ਰੇਤਾ ਦੇ ਖੱਡੇ ਲਗਾ ਕੇ ਨਾਜਾਇਜ਼ ਮਾਈਨਿੰਗ ਕਰਨ ਦੇ ਦੋਸ਼ ’ਚ ਦੋ ਖ਼ਿਲਾਫ ਮਾਮਲਾ ਦਰਜ

01/14/2021 1:08:37 PM

ਫਿਰੋਜ਼ਪੁਰ (ਕੁਮਾਰ,ਜਸਪਾਲ): ਰੇਤਾ ਦੇ ਨਾਜਾਇਜ਼ ਖੱਡੇ ਲਗਾ ਕੇ ਨਾਜਾਇਜ਼ ਮਾਈਨਿੰਗ ਕਰਨ ਅਤੇ ਰੇਤਾ ਚੋਰੀ ਕਰਕੇ ਅੱਗੇ ਵੇਚਣ ਦੇ ਦੋਸ਼ ਵਿਚ ਥਾਣਾ ਮੱਲਾਂਵਾਲਾ ਦੀ ਪੁਲਸ ਨੇ ਦੋ ਦੇ ਖ਼ਿਲਾਫ਼ ਆਈ.ਪੀ.ਸੀ.ਦੀ ਧਾਰਾ 379 ਅਤੇ ਮਾਈਨਿੰਗ ਐਂਡ ਮਿਨਰਲ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। 

ਇਹ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ. ਦਰਸ਼ਨ ਸਿੰਘ ਨੇ ਦੱਸਿਆ ਕਿ ਗਸ਼ਤ ’ਤੇ ਚੈਕਿੰਗ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਪਿੰਡ ਗੁਰਦਿੱਤੀ ਵਾਲਾ ਦੇ ਏਰੀਆ ’ਚ ਸੁਖਦੀਪ ਸਿੰਘ ਅਤੇ ਦਲਜੀਤ ਸਿੰਘ ਨੇ ਕਥਿਤ ਰੂਪ ਵਿਚ ਨਾਜਾਇਜ਼ ਖੱਡਾ ਲਗਾਇਆ ਹੋਇਆ ਹੈ ਤੇ ਨਾਜਾਇਜ਼ ਮਾਈਨਿੰਗ ਕਰਦੇ ਹੋਏ ਉਹ ਰੇਤਾ ਚੋਰੀ ਕਰਕੇ ਅੱਗੇ ਵੇਚਦੇ ਹਨ। ਉਨ੍ਹਾਂ ਦੱਸਿਆ ਕਿ ਇਸ ਗੁਪਤ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਦੋਵਾਂ ਨਾਮਜ਼ਦ ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Shyna

This news is Content Editor Shyna