ਮੋਗਾ ਪੁਲਸ ਵਲੋਂ ਨਾਜਾਇਜ਼ ਅਸਲੇ ਸਮੇਤ ਇਕ ਕਾਬੂ
Wednesday, Jan 21, 2026 - 06:23 PM (IST)
ਮੋਗਾ (ਆਜ਼ਾਦ) : ਮਹਿਣਾ ਪੁਲਸ ਨੇ ਇਕ ਵਿਅਕਤੀ ਨੂੰ 12 ਬੋਰ ਡਬਲ ਬੈਰਲ ਬੰਦੂਕ ਅਤੇ ਕਾਰਤੂਸਾਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮਹਿਣਾ ਦੇ ਮੁੱਖ ਅਫਸਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਪੁਲਸ ਪਾਰਟੀ ਸਮੇਤ ਪੁਲ ਡਰੇਨ ਪਿੰਡ ਪੁਰਾਣੇਵਾਲਾ ਦੇ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾਂ ਦੇ ਅਧਾਰ ’ਤੇ ਸੁਮਿਤ ਕੁਮਾਰ ਨਿਵਾਸੀ ਪਿੰਡ ਚੋਗਾਵਾਂ ਹਾਲ ਅਬਾਦ ਸਿੱਧਵਾਂ ਬੇਟ ਲੁਧਿਆਣਾ ਨੂੰ ਕਾਬੂ ਕਰਕੇ ਉਸ ਕੋਲੋਂ ਇਕ ਨਾਜਾਇਜ਼ 12 ਬੋਰ ਡਬਲ ਬੈਰਲ ਬੰਦੂਕ ਜਿਸ ਦੀ ਬੈਰਲ ਕੱਟੀ ਹੋਈ ਸੀ ਦੇ ਇਲਾਵਾ 4 ਜਿੰਦਾ ਕਾਰਤੂਸ ਬਰਾਮਦ ਕੀਤੇ ਗਏ।
ਉਕਤ ਦੇ ਖ਼ਿਲਾਫ਼ ਥਾਣਾ ਮਹਿਣਾ ਵਿਚ ਅਸਲਾ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਕਿਹਾ ਕਿ ਕਥਿਤ ਮੁਲਜ਼ਮ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।
