੀਪਾ ਪੁੱਤਰ ਖਜਾਨ ਸਿੰਘ ਵਾਸੀ ਪਿੰਡ ਮੱਧੇਪੁਰ ਜਿਸ ਪਾਸ ਨਾਜਾਇਜ਼ ਅਸਲਾ ਹੈ, ਜੋ ਕਿਸੇ ਵੀ ਸੰਗੀਨ ਵਾਰਦਾਤ ਨੂੰ ਅੰਜਾਮ ਦੇ ਸਕਦਾ ਹੈ , ਜੋ ਉਕਤ ਵਿਅਕਤੀ ਅੱਜ ਵੀ ਨਾਜਾਇਜ਼ ਅਸਲੇ ਸਮੇਤ ਪੁਲ ਸੇਮ ਨਾਲਾ ਬਾ-ਹੱਦ ਪਿੰਡ ਸਿੱਧਵਾ ਬੇਟ ਕੋਲ ਖੜ੍ਹਾ ਕਿਸੇ ਦੀ ਉਡੀਕ ਕਰ ਰਿਹਾ ਹੈ। 

ਇਸ 'ਤੇ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਉਸ ਨੂੰ ਨਾਜਾਇਜ਼ ਅਸਲਾ 315 ਬੋਰ ਸਮੇਤ 2 ਜਿੰਦਾ ਕਾਰਤੂਸ ਸਮੇਤ ਕਾਬੂ ਕਰ ਲਿਆ। ਪੁਲਸ ਨੇ ਉਕਤ ਖਿਲਾਫ ਥਾਣਾ ਸਿੱਧਵਾਂ ਬੇਟ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਪੁਲਸ ਵਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। 


author

Gurminder Singh

Content Editor

Related News