ਘਰ ’ਚ ਚੱਲ ਰਿਹਾ ਸੀ ਨਾਜਾਇਜ਼ ਸ਼ਰਾਬ ਦਾ ਧੰਦਾ, ਪੁਲਸ ਨੇ ਕੀਤੀ ਛਾਪੇਮਾਰੀ

Saturday, Jun 27, 2026 - 05:52 PM (IST)

ਘਰ ’ਚ ਚੱਲ ਰਿਹਾ ਸੀ ਨਾਜਾਇਜ਼ ਸ਼ਰਾਬ ਦਾ ਧੰਦਾ, ਪੁਲਸ ਨੇ ਕੀਤੀ ਛਾਪੇਮਾਰੀ

ਫਰੀਦਕੋਟ (ਰਾਜਨ) : ਥਾਣਾ ਸਦਰ ਫਰੀਦਕੋਟ ਦੀ ਪੁਲਸ ਨੇ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਕਾਰਵਾਈ ਕਰਦਿਆਂ ਇਕ ਵਿਅਕਤੀ ਦੇ ਘਰ ਵਿਚੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਖ਼ਿਲਾਫ਼ ਆਬਕਾਰੀ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਪਾਰਟੀ ਪਿੰਡਾਂ ਵਿਚ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਭਾਲ ਸਬੰਧੀ ਪੁਲ ਸੇਮਨਾਲਾ, ਪਿੰਡ ਪਿਪਲੀ ਵਿਖੇ ਮੌਜੂਦ ਸੀ। ਇਸ ਦੌਰਾਨ ਮੁਖਬਰ ਨੇ ਇਤਲਾਹ ਦਿੱਤੀ ਕਿ ਪਿੰਡ ਅਰਾਈਆਂਵਾਲਾ ਕਲਾਂ, ਜ਼ਿਲ੍ਹਾ ਫਰੀਦਕੋਟ ਦਾ ਰਹਿਣ ਵਾਲਾ ਅੰਮ੍ਰਿਤਪਾਲ ਸਿੰਘ ਆਪਣੇ ਘਰ ਵਿੱਚ ਨਾਜਾਇਜ਼ ਢੰਗ ਨਾਲ ਸ਼ਰਾਬ ਤਿਆਰ ਕਰਕੇ ਵੇਚਣ ਦਾ ਧੰਦਾ ਕਰਦਾ ਹੈ।

ਸੂਚਨਾ ਨੂੰ ਭਰੋਸੇਯੋਗ ਮੰਨਦਿਆਂ ਪੁਲਸ ਨੇ ਤੁਰੰਤ ਉਕਤ ਵਿਅਕਤੀ ਦੇ ਘਰ ’ਤੇ ਛਾਪੇਮਾਰੀ ਕੀਤੀ। ਤਲਾਸ਼ੀ ਦੌਰਾਨ ਘਰ ਵਿੱਚੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈਆਂ। ਥਾਣਾ ਸਦਰ ਫਰੀਦਕੋਟ ਦੀ ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਮਾਮਲੇ ਦੀ ਅਗਲੇਰੀ ਜਾਂਚ ਅਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


author

Gurminder Singh

Content Editor

Related News