ਸਤਲੁਜ ਕਿਨਾਰੇ ਹੋ ਰਹੀ ਨਾਜਾਇਜ਼ ਮਾਈਨਿੰਗ ''ਤੇ ਖਹਿਰਾ ਦਾ ਛਾਪਾ

Monday, Feb 25, 2019 - 04:15 PM (IST)

ਸਤਲੁਜ ਕਿਨਾਰੇ ਹੋ ਰਹੀ ਨਾਜਾਇਜ਼ ਮਾਈਨਿੰਗ ''ਤੇ ਖਹਿਰਾ ਦਾ ਛਾਪਾ

ਮੋਗਾ (ਵੀਪਨ) - ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੇ ਪੱਤਰਕਾਰਾਂ ਅਤੇ ਵਰਕਰਾਂ ਨਾਲ ਮਿਲ ਕੇ ਸਤਲੁਜ ਦਰਿਆ ਦੇ ਕਿਨਾਰੇ ਦੀ ਛਾਪੇਮਾਰੀ ਕੀਤੀ। ਇਸ ਦੌਰਾਨ ਉਨ੍ਹਾਂ ਨੇ ਮੋਗਾ ਸਤਲੁਜ ਦਰਿਆ ਦੇ ਨਾਲ ਲੱਗਦੇ ਮੋਗਾ-ਜਲੰਧਰ ਹੱਦ 'ਤੇ ਹੋ ਰਹੀ ਨਾਜਾਇਜ਼ ਮਾਈਨਿੰਗ ਦੀ ਜਾਂਚ ਕੀਤੀ। ਸੁਖਪਾਲ ਸਿੰਘ ਖਹਿਰਾ ਨੂੰ ਪੱਤਰਕਾਰਾਂ ਨਾਲ ਆਉਂਦੇ ਦੇਖ ਨਾਜਾਇਜ਼ ਮਾਈਨਿੰਗ ਕਰ ਰਹੇ ਲੋਕ ਟਿੱਪਰ ਅਤੇ ਜੇ.ਸੀ.ਬੀ. ਮਸ਼ੀਨਾਂ ਨੂੰ ਛੱਡ ਕੇ ਮੌਕੇ ਤੋਂ ਭੱਜ ਗਏ।

ਮਿਲੀ ਜਾਣਕਾਰੀ ਅਨੁਸਾਰ ਜ਼ਿਲਾ ਮੋਗਾ ਦੇ ਨਾਲ ਲੱਗਦੇ ਸਤਲੁਜ ਦਰਿਆ ਦੇ ਕਿਨਾਰੇ ਹੋ ਰਹੀ ਨਾਜਾਇਜ਼ ਮਾਈਨਿਗ ਦੀ ਕੁਝ ਲੋਕਾਂ ਨੇ ਪ੍ਰਸ਼ਾਸਨ ਨੂੰ ਸ਼ਿਕਾਇਤ ਦਰਜ ਕਰਵਾਈ ਸੀ ਪਰ ਆਪਸੀ ਮਿਲੀ ਭੁਗਤ ਹੋਣ ਕਾਰਨ ਕਿਸੇ ਅਧਿਕਾਰੀ ਨੇ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਇਸ ਦੀ ਜਾਣਕਾਰੀ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਨੂੰ ਦਿੱਤੀ, ਜਿਨ੍ਹਾਂ ਨੇ ਪੱਤਰਕਾਰਾਂ ਨਾਲ ਮਿਲ ਕੇ ਤੁਰੰਤ ਕਾਰਵਾਈ ਕੀਤੀ। ਰੇਤਾਂ ਦੀ ਨਾਜਾਇਜ਼ ਤੌਰ 'ਤੇ ਮਾਈਨਿੰਗ ਕਰ ਰਹੇ ਲੋਕ ਉਨ੍ਹਾਂ ਨੂੰ ਉਥੇ ਦੇਖ ਮੌਕੇ 'ਤੇ ਫਰਾਰ ਹੋ ਗਏ।  


author

rajwinder kaur

Content Editor

Related News