ਨਾਜਾਇਜ਼ ਸ਼ਰਾਬ ਬਰਾਮਦ, ਵੇਚਣ ਵਾਲੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਹੋਏ ਫਰਾਰ

Friday, Sep 06, 2024 - 06:35 PM (IST)

ਬਨੂੜ (ਗੁਰਪਾਲ)-ਥਾਣਾ ਬਨੂੜ ਦੀ ਪੁਲਸ ਨੇ 12 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਜਦਕਿ ਵੇਚਣ ਵਾਲੇ ਕਥਿਤ ਦੋਸ਼ੀ ਨੌਜਵਾਨ ਰਾਤ ਦੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਫਰਾਰ ਹੋ ਗਏ ਹਨ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਇੰਸਪੈਕਟਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਪਾਲ ਸਿੰਘ ਸਮੇਤ ਪੁਲਸ ਪਾਰਟੀ ਬਨੂੜ ਇਲਾਕੇ ਵਿੱਚ ਨਸ਼ਾ ਤਸਕਰ ਅਤੇ ਭੈੜੇ ਅਨਸਰਾਂ ਦੀ ਭਾਲ ਵਿੱਚ ਗਸ਼ਤ ਕਰ ਰਹੇ ਸਨ। 

ਗਸ਼ਤ ਦੌਰਾਨ ਜਦੋਂ ਉਹ ਬਨੂੜ ਬੈਰੀਅਰ ਨੇੜੇ ਪਹੁੰਚੇ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਪ੍ਰਾਪਤ ਹੋਈ ਕਿ ਅਕਸ਼ੈ ਅਤੇ ਜੀਵਨ ਕੁਮਾਰ ਪੁੱਤਰ ਗੁਲਜਾਰੀ ਲਾਲ ਵਾਸੀ ਵਾਰਡ ਨੰਬਰ ਨੌ ਪਿੰਡ ਕਾਕੜਾ ਬਸੀ ਥਾਣਾ ਬਨੂੜ ਜੋਕਿ ਨਾਜਾਇਜ਼ ਤੌਰ 'ਤੇ ਸਰਾਬ ਵੇਚਣ ਦੇ ਆਦੀ ਹਨ ਅਤੇ ਅੱਜ ਵੀ ਉਹ ਸ਼ਰਾਬ ਵੇਚਣ ਲਈ ਅਨਾਜ ਮੰਡੀ ਵਿੱਚ ਬਣੀਆਂ ਦੁਕਾਨਾਂ ਦੇ ਪਿੱਛੇ ਸ਼ਰਾਬ ਲੈ ਕੇ ਕਿਸੇ ਗਾਹਕ ਦੀ ਉਡੀਕ ਕਰ ਰਹੇ ਹਨ। 

ਇਹ ਵੀ ਪੜ੍ਹੋ- ਪੰਜਾਬ 'ਚ ਜੰਗ ਦਾ ਮੈਦਾਨ ਬਣਿਆ ਛਿੰਞ ਮੇਲਾ, ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

ਉਨ੍ਹਾਂ ਦੱਸਿਆ ਕਿ ਇਸ ਸੂਚਨਾ ਦੇ ਆਧਾਰ 'ਤੇ ਜਦੋਂ ਜਾਂਚ ਅਧਿਕਾਰੀ ਏ. ਐੱਸ. ਆਈ. ਜਸਪਾਲ ਸਿੰਘ ਨੇ ਸਮੇਤ ਪੁਲਸ ਪਾਰਟੀ ਮੌਕੇ 'ਤੇ ਛਾਪੇਮਾਰੀ ਕੀਤੀ ਤਾਂ ਦੋਵੇਂ ਨੌਜਵਾਨ ਰਾਤ ਦੇ ਹਨ੍ਹੇਰੇ ਦਾ ਫਾਇਦਾ ਉਠਾ ਕੇ ਮੌਕੇ ਤੋਂ ਫਰਾਰ ਹੋ ਗਏ ਪਰ ਉਥੇ ਇਕ ਥੈਲੇ ਵਿੱਚੋਂ 12 ਨਾਜਾਇਜ਼ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ।  ਥਾਣਾ ਮੁਖੀ ਨੇ ਦੱਸਿਆ ਕਿ ਉਨ੍ਹਾਂ ਦੋਵੇਂ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਲਾਕੇ ਵਿੱਚ ਕਿਸੇ ਵੀ ਨਸ਼ਾ ਤਸਕਰ ਨੂੰ ਨਸ਼ਾ ਵੇਚਣ ਨਹੀਂ ਦਿੱਤਾ ਜਾਵੇਗਾ। ਉਸ ਦੇ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
 

ਇਹ ਵੀ ਪੜ੍ਹੋ- ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨਾਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਮਾਨ ਸਰਕਾਰ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News